June 12, 2026, 10:23 am
----------- Advertisement -----------
HomeNewsPoliticsਨਵਜੋਤ ਸਿੰਘ ਸਿੱਧੂ ਵੱਲੋਂ ਨਵਾਂ ਪੰਜਾਬ ਸਿਰਜਣ ਦਾ ਐਲਾਨ

ਨਵਜੋਤ ਸਿੰਘ ਸਿੱਧੂ ਵੱਲੋਂ ਨਵਾਂ ਪੰਜਾਬ ਸਿਰਜਣ ਦਾ ਐਲਾਨ

Published on

----------- Advertisement -----------

ਪੰਜਾਬ ਕਾਂਗਰਸ ਵੱਲੋਂ ਜਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਇਕ ਰੈਲੀ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿਚ ਵੱਡੀ ਗਿਣਤੀ ‘ਚ ਕਾਂਗਰਸ ਵਰਕਰ ਸ਼ਾਮਲ ਹੋੲ।ਰੈਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੰਬੋਧਨ ਕੀਤਾ ਗਿਆ।ਆਪਣੇ ਸੰਬੌਧਨ ਵਿਚ ਨਵਜੋਤ ਸਿੱਧੂ ਵੱਲੋਂ ਕਾਂਗਰਸ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਵੀ ਕੀਤਾ ਗਿਆ। ਇਸ ਰੈਲੀ ਵਿਚ ਭਰਵੀੰ ਠੰਡ ਤੇ ਧੁੰਦ ਹੋਣ ਦੇ ਬਾਵਜੂਦ ਜਿਥੇ ਹਲਕੇ ਦੇ ਲੋਕ ਔਰਤਾਂ ਸਮੇਤ ਹਾਜਰਾਂ ਦੀ ਗਿਣਤੀ ਵਿੱਚ ਨਵਜੋਤ ਸਿੰਘ ਸਿੱਧੂ ਤੇ ਕਮਿਲ ਬੋਪਾਰਾਏ ਨੂੰ ਸੁਣਨ ਪਹੁੰਚੇ। ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਵੀ ਨੌਜਵਾਨਾਂ ਦੇ ਹੱਥ ਵਿਚ ਪੰਜਾਬ ਦੀ ਕਮਾਂਡ ਦੇ ਕੇ ਰਾਏਕੋਟ ਤੋਂ ਕਾਮਿਲ ਅਮਰ ਸਿੰਘ ਦੇ ਹੱਕ ਵਿਚ ਸਾਰਿਆਂ ਨੂੰ ਵੋਟ ਦੇਣ ਦੀ ਅਪੀਲ ਕੀਤੀ।


ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ 2022 ਵਿੱਚ ਦੋਬਾਰਾ ਕਾਂਗਰਸ ਸਰਕਾਰ ਬਣਨ ‘ਤੇ ਪੰਜਾਬ ਨੂੰ ਨਵਾਂ ਮਾਡਲ ਬਨਾਉਣ ਦਾ ਐਲਾਨ ਵੀ ਕੀਤਾ ਤੇ MSP ‘ਤੇ ਪੰਜਾਬ ਵਿਚ ਕਾਨੂੰਨ ਬਨਾਉਣ ਦਾ ਵਾਅਦਾ ਕਰਦਿਆਂ ਕਿਹਾ ਕਿ ਕਿਸਾਨੀ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਬਹੁਤ ਕੁਝ ਕਰਨ ਦੀ ਤਿਆਰੀ ਵਿਚ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਵਾਸੀਆਂ ਨੂੰ ਕੇਜਰੀਵਾਲ ਤੇ ਹੋਰ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਕੇਜਰੀਵਾਲ ਜੋ ਕਹਿੰਦਾ ਹੈ, ਉਹ ਪਹਿਲਾਂ ਦਿੱਲੀ ਵਿਚ ਤਾਂ ਕਰਕੇ ਦਿਖਾਵੇ। ਉਹ ਸਿਰਫ ਪੰਜਾਬ ਵਾਸੀਆਂ ਨੂੰ ਸਿਰਫ ਸੁਫ਼ਨੇ ਦਿਖਾ ਕੇ ਰਿਝਾਨਾਂ ਚਾਹੰਦੇ ਹੈ ਪਰ ਪੰਜਾਬ ਦੇ ਲੋਕ ਹੁਣ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣ ਵਾਲੇ। ਇਸ ਮੌਕੇ ਉਨ੍ਹਾਂ ਖੁੱਲ੍ਹ ਕੇ ਹਲਕਾ ਰਾਏਕੋਟ ਤੋਂ ਕਾਮਿਲ ਬੋਪਾਰਾਏ ਨੂੰ ਕਾਂਗਰਸ ਪਾਰਟੀ ਵਲੋਂ ਜਿਤਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਇਸ ਨੌਜਵਾਨ ਨੂੰ ਜਿਤਾਉਣ ਤੋਂ ਬਾਅਦ ਰਾਏਕੋਟ ਦਾ ਵਿਕਾਸ ਪਹਿਲਾਂ ਨਾਲੋ ਵੱਧ ਹੋਵੇਗਾ। ਇਸ ਮੌਕੇ ਰਾਏਕੋਟ ਤੋਂ ਹਲਕਾ ਇੰਚਾਰਜ ਕਾਂਗਰਸ ਕਾਮਿਲ ਬੋਪਾਰਾਏ ਤੇ ਐੱਮ ਪੀ ਅਮਰ ਸਿੰਘ ਨੇ ਕਿਹਾ ਕਿ ਰਾਏਕੋਟ ਦੇ ਇਲਾਕਾ ਨਿਵਾਸੀਆਂ ਦਾ ਇਸ ਰੈਲੀ ਨੂੰ ਕਾਮਯਾਬ ਬਣਾਉਣ ਤੇ ਧੰਨਵਾਦ ਕਰਦੇ ਹਨ ਤੇ ਵਾਅਦਾ ਕਰਦੇ ਹਨ ਕਿ ਜੋ ਭਰੋਸਾ ਰਾਏਕੋਟ ਦੇ ਲੋਕ ਉਨ੍ਹਾਂ ‘ਤੇ ਕਰਕੇ ਆਉਣ ਵਾਲੀਆਂ ਚੋਣਾਂ ਵਿਚ ਜਿਤਾਉਣਗੇ, ਉਸ ਭਰੋਸੇ ਨੂੰ ਕਾਇਮ ਰੱਖਦਿਆਂ ਹਰ ਕਿਸੇ ਦਾ ਕੰਮ ਬਿਨਾ ਕਿਸੇ ਵਿਤਕਰੇ ਦੇ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...