June 9, 2026, 7:14 pm
----------- Advertisement -----------
HomeNewsLatest Newsਨਿਊ ਮਹਾਰਾਜਾ ਮੱਲ੍ਹੀ ਪੈਲੇਸ ‘ਚ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਜੀ ਦਾ...

ਨਿਊ ਮਹਾਰਾਜਾ ਮੱਲ੍ਹੀ ਪੈਲੇਸ ‘ਚ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਜੀ ਦਾ ਸੂਬਾ ਪੱਧਰੀ ਸ਼ਹੀਦੀ ਸਮਾਗਮ: ਅਮਨ ਅਰੋੜਾ

Published on

----------- Advertisement -----------

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 30 ਜੁਲਾਈ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ 31 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਨੂੰ ਸਤਿਕਾਰ ਭੇਂਟ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ‘ਚ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਤੋਂ ਆਜ਼ਾਦੀ ਦਵਾਉਣ ਲਈ ਆਪਣੀਆਂ ਜਾਨਾਂ ਤੇ ਜਵਾਨੀਆਂ ਵਾਰਨ ਵਾਲੇ ਆਜ਼ਾਦੀ ਘੁਲ਼ਾਟੀਆਂ ਦਾ ਪੰਜਾਬ ਸਰਕਾਰ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਲਈ ਇਸ ਸਮਾਗਮ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਮਾਗਮ ਸੁਨਾਮ ਸ਼ਹਿਰ ਦੀ ਦਾਣਾ ਮੰਡੀ ‘ਚ ਮਨਾਇਆ ਜਾਣਾ ਸੀ ਪਰ ਖ਼ਰਾਬ ਮੌਸਮ ਦੇ ਮੱਦਨਜ਼ਰ ਹੁਣ ਪਟਿਆਲਾ ਰੋਡ ‘ਤੇ ਸਥਿਤ ਨਿਊ ਮਹਾਰਾਜਾ ਮੱਲ੍ਹੀ ਪੈਲੇਸ ‘ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਜੀਦਗੀ ਨਾਲ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਗਤੀਵਿਧੀਆਂ ਉਲੀਕ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਅਰੋੜਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਉਤਸ਼ਾਹ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ‘ਚ ਸ਼ਾਮਲ ਹੋਣ ਲਈ ਸੁਨਾਮ ਪਹੁੰਚਣ। ਉਨ੍ਹਾਂ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਪਹੁੰਚਣ ਤੋਂ ਅਸਮਰੱਥ ਦੇਸ਼ ਪ੍ਰੇਮੀ ਆਪੋ-ਆਪਣੇ ਘਰਾਂ ਤੋਂ ਹੀ ਦੇਸ਼ ਦੇ ਮਹਾਨ ਸਪੂਤ ਨੂੰ ਸ਼ਰਧਾਂਜਲੀ ਜ਼ਰੂਰ ਭੇਂਟ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...