November 17, 2026, 10:58 am
----------- Advertisement -----------
HomeNewsLatest Newsਜੇਕਰ ਸਰਕਾਰ ਦੀ ਮਾਲੀ ਹਾਲਤ ਇੰਨੀ ਚੰਗੀ ਹੈ ਤਾਂ ਔਰਤਾਂ ਨੂੰ 1000...

ਜੇਕਰ ਸਰਕਾਰ ਦੀ ਮਾਲੀ ਹਾਲਤ ਇੰਨੀ ਚੰਗੀ ਹੈ ਤਾਂ ਔਰਤਾਂ ਨੂੰ 1000 ਰੁਪਏ ਭੱਤਾ ਕਿਉਂ ਨਹੀਂ ਦਿੱਤਾ ਜਾ ਰਿਹਾ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 2 ਅਗਸਤ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੇ ਦਾਅਵਿਆਂ ‘ਤੇ ਸਵਾਲ ਉਠਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਕੀਤਾ ਹੈ ਅਤੇ ਜੀਐਸਟੀ ਦੀ ਉਗਰਾਹੀ ਵਿੱਚ ਭਾਰੀ ਵਾਧਾ ਹੋਇਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਜੀਐਸਟੀ ਵਸੂਲੀ ਅਤੇ ਸੂਬੇ ਦੀ ਵਿੱਤੀ ਹਾਲਤ ਵਿੱਚ ਸੁਧਾਰ ਸਬੰਧੀ ਕੀਤੇ ਜਾ ਰਹੇ ਦਾਅਵਿਆਂ ‘ਤੇ ਵਿੱਤ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਵਿੱਤੀ ਹਾਲਤ ਇੰਨੀ ਚੰਗੀ ਹੈ ਤਾਂ ਪੰਜਾਬ ਵਿੱਚ ਤੁਸੀਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਕਿਉਂ ਨਹੀਂ ਦੇਣਾ ਸ਼ੁਰੂ ਕਰ ਦਿੰਦੇ, ਜਿਸ ਬਾਰੇ ਤੁਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਜਾਂ ਤੁਸੀਂ ਅਧਿਆਪਕਾਂ ਨੂੰ ਲਾਠੀਆਂ ਮਾਰਨ ਦੀ ਬਜਾਏ ਨੌਕਰੀਆਂ ਕਿਉਂ ਨਹੀਂ ਦਿੰਦੇ?
ਵੜਿੰਗ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਵਿਕਾਸ ਦੇ ਨਾਲ ਨਾਲ ਕੁਲੈਕਸ਼ਨ ਵਿੱਚ ਫਰਕ ਸਬੰਧੀ ਚੀਮਾ ਵੱਲੋਂ ਕੀਤੇ ਦਾਅਵਿਆਂ ‘ਤੇ ਵੀ ਸਵਾਲ ਉਠਾਏ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੀਐਸਟੀ ਦੇ 24 ਫੀਸਦੀ ਵਸੂਲੀ ਲਈ ਬਹੁਤਾ ਕੁਝ ਨਹੀਂ ਕੀਤਾ, ਕਿਉਂਕਿ ਇਹ ਦੇਸ਼ ਵਿਆਪੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਦਾਅਵੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਕਿਉਂਕਿ ਜੇਕਰ ਇਨ੍ਹਾਂ ਨੂੰ ਸੱਚ ਮੰਨਿਆ ਜਾਵੇ ਤਾਂ ਇਹ ਜੀਐਸਟੀ ਕੁਲੈਕਸ਼ਨ ਵਿੱਚ ਕੌਮੀ ਵਿਕਾਸ ਦਰ ਨਾਲੋਂ ਬਹੁਤ ਘੱਟ ਹੈ ਜੋ ਕਿ ਇਸੇ ਸਮੇਂ ਦੌਰਾਨ 56 ਫੀਸਦੀ ਰਹੀ ਹੈ।
ਚੀਮਾ ਵਲੋਂ ਪਿਛਲੇ ਸਾਲ ਦੇ ਮਹੀਨਿਆਂ ਨਾਲ ਤੁਲਨਾ ਕਰਨ ਤੇ, ਉਨ੍ਹਾਂ ਨੇ ਕਿਹਾ ਕਿ ਸਾਲ 2021 ਵਿੱਚ ਅਪ੍ਰੈਲ, ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਕੋਰੋਨਾ ਮਹਾਂਮਾਰੀ ਦੇ ਸਭ ਤੋਂ ਭੈੜੇ ਪੜਾਅ ਸਨ, ਜਦੋਂ ਦੂਜੀ ਲਹਿਰ ਆਪਣੇ ਸਿਖਰ ‘ਤੇ ਸੀ ਅਤੇ ਪੰਜਾਬ ਸਣੇ ਦੇਸ਼ ਭਰ ਚ ਸਭ ਕੁਝ ਠੱਪ ਹੋ ਗਿਆ ਸੀ। ਅਜਿਹੀ ਸਥਿਤੀ ਵਿੱਚ, 2022 ਦੇ ਅਪ੍ਰੈਲ, ਮਈ, ਜੂਨ ਅਤੇ ਜੁਲਾਈ ਵਿੱਚ ਜੀਐਸਟੀ ਦੀ ਕੁਲੈਕਸ਼ਨ ਦੀ 2021 ਦੀ ਉਸੇ ਮਿਆਦ ਨਾਲ ਤੁਲਨਾ ਕਰਨਾ ਗਲਤ ਹੋਵੇਗਾ, ਜਦੋਂ ਕੋਰੋਨਾ ਕਾਰਨ ਸਭ ਕੁਝ ਬੰਦ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਵਿੱਤ ਮੰਤਰੀ ਵੱਲੋਂ ਨੌਕਰੀਆਂ ਦੇ ਮੋਰਚੇ ‘ਤੇ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਨ ਜਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਕੀਤੇ ਦਾਅਵਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਨਾ ਹੱਲ ਨਹੀਂ ਹੈ ਅਤੇ ਤੁਸੀਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਵਾਰ-ਵਾਰ ਟਾਲ ਮਟੋਲ ਕਰ ਰਹੇ ਹੋ। ਜਿਸ ਸਬੰਧੀ ਉਨ੍ਹਾਂ ਨੌਕਰੀਆਂ ਦੀ ਮੰਗ ਕਰ ਰਹੇ ਅਧਿਆਪਕਾਂ ‘ਤੇ ਲਾਠੀਆਂ ਅਤੇ ਧੱਕੇਸ਼ਾਹੀਆਂ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ‘ਮੂੰਗੀ’ ਦੀ ਖਰੀਦ ਦਾ ਪ੍ਰੋਗਰਾਮ ਪੂਰੀ ਤਰ੍ਹਾਂ ਫੇਲ ਸਾਬਤ ਹੋਇਆ ਹੈ, ਕਿਉਂਕਿ ਸਰਕਾਰ ਵੱਲੋਂ 10 ਫੀਸਦੀ ਫਸਲ ਵੀ ਨਹੀਂ ਖਰੀਦੀ ਗਈ ਹੈ ਅਤੇ ਕਿਸਾਨਾਂ ਨੂੰ ਨਿੱਜੀ ਖਰੀਦਦਾਰਾਂ ਨੂੰ ਸਸਤੀ ਫਸਲ ਵੇਚਣੀ ਪਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...