October 27, 2026, 1:48 am
----------- Advertisement -----------
HomeNewsBreaking Newsਪੰਜਾਬ 'ਚ AG ਵਿਵਾਦ ਤੋਂ ਨਾਰਾਜ਼ ਹੋਈ ਬਾਰ ਕੌਂਸਲ: ਕਿਹਾ ਜਿਵੇਂ ਡਾਕਟਰ...

ਪੰਜਾਬ ‘ਚ AG ਵਿਵਾਦ ਤੋਂ ਨਾਰਾਜ਼ ਹੋਈ ਬਾਰ ਕੌਂਸਲ: ਕਿਹਾ ਜਿਵੇਂ ਡਾਕਟਰ ਕਰਦਾ ਹੈ ਹਰ ਮਰੀਜ਼ ਦਾ ਇਲਾਜ, ਵਕੀਲ ਲੜਦਾ ਹੈ ਹਰ ਕਿਸੇ ਦਾ ਕੇਸ

Published on

----------- Advertisement -----------

ਚੰਡੀਗੜ੍ਹ, 29 ਜੁਲਾਈ 2022 – ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਦੀਪਕ ਘਈ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵੀ ਸਾਹਮਣੇ ਆ ਗਈ ਹੈ। ਬਾਰ ਕੌਂਸਲ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਜਿਵੇਂ ਡਾਕਟਰ ਹਰ ਮਰੀਜ਼ ਦਾ ਇਲਾਜ ਕਰਦਾ ਹੈ, ਉਹ ਆਪਣੀ ਜਾਤ, ਧਰਮ, ਚਰਿੱਤਰ ਆਦਿ ਨਹੀਂ ਦੇਖਦਾ। ਇਸੇ ਤਰ੍ਹਾਂ ਵਕੀਲ ਵੀ ਹਰ ਮੁਵੱਕਿਲ ਦਾ ਕੇਸ ਲੜਦਾ ਹੈ। ਵਕੀਲ ਦੇ ਕੇਸ ਉਸ ਦੀ ਪ੍ਰੋਫਾਈਲ ਜਾਂ ਪਛਾਣ ਨਹੀਂ ਹੋਣੀ ਚਾਹੀਦੀ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਸੁਵੀਰ ਸਿੱਧੂ ਨੇ ਕਿਹਾ ਕਿ ਰਾਜ ਅਤੇ ਕੇਂਦਰੀ ਏਜੰਸੀਆਂ ਨੂੰ ਵਕੀਲਾਂ ’ਤੇ ਅਜਿਹੇ ਹਮਲਿਆਂ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਰ ਕੌਂਸਲ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹਾਲ ਹੀ ਵਿੱਚ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਐਡਵੋਕੇਟ ਘਈ ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੇ ਵਕੀਲ ਸਨ। ਇਸ ਤੋਂ ਇਲਾਵਾ ਉਹ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਆਸ਼ੂ ਅਤੇ ਗਾਇਕ ਮੂਸੇਵਾਲਾ ਦੀ ਮੈਨੇਜਰ ਸ਼ਗਨਪ੍ਰੀਤ ਦੇ ਵੀ ਵਕੀਲ ਰਹੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਐਡਵੋਕੇਟ ਜਨਰਲ ਬਣਾਉਣਾ ਠੀਕ ਨਹੀਂ ਹੈ।

ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਵੀ ਕਿਹਾ ਸੀ ਕਿ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਐਡਵੋਕੇਟ ਜਨਰਲ ਦੇ ਅਹੁਦੇ ਲਈ ਉਸ ਨੇ ਕਿਤੇ ਵੀ ਪਹੁੰਚ ਨਹੀਂ ਕੀਤੀ। ਪੰਜਾਬ ਸਰਕਾਰ ਨੇ ਖੁਦ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਇਸ ਅਹੁਦੇ ’ਤੇ ਨਿਯੁਕਤੀ ਦੀ ਗੱਲ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਤਰਫੋਂ ਕੇਸਾਂ ਦੀ ਜ਼ੋਰਦਾਰ ਵਕਾਲਤ ਕੀਤੀ ਜਾਵੇਗੀ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਐਡਵੋਕੇਟ ਜਨਰਲ ਹੋਣਗੇ। ਇਸ ਬਾਰੇ ਕੋਈ ਭੰਬਲਭੂਸਾ ਨਹੀਂ ਹੈ। ਰਾਜਪਾਲ ਬੀਐਲ ਪੁਰੋਹਿਤ ਇਸ ਸਮੇਂ ਸ਼ਹਿਰ ਤੋਂ ਬਾਹਰ ਹਨ। ਇਸ ਕਾਰਨ ਉਨ੍ਹਾਂ ਦੀ ਨਿਯੁਕਤੀ ਦੇ ਨੋਟੀਫਿਕੇਸ਼ਨ ਵਿੱਚ ਦੇਰੀ ਹੋ ਰਹੀ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਉਸਨੇ 19 ਮਾਰਚ ਤੋਂ 19 ਜੁਲਾਈ ਤੱਕ ਹੀ ਕੰਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ। ਜਿਸ ਪਿੱਛੇ ਉਸ ਨੇ ਨਿੱਜੀ ਕਾਰਨ ਦੱਸੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...