ਨਵੀਂ ਦਿੱਲੀ, 27 ਜੁਲਾਈ 2022- ਪਾਕਿਸਤਾਨ ਦੇ ਰਾਸ਼ਟਰਪਤੀ ਡਾ.ਆਰਿਫ ਅਲਵੀ ਨੇ ਏਵਾਨ ਏ ਸਦਰ ਵਿਖੇ ਹੋਏ ਸਮਾਗਮ ਵਿਚ ਚੌਧਰੀ ਪਰਵੇਜ਼ ਇਲਾਹੀ ਨੂੰ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਭਾਰਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੌਧਰੀ ਪਰਵੇਜ਼ ਇਲਾਹੀ ਨੂੰ ਵਧਾਈ ਦਿੱਤੀ ਹੈ।

ਦੱਸ ਦਈਏ ਕਿ ਚੌਧਰੀ ਪਰਵੇਜ਼ ਇਲਾਹੀ ਨੇ 27 ਜੁਲਾਈ ਦੀ ਸਵੇਰ ਨੂੰ ਪੰਜਾਬ(ਪਾਕਿਸਤਾਨ) ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਫੈਸਲਾ ਦਿੰਦੇ ਹੋਏ ਪੀਐੱਮ ਸ਼ਾਹਬਾਜ਼ ਦੇ ਬੇਟੇ ਹਮਜ਼ਾ ਸ਼ਾਹਬਾਜ਼ ਨੂੰ ਅਹੁਦੇ ਤੋਂ ਹਟਾ ਦਿੱਤਾ। ਇਸ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।













