November 17, 2026, 11:18 am
----------- Advertisement -----------
HomeNewsLatest Newsਈ.ਡੀ ਅਤੇ ਸੀ.ਬੀ.ਆਈ ਮੋਦੀ ਸਰਕਾਰ ਦੇ ਤੋਤੇ : ਬਰਿੰਦਰ ਢਿੱਲੋਂ

ਈ.ਡੀ ਅਤੇ ਸੀ.ਬੀ.ਆਈ ਮੋਦੀ ਸਰਕਾਰ ਦੇ ਤੋਤੇ : ਬਰਿੰਦਰ ਢਿੱਲੋਂ

Published on

----------- Advertisement -----------

ਈ.ਡੀ ਵੱਲੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ਵਿੱਚ ਅੱਜ ਜਲੰਧਰ ਵਿਖੇ ਈ ਡੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਸ. ਬਰਿੰਦਰ ਢਿੱਲੋਂ ਨੇ ਤੋਤਿਆਂ ਨੂੰ ਆਜ਼ਾਦ ਕੀਤਾ। ਪ੍ਰਦਰਸ਼ਨ ਕਰਦਿਆਂ ਸ . ਬਰਿੰਦਰ ਢਿੱਲੋਂ ਨੇ ਕਿਹਾ ਕਿ ਇਹ ਸਰਕਾਰੀ ਅਦਾਰੇ ਅੱਜ ਦੇ ਸਮੇਂ ‘ਚ ਮੋਦੀ ਸਰਕਾਰ ਦੇ ਤੋਤੇ ਬਣਕੇ ਕੰਮ ਕਰ ਰਹੇ ਹਨ।

ਸ. ਬਰਿੰਦਰ ਢਿੱਲੋਂ ਨੇ ਕਿਹਾ ਅੱਜ ਲੋਕਤੰਤਰ ਖ਼ਤਰੇ ਵਿਚ ਹੈ ਅਤੇ ਇਸ ਨੂੰ ਬਚਾਉਣ ਲਈ ਇਹਨਾਂ ਸਰਕਾਰੀ ਅਦਾਰਿਆਂ ਨੂੰ ਬਚਾਉਣਾ ਪਏਗਾ। ਇਸ ਲਈ ਅੱਜ ਲੋੜ ਹੈ ਕਿ ਇਹਨਾਂ ਤੋਤਿਆਂ ਨੂੰ ਕੇਂਦਰ ਦੀ ਗ਼ੁਲਾਮੀ ‘ਚੋਂ ਆਜ਼ਾਦ ਕਰਵਾਇਆ ਜਾਵੇ ਤਾਂ ਜੋ ਉਹ ਆਜ਼ਾਦੀ ਨਾਲ ਕੰਮ ਕਰਨ ਅਤੇ ਲੋਕਾਂ ਦਾ ਵਿਸ਼ਵਾਸ ਵੀ ਇਹਨਾਂ ਉੱਤੇ ਬਣਿਆ ਰਹੇ।

ਈ.ਡੀ ਦਫ਼ਤਰ ਅੱਗੇ ਧਰਨਾ ਦਿੰਦਿਆਂ ਸ. ਬਰਿੰਦਰ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਈ ਡੀ ਨੂੰ ਵਰਤ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਾਂਗਰਸ ਪਾਰਟੀ ਇਹਨਾਂ ਤੋਂ ਡਰਨ ਵਾਲੀ ਨਹੀਂ ਅਤੇ ਇਹਨਾਂ ਤਾਕਤਾਂ ਦਾ ਡਟ ਕੇ ਵਿਰੋਧ ਕਰੇਗੀ।

ਸ. ਬਰਿੰਦਰ ਢਿੱਲੋਂ ਨੇ ਕਿਹਾ ਕਿ ਉਹ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਹੋ ਰਹੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣਗੇ। ਉਹਨਾਂ ਕਿਹਾ ਕਿ ਕੇਂਦਰ ਦੀ ਤਾਨਾਸ਼ਾਹ ਸਰਕਾਰ ਸੱਚ ਨੂੰ ਦਬਾਅ ਨਹੀਂ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...