November 14, 2026, 11:50 pm
----------- Advertisement -----------
HomeNewsLatest Newsਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਜਲਦ ਹੋਣਗੇ ਭਾਜਪਾ 'ਚ ਸ਼ਾਮਲ! ਟਵੀਟ ਕਰ ਕੇ...

ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਜਲਦ ਹੋਣਗੇ ਭਾਜਪਾ ‘ਚ ਸ਼ਾਮਲ! ਟਵੀਟ ਕਰ ਕੇ ਦਿੱਤੇ ਸੰਕੇਤ

Published on

----------- Advertisement -----------

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਆਦਮਪੁਰ ਹਲਕਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਦਰਅਸਲ ਵਿਧਾਇਕ ਕੁਲਦੀਪ ਬਿਸ਼ਨੋਈ ਵੱਲੋ ਇਕ ਟਵੀਟ ਸਾਂਝਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਜਲਦ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ। ਦੱਸ ਦਈਏ ਕਿ ਕੁਲਦੀਪ ਨੇ ਟਵੀਟ ਕਰਕੇ ਲਿਖਿਆ ਕਿ “4 ਅਗਸਤ ਨੂੰ 10:10 ਮਿੰਟ ‘ਤੇ।” ਇਸ ਟਵੀਟ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਜਵਾਬ ਦਿੱਤਾ ਕਿ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਹਾਲਾਂਕਿ ਕੁਲਦੀਪ ਦੇ ਟਵੀਟ ਤੋਂ ਸਿਰਫ ਅਟਕਲਾਂ ਹੀ ਲਗਾਈਆਂ ਜਾ ਰਹੀਆਂ ਹਨ ਕਿ ਕੁਲਦੀਪ ਦਾ ਕਾਂਗਰਸ ਛੱਡਣਾ ਤੈਅ ਹੈ।


ਜ਼ਿਕਰਯੋਗ ਹੈ ਕਿ ਕੁਲਦੀਪ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ ਹੈ। ਆਦਮਪੁਰ ਤੋਂ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਰਾਜ ਸਭਾ ਚੋਣਾਂ ‘ਚ ਕਰਾਸ ਵੋਟਿੰਗ ਤੋਂ ਬਾਅਦ ਕਾਂਗਰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਕੁਲਦੀਪ ਨੂੰ ਸੰਗਠਨ ਵਿੱਚ ਕੋਈ ਥਾਂ ਨਹੀਂ ਦਿੱਤੀ ਗਈ ਅਤੇ ਨਾ ਹੀ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਮਿਲਣ ਲਈ ਕੋਈ ਸਮਾਂ ਦਿੱਤਾ। ਫਿਲਹਾਲ ਬਿਸ਼ਨੋਈ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ, ਜੇਕਰ ਉਹ ਅਸਤੀਫਾ ਦਿੰਦੇ ਹਨ ਤਾਂ ਉਪ ਚੋਣ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...