October 26, 2026, 4:17 pm
----------- Advertisement -----------
HomeNewsBreaking Newsਦੂਜੇ ਸੂਬਿਆਂ ਤੋਂ ਪੰਜਾਬ 'ਚ ਗੈਂਗਸਟਰਾਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ...

ਦੂਜੇ ਸੂਬਿਆਂ ਤੋਂ ਪੰਜਾਬ ‘ਚ ਗੈਂਗਸਟਰਾਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਗ੍ਰਿਫਤਾਰ

Published on

----------- Advertisement -----------
  • 13 ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

ਪਟਿਆਲਾ, 30 ਜੁਲਾਈ 2022 – ਪਟਿਆਲਾ ਪੁਲਿਸ ਨੇ ਪੰਜਾਬ ਵਿੱਚ ਦੂਜੇ ਰਾਜਾਂ ਤੋਂ ਆਏ ਗੈਂਗਸਟਰਾਂ ਅਤੇ ਲੁਟੇਰਿਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਨੂੰ ਹਰਿਆਣਾ ਦੇ ਅੰਬਾਲਾ ਵਾਲੇ ਪਾਸੇ ਤੋਂ ਪਟਿਆਲਾ ਵਿਚ ਦਾਖਲ ਹੋਣ ਤੋਂ ਬਾਅਦ ਪੁਲਿਸ ਨੇ ਫੜ ਲਿਆ ਸੀ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਜੋਤੀ ਮਾਡਲ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ, ਸੂਰਜ ਸਿੰਘ ਵਾਸੀ ਬਸਤੀ ਬਾਵਾ ਖੇਲ ਜਲੰਧਰ ਅਤੇ ਵਿਜੇ ਕੁਮਾਰ ਵਾਸੀ ਭੀਖਾ ਨੰਗਲ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਮੀਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਸ਼ੁੱਕਰਵਾਰ ਨੂੰ ਕੀਤੀ ਗਈ ਨਾਕਾਬੰਦੀ ਦੌਰਾਨ ਜਾਅਲੀ ਨੰਬਰ ਵਾਲੇ ਮੋਟਰਸਾਈਕਲ ‘ਤੇ ਆ ਰਹੇ ਇਨ੍ਹਾਂ ਤਿੰਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ।

ਚੈਕਿੰਗ ਦੌਰਾਨ ਇਨ੍ਹਾਂ ਵਿਅਕਤੀਆਂ ਕੋਲੋਂ 13 ਪਿਸਤੌਲ (32 ਬੋਰ) ਸਮੇਤ ਮੈਗਜ਼ੀਨ ਬਰਾਮਦ ਹੋਏ। ਇਸ ਤੋਂ ਇਲਾਵਾ 10 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਵਿਅਕਤੀਆਂ ਖਿਲਾਫ ਥਾਣਾ ਸ਼ੰਭੂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ‘ਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...