November 14, 2026, 9:04 pm
----------- Advertisement -----------
HomeNewsLatest Newsਜੰਗਲਾਤ ਵਿਭਾਗ ਨਾਲ ਸਬੰਧਤ ਜੱਥੇਬੰਦੀਆਂ ਨਾਲ ਵਣ ਮੰਤਰੀ ਵੱਲੋਂ ਮੁਲਾਕਾਤ, ਕਿਹਾ- ਸੂਬਾ...

ਜੰਗਲਾਤ ਵਿਭਾਗ ਨਾਲ ਸਬੰਧਤ ਜੱਥੇਬੰਦੀਆਂ ਨਾਲ ਵਣ ਮੰਤਰੀ ਵੱਲੋਂ ਮੁਲਾਕਾਤ, ਕਿਹਾ- ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

Published on

----------- Advertisement -----------

ਚੰਡੀਗੜ੍ਹ/ਮੋਹਾਲੀ, 27 ਜੁਲਾਈ: ਸੂਬਾ ਸਰਕਾਰ ਹਰ ਵਰਗ ਦੀ ਭਲਾਈ ਹਿੱਤ ਹਰ ਸੰਭਵ ਯਤਨ ਕਰਨ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੰਗਲਾਤ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਜਥੇਬੰਦੀ ਨਾਲ ਅੱਜ ਮੋਹਾਲੀ ਦੇ ਸਥਾਨਕ ਸੈਕਟਰ-68 ਦੇ ਵਣ ਕੰਪਲੈਕਸ ਵਿਖੇ ਮੀਟਿੰਗ ਕਰਦੇ ਹੋਏ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਹ ਕਿਹਾ ਕਿ ਸੂਬਾ ਸਰਕਾਰ ਦੀ ਇਹ ਪੂਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਜਿਸ ਲਈ ਇੱਕ ਸਬ-ਕਮੇਟੀ ਵੀ ਬਣਾਈ ਜਾ ਚੁੱਕੀ ਹੈ।

ਮੰਤਰੀ ਨੇ ਅਗਾਂਹ ਦੱਸਿਆ ਕਿ ਸੂਬਾ ਸਰਕਾਰ ਵੱਲੋਂ 26454 ਅਸਾਮੀਆਂ ਵੱਖੋ-ਵੱਖ ਵਿਭਾਗਾਂ ਵਿੱਚ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਲੋੜੀਂਦੀ ਭਰਤੀ ਕਰਕੇ ਸੂਬੇ ਦਾ ਕੰਮਕਾਜ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ। ਜੰਗਲਾਤ ਵਿਭਾਗ ਦੇ ਵਰਕਰਾਂ ਦੀਆਂ ਬਕਾਇਆ ਤਨਖਾਹਾਂ ਬਾਰੇ ਮੰਤਰੀ ਨੇ ਦੱਸਿਆ ਕਿ ਕੈਂਪਾ ਸਕੀਮ ਨਾਲ ਸਬੰਧਤ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀਆਂ ਤਨਖਾਹਾਂ ਕੇਂਦਰ ਸਰਕਾਰ ਵੱਲੋਂ 1 ਅਗਸਤ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਵਿਭਾਗ ਦੀ ਇਹ ਕੋਸ਼ਿਸ਼ ਹੋਵੇਗੀ ਕਿ 10 ਅਗਸਤ ਹਰੇਕ ਵਰਗ ਦੇ ਖਾਤੇ ਵਿੱਚ ਤਨਖਾਹਾਂ ਪਾ ਦਿੱਤੀਆਂ ਜਾਣ। ਮੁਲਾਜ਼ਮਾਂ ਦੀ ਸੀਨੀਆਰਤਾ ਸੂਚੀ ਬਾਰੇ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਤਰੁੱਟੀਆਂ ਇਸ ਵਿੱਚ ਹੋਣ ਤਾਂ ਉਹਨਾਂ ਨੂੰ ਦਰੁਸਤ ਕਰਕੇ ਇਹ ਸੂਚੀ ਮੁਲਾਜ਼ਮ ਜਥੇਬੰਦੀ ਨੂੰ ਪ੍ਰਦਾਨ ਕੀਤੀ ਜਾਵੇ। ਉਹਨਾਂ ਇਹ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਜਾਇਜ ਕਬਜ਼ਾ ਹਟਾਉਣ ਦੀ ਮੁਹਿੰਮ ਬਾਰੇ ਉਹਨਾਂ ਜਾਣਕਾਰੀ ਦਿੱਤੀ ਕਿ ਲਗਭਗ 400 ਏਕੜ ਜ਼ਮੀਨ ਨੂੰ ਨਜਾਇਜ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਹੋਰ ਕਦਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਵਿਭਾਗ ਦਾ ਟੀਚਾ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਹੈ ਜਦੋਂ ਕਿ ਕੈਂਪਾ ਸਕੀਮ ਅਧੀਨ 52 ਲੱਖ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਅਧੀਨ 58 ਲੱਖ ਬੂਟੇ ਲਗਾਏ ਜਾਣਗੇ ਅਤੇ 40 ਹਜ਼ਾਰ ਤ੍ਰਿਵੈਣੀਆਂ ਵੀ ਸਥਾਪਤ ਕੀਤੀਆਂ ਜਾਣਗੀਆਂ। ਉਹਨਾਂ ਇਹ ਹਦਾਇਤ ਕੀਤੀ ਕਿ ਇੱਕ ਵੀ ਬੂਟਾ ਕਿਸੇ ਨਿੱਜੀ ਨਰਸਰੀ ਤੋਂ ਬਿਲਕੁਲ ਨਾ ਖਰੀਦਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...