November 17, 2026, 11:18 am
----------- Advertisement -----------
HomeNewsBreaking News'ਆਪ' ਸਰਕਾਰ ਦੇ ਰਾਡਾਰ 'ਤੇ ਸਾਬਕਾ ਕਾਂਗਰਸੀ ਮੰਤਰੀ ਤੇ 2 IAS ਅਧਿਕਾਰੀ,...

‘ਆਪ’ ਸਰਕਾਰ ਦੇ ਰਾਡਾਰ ‘ਤੇ ਸਾਬਕਾ ਕਾਂਗਰਸੀ ਮੰਤਰੀ ਤੇ 2 IAS ਅਧਿਕਾਰੀ, ਮਾਮਲਾ ਜ਼ਮੀਨ ਦੇ ਸੌਦੇ ‘ਚ 28 ਕਰੋੜ ਦੇ ਘਪਲਾ ਦਾ

Published on

----------- Advertisement -----------

ਚੰਡੀਗੜ੍ਹ, 29 ਜੁਲਾਈ 2022 – ਕਾਂਗਰਸ ਦੇ ਸਾਬਕਾ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੀ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਡਾਰ ‘ਚ ਆ ਗਏ ਹਨ। ਉਨ੍ਹਾਂ ਸਮੇਤ 2 ਆਈਏਐਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ‘ਤੇ ਅੰਮ੍ਰਿਤਸਰ ‘ਚ ਜ਼ਮੀਨ ਦੇ ਸੌਦੇ ‘ਚ 28 ਕਰੋੜ ਦਾ ਘਪਲਾ ਕਰਨ ਦਾ ਦੋਸ਼ ਹੈ।

ਜ਼ਮੀਨ ਦੇ ਸੌਦੇ ‘ਚ 28 ਕਰੋੜ ਦੇ ਘਪਲੇ ਮਾਮਲੇ ‘ਚ ਮੌਜੂਦਾ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਵਿੱਚ ਸਾਬਕਾ ਮੰਤਰੀਆਂ ਅਤੇ 2 ਆਈ.ਏ.ਐਸ ਦੇ ਨਾਂ ਆਉਣ ਕਾਰਨ ਕਾਰਵਾਈ ਕਰਨਾ ਮੇਰੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਇਸ ਲਈ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਹੈ।

ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਵਿੱਚ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਨੂੰ ਵੇਚ ਦਿੱਤੀ ਸੀ। ਸਰਕਾਰ ਬਣਦਿਆਂ ਹੀ ਇਸ ਵਿਕਰੀ ਵਿੱਚ ਕਰੋੜਾਂ ਦੀ ਧੋਖਾਧੜੀ ਦਾ ਸ਼ੱਕ ਜਤਾਇਆ ਗਿਆ ਸੀ। ਉਸਨੇ 20 ਮਈ ਨੂੰ ਇਸਦੀ 3 ਮੈਂਬਰੀ ਜਾਂਚ ਟੀਮ ਬਣਾਈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਸੀ।

ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਸਰਕਾਰ ਨੇ 10 ਮਾਰਚ ਨੂੰ ਚੋਣ ਨਤੀਜੇ ਆਉਂਦੇ ਹੀ ਵਾਪਿਸ ਲੈ ਲਿਆ ਸੀ। 11 ਮਾਰਚ ਦੀ ਸਵੇਰ ਨੂੰ ਕਾਂਗਰਸ ਸਰਕਾਰ ਦੇ ਸੀਐਮ ਚਰਨਜੀਤ ਚੰਨੀ ਨੇ ਅਸਤੀਫਾ ਦੇ ਦਿੱਤਾ ਸੀ। ਇਸ ਦੇ ਬਾਵਜੂਦ ਮੰਤਰੀ ਨੇ ਉਸੇ ਦਿਨ ਫਾਈਲ ‘ਤੇ ਦਸਤਖਤ ਕਰ ਦਿੱਤੇ। ਉਸ ਸਮੇਂ ਵੀ ਚੋਣ ਜ਼ਾਬਤਾ ਲਾਗੂ ਸੀ। ਸਵਾਲ ਇਹ ਹੈ ਕਿ ਜਿਹੜੀ ਫਾਈਲ 4-5 ਸਾਲ ਘੁੰਮਦੀ ਰਹੀ, ਉਸ ‘ਤੇ ਇੰਨੀ ਜਲਦੀ ਦਸਤਖਤ ਕਿਵੇਂ ਹੋ ਗਏ। ਦੂਜੇ ਪਾਸੇ ਬਾਜਵਾ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੂੰ ਕੋਈ ਇਤਰਾਜ਼ ਹੁੰਦਾ ਤਾਂ ਤੁਸੀਂ ਰਜਿਸਟਰੀ ਬੰਦ ਕਰਵਾ ਦਿੰਦੇ। ਬੇਲੋੜੇ ਦੋਸ਼ ਲਾਏ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...