November 17, 2026, 11:08 am
----------- Advertisement -----------
HomeNewsLatest Newsਰਾਜਾ ਵੜਿੰਗ ਨੇ ਰਾਜ ਬਹਾਦੁਰ ਖਿਲਾਫ ਗਲਤ ਪ੍ਰਚਾਰ ਕਰਨ ਦੀ ਨਿਖੇਧੀ ਕੀਤੀ

ਰਾਜਾ ਵੜਿੰਗ ਨੇ ਰਾਜ ਬਹਾਦੁਰ ਖਿਲਾਫ ਗਲਤ ਪ੍ਰਚਾਰ ਕਰਨ ਦੀ ਨਿਖੇਧੀ ਕੀਤੀ

Published on

----------- Advertisement -----------

ਚੰਡੀਗੜ੍ਹ, 31 ਜੁਲਾਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਆਗੂਆਂ ਅਤੇ ਵਿਧਾਇਕਾਂ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਖ਼ਿਲਾਫ਼ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਦੀ ਤਰਫੋਂ ਡਾ ਰਾਜ ਬਹਾਦੁਰ ਤੋਂ ਮੁਆਫੀ ਮੰਗਣ ਦੀ ਗੱਲ ਸਾਹਮਣੇ ਆਈ ਹੈ, ਦੂਜੇ ਪਾਸੇ ‘ਆਪ’ ਆਗੂ ਅਤੇ ਉਨ੍ਹਾਂ ਦੇ ਸੋਸ਼ਲ ਮੀਡੀਆ ਹੈਂਡਲਜ਼ ਵੱਲੋਂ ਵੀਸੀ ਵਿਰੁੱਧ ਬੇਬੁਨਿਆਦ ਦੋਸ਼ ਲਗਾਉਂਦੇ ਹੋਏ ਅਤੇ ਮੰਤਰੀ ਦੀ ਤਾਲਿਬਾਨੀ ਕਾਰਵਾਈ ਨੂੰ ਠੀਕ ਦੱਸਦਿਆਂ ਹੋਇਆਂ, ਝੂਠਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।
ਵੜਿੰਗ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜਿਸ ਤਰ੍ਹਾਂ ਤੁਹਾਡੇ ਮੰਤਰੀ ਨੇ ਵੀ.ਸੀ ਤੋਂ ਮੁਆਫੀ ਨਹੀਂ ਮੰਗੀ ਅਤੇ ਜਿਸ ਤਰੀਕੇ ਨਾਲ ਤੁਹਾਡੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਖਿਲਾਫ ਗਲਤ ਮੁਹਿੰਮ ਚਲਾਈ ਹੈ, ਉਸ ਤੋਂ ਸਪੱਸ਼ਟ ਹੈ ਕਿ ਤੁਹਾਡੀ ਸਰਕਾਰ ਨੇ ਉਸ ਕੰਮ ਕੀਤਾ ਹੈ, ਜਿਹੜਾ ਜੌਡ਼ਾਮਾਜਰਾ ਨੇ ਕੀਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਮੈਡੀਕਲ ਸੁਸਾਇਟੀ ਵਿੱਚ ਫੈਲੇ ਰੋਸ ਦਾ ਜ਼ਿਕਰ ਕੀਤਾ, ਜਿਸ ਤਹਿਤ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐਮਐਸਏ) ਸਮੇਤ ਡਾਕਟਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਪਹਿਲਾਂ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ ਜਿਸ ਨਾਲ ਸੂਬਿਆਂ ਦਾ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਡਾਕਟਰੀ ਸਮਾਜ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ ਅਤੇ ਇਸਨੂੰ ਸੁਲਝਾਉਣ ਦੀ ਬਜਾਏ ਤੁਹਾਡੀ ਪਾਰਟੀ ਆਪਣੇ ਮੰਤਰੀ ਦੇ ਕੰਮ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੂਬੇ ਭਰ ‘ਚ ਕੰਮ ਕਰ ਰਹੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ‘ਚ ਭਰੋਸਾ ਬਹਾਲ ਕਰਨ ਲਈ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...