November 26, 2026, 12:13 am
----------- Advertisement -----------
HomeNewsCoronavirusਦਿੱਲੀ 'ਚ ਵਧਿਆ ਓਮੀਕਰੋਨ ਦਾ ਖ਼ਤਰਾ,ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ ਹੋਈ 10

ਦਿੱਲੀ ‘ਚ ਵਧਿਆ ਓਮੀਕਰੋਨ ਦਾ ਖ਼ਤਰਾ,ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ ਹੋਈ 10

Published on

----------- Advertisement -----------

ਦੇਸ਼ ‘ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਦਿੱਲੀ ‘ਚ ਵੀ ਓਮੀਕਰੋਨ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ‘ਚ ਓਮੀਕਰੋਨ ਦੇ ਕਈ ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਦਾ ਖਤਰਨਾਕ ਰੂਪ ਹੁਣ 11 ਰਾਜਾਂ ਵਿੱਚ ਫੈਲ ਚੁੱਕਾ ਹੈ। ਬੁੱਧਵਾਰ ਨੂੰ, ਕੇਰਲ ਵਿੱਚ ਓਮੀਕਰੋਨ ਵੇਰੀਐਂਟ ਦੇ ਚਾਰ, ਮਹਾਰਾਸ਼ਟਰ ਵਿੱਚ ਚਾਰ, ਤੇਲੰਗਾਨਾ ਵਿੱਚ ਦੋ ਅਤੇ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿੱਚ ਇੱਕ-ਇੱਕ ਮਰੀਜ਼ ਦੇ ਨਾਲ ਇੱਕ ਦਿਨ ਵਿੱਚ ਕੁੱਲ 12 ਮਰੀਜ਼ਾਂ ਦੀ ਪੁਸ਼ਟੀ ਹੋਈ।

ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 77 ਹੋ ਗਈ ਹੈ। ਹੁਣ ਦਿੱਲੀ ਵਿੱਚ ਓਮੀਕਰੋਨ ਦੇ ਮਾਮਲੇ ਵੱਧ ਕੇ 10 ਹੋ ਗਏ ਹਨ। ਇਨ੍ਹਾਂ 10 ਵਿੱਚੋਂ ਇੱਕ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ 9 ਅਜੇ ਵੀ ਐਲਐਨਜੇਪੀ ਹਸਪਤਾਲ ਵਿੱਚ ਦਾਖ਼ਲ ਹਨ। ਇਨ੍ਹਾਂ ਵਿੱਚੋਂ ਕੋਈ ਵੀ ਗੰਭੀਰ ਮਾਮਲਾ ਨਹੀਂ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 77 ਹੋ ਗਈ ਹੈ।

ਦੂਜੇ ਰਾਜਾਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਓਮਿਕਰੋਨ ਤੋਂ ਸਭ ਤੋਂ ਵੱਧ ਪ੍ਰਭਾਵਿਤ ਰਾਜ ਹੈ, ਜਿੱਥੇ ਹੁਣ ਤੱਕ ਕੁੱਲ 32 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਰਾਜਸਥਾਨ 17 ਮਾਮਲਿਆਂ ਨਾਲ ਦੂਜੇ ਸਥਾਨ ‘ਤੇ ਹੈ। ਇਸ ਤੋਂ ਇਲਾਵਾ ਗੁਜਰਾਤ (4), ਕਰਨਾਟਕ (3), ਕੇਰਲ (5), ਆਂਧਰਾ ਪ੍ਰਦੇਸ਼ (1), ਤੇਲੰਗਾਨਾ (2), ਪੱਛਮੀ ਬੰਗਾਲ (1), ਚੰਡੀਗੜ੍ਹ (1), ਤਾਮਿਲਨਾਡੂ (1) ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 7,974 ਮਾਮਲੇ ਸਾਹਮਣੇ ਆਏ ਹਨ ਅਤੇ 343 ਲੋਕਾਂ ਦੀ ਮੌਤ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...