ਚੰਡੀਗੜ੍ਹ : – ਬੀਤੇ ਦਿਨੀਂ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਵੱਡੀ ਗਿਣਤੀ ਵਿੱਚ ਮੱਛੀਆਂ ਦੇ ਮਰਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਅੱਜ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਮੱਛੀਆਂ ਫੜਨ ਆਏ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਵਿੱਕੀ ਵਾਸੀ ਚੰਡੀਗੜ੍ਹ ਇੰਦਰਾ ਕਲੋਨੀ ਵਜੋਂ ਹੋਈ ਹੈ।
ਇਸ ਸਬੰਧੀ ਜਦੋਂ ਸੁਖਨਾ ਝੀਲ ਚੌਕੀ ਦੇ ਇੰਚਾਰਜ ਅਮਰੀਕ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਕੰਟਰੋਲ ਰੂਮ ‘ਤੇ ਫੋਨ ਆਇਆ ਸੀ ਕਿ ਇਕ ਨੌਜਵਾਨ ਪਾਣੀ ‘ਚ ਡੁੱਬ ਗਿਆ ਹੈ, ਜਿਸ ਤੋਂ ਬਾਅਦ ਗੋਤਾਖੋਰਾਂ ਨੇ ਪੁਲਿਸ ਨੂੰ ਬੁਲਾਇਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ
ਪੁਲਿਸ ਅਨੁਸਾਰ ਮ੍ਰਿਤਕ ਵਿੱਕੀ ਸੁਖਨਾ ਝੀਲ ਦੇ ਫਲੱਡ ਗੇਟ ਦੇ ਹੇਠਾਂ ਪਾਣੀ ਵਿੱਚ ਮਰੀਆਂ ਮੱਛੀਆਂ ਨੂੰ ਫੜਨ ਗਿਆ ਸੀ ਪਰ ਫਿਸਲਣ ਕਾਰਨ ਉਹ ਪਾਣੀ ਵਿੱਚ ਡਿੱਗ ਗਿਆ।ਜਿਸ ਤੋਂ ਬਾਅਦ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ।
----------- Advertisement -----------
ਸੁਖਨਾ ਝੀਲ ‘ਚ ਮੱਛੀਆਂ ਫੜਨ ਗਏ ਨੌਜਵਾਨ ਦੀ ਪਾਣੀ ‘ਚ ਡੁੱਬਣ ਕਾਰਨ ਮੌਤ
Published on
----------- Advertisement -----------
----------- Advertisement -----------









