ਲਖਨਊ : – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਾਂਗਰਸ ਆਗੂ ਅਧੀਰ ਰੰਜਨ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ ਨੂੰ ਨਿੰਦਣਯੋਗ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਇਸ ਲਈ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਮਾਇਆਵਤੀ ਨੇ ਵੀਰਵਾਰ ਨੂੰ ਇਕ ਟਵੀਟ ‘ਚ ਕਿਹਾ, ”ਕਈ ਲੋਕਾਂ ਨੂੰ ਕਬਾਇਲੀ ਸਮਾਜ ਦੀ ਪਹਿਲੀ ਮਹਿਲਾ ਦੇ ਰੂਪ ‘ਚ ਦ੍ਰੋਪਦੀ ਮੁਰਮੂ ਦੀ ਰਾਸ਼ਟਰਪਤੀ ਦੇ ਅਹੁਦੇ ਲਈ ਸ਼ਾਨਦਾਰ ਚੋਣ ਪਸੰਦ ਨਹੀਂ ਹੈ। ਇਸੇ ਲੜੀ ਤਹਿਤ ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਸ੍ਰੀ ਅਧੀਰ ਰੰਜਨ ਚੌਧਰੀ ਵੱਲੋਂ ਉਨ੍ਹਾਂ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨਾ ਬਹੁਤ ਹੀ ਦੁਖਦ, ਸ਼ਰਮਨਾਕ ਅਤੇ ਨਿੰਦਣਯੋਗ ਹੈ।
ਚੌਧਰੀ ਦੀ ਟਿੱਪਣੀ ‘ਤੇ ਸੰਸਦ ‘ਚ ਹੋਏ ਹੰਗਾਮੇ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਇਕ ਹੋਰ ਟਵੀਟ ‘ਚ ਕਿਹਾ, ”ਉਨ੍ਹਾਂ (ਚੌਧਰੀ) ਵੱਲੋਂ ਟੀਵੀ ‘ਤੇ ਰਾਸ਼ਟਰਪਤੀ ਨੂੰ ‘ਰਾਸ਼ਟਰੀ ਪਤਨੀ’ ਕਹਿਣ ਦੇ ਵਿਰੋਧ ‘ਚ ਅੱਜ ਸੰਸਦ ਦੀ ਕਾਰਵਾਈ ਵੀ ਵਿਘਨ ਪਾਈ ਗਈ। ਉਚਿਤ ਹੋਵੇਗਾ ਕਿ ਕਾਂਗਰਸ ਪਾਰਟੀ ਵੀ ਇਸ ਲਈ ਦੇਸ਼ ਤੋਂ ਮੁਆਫੀ ਮੰਗੇ ਅਤੇ ਆਪਣੀ ਜਾਤੀਵਾਦੀ ਮਾਨਸਿਕਤਾ ਨੂੰ ਤਿਆਗ ਦੇਵੇ।
ਅਧੀਰ ਰੰਜਨ ਚੌਧਰੀ ਨੇ ਬੁੱਧਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਲਈ ਕਥਿਤ ਤੌਰ ‘ਤੇ ‘ਰਾਸ਼ਟਰੀ ਪਤਨੀ’ ਸ਼ਬਦ ਦੀ ਵਰਤੋਂ ਕੀਤੀ ਸੀ। ਭਾਜਪਾ ਦੇ ਸੰਸਦ ਮੈਂਬਰਾਂ ਨੇ ਇਸ ਨੂੰ ਲੈ ਕੇ ਲੋਕ ਸਭਾ ‘ਚ ਹੰਗਾਮਾ ਕੀਤਾ ਅਤੇ ਸੰਸਦ ਭਵਨ ਕੰਪਲੈਕਸ ‘ਚ ਪ੍ਰਦਰਸ਼ਨ ਵੀ ਕੀਤਾ।
----------- Advertisement -----------
‘ਰਾਸ਼ਟਰਪਤਨੀ’ ਵਾਲਾ ਬਿਆਨ ਸ਼ਰਮਨਾਕ, ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੰਗਣੀ ਚਾਹੀਦੀ ਹੈ ਮਾਫੀ: ਮਾਇਆਵਤੀ
Published on
----------- Advertisement -----------
----------- Advertisement -----------











