October 26, 2026, 4:23 am
----------- Advertisement -----------
HomeNewsLatest News'ਆਪ' ਸਰਕਾਰ ਕੋਲ ਇਸ਼ਤਿਹਾਰਾਂ ਲਈ 37 ਕਰੋੜ ਹਨ, ਪਰ ਪੀਜੀਆਈ ਲਈ 16...

‘ਆਪ’ ਸਰਕਾਰ ਕੋਲ ਇਸ਼ਤਿਹਾਰਾਂ ਲਈ 37 ਕਰੋੜ ਹਨ, ਪਰ ਪੀਜੀਆਈ ਲਈ 16 ਕਰੋੜ ਨਹੀਂ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 3 ਅਗਸਤ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀ.ਜੀ.ਆਈ ਚੰਡੀਗੜ੍ਹ ਵੱਲੋਂ ਪੰਜਾਬ ਦੇ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸ਼ਰਮ ਨਾਲ ਸਿਰ ਝੁਕਾਉਣ ਲਈ ਕਿਹਾ ਹੈ, ਜੋ ਕਿ ਪਿਛਲੇ 7 ਮਹੀਨਿਆਂ ਤੋਂ 16 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕਰਨ ਚ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਇਨ੍ਹਾਂ ਹਾਲਾਤਾਂ ਵਿੱਚ ਮੁਆਫ਼ੀ ਮੰਗੇਗੀ, ਜਿਸ ਵਿੱਚ ਤੁਸੀਂ ਇੱਕ ਵੱਡੀ ਗਲਤੀ ਕਰਕੇ ਪੀਜੀਆਈ ਵਰਗੀ ਸੰਸਥਾ ਦਾ ਭਰੋਸਾ ਗੁਆ ਦਿੱਤਾ ਹੈ ਅਤੇ ਉਸਨੇ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਲਈ ਸ਼ਰਮਨਾਕ ਗੱਲ ਹੈ, ਜੋ ਪਹਿਲੇ ਤਿੰਨ ਮਹੀਨਿਆਂ ‘ਚ 37 ਕਰੋੜ ਰੁਪਏ ਦੀ ਵੱਡੀ ਰਕਮ ਦੇ ਇਸ਼ਤਿਹਾਰ ਨਾ ਦੇ ਸਕੀ ਹੈ, ਪਰ ਪੀਜੀਆਈ ਨੂੰ ਮਰੀਜ਼ਾਂ ਦੇ ਇਲਾਜ ਲਈ ਨਹੀਂ ਦੇ ਸਕੀ।
ਉਨ੍ਹਾਂ ਕਿਹਾ ਕਿ ਇਹ ਸਿਸਟਮ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਲੱਛਣ ਹੈ। ਇਸ ਸੰਦਰਭ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਿਹਤ ਵਿਭਾਗ ਦੀ ਸਥਿਤੀ ਕਿਸ ਤਰ੍ਹਾਂ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਅਜਿਹੇ ‘ਚ ‘ਆਪ’ ਸਰਕਾਰ ਨਾ ਸਿਰਫ ਅਦਾਇਗੀਆਂ ਕਰਨ ‘ਚ ਹੀ ਡਿਫਾਲਟਰ ਹੋਈ ਹੈ, ਸਗੋਂ ਸਟਾਫ ਦਾ ਭਰੋਸਾ ਵੀ ਗੁਆ ਰਹੀ ਹੈ ਅਤੇ ਹਸਪਤਾਲਾਂ ਨੂੰ ਦਵਾਈਆਂ ਦੀ ਸਪਲਾਈ ਵੀ ਨਹੀਂ ਕਰ ਸਕੀ ਹੈ।
ਵੜਿੰਗ ਨੇ ਕਿਹਾ ਕਿ ਸਿਹਤ ਵਿਵਸਥਾ ਦੇ ਨਾਲ-ਨਾਲ ਸਿੱਖਿਆ ਨੂੰ ‘ਆਪ’ ਦਾ ਮੁੱਖ ਪ੍ਰੋਗਰਾਮ ਮੰਨਿਆ ਜਾਂਦਾ ਹੈ। ਪਰ ਤੁਸੀਂ ਦੋਵੇਂ ਵਿਸ਼ਿਆਂ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਏ ਹੋ। ਹਸਪਤਾਲਾਂ ਵਿੱਚ ਮਰੀਜ਼ ਦੇ ਇਲਾਜ ਤੋਂ ਇਨਕਾਰੀ ਹੋ ਰਹੇ ਹਨ। ਹਸਪਤਾਲਾਂ ਵਿੱਚ ਦਵਾਈਆਂ ਨਹੀਂ ਹਨ। ਸਕੂਲਾਂ ਵਿੱਚ ਅਧਿਆਪਕ ਨਹੀਂ ਹਨ ਅਤੇ ਵਿਦਿਆਰਥੀਆਂ ਕੋਲ ਕਿਤਾਬਾਂ ਨਹੀਂ ਹਨ ਤੇ ਇਹ ਉਹ ਵੱਡੀ ਤਬਦੀਲੀ ਹੈ, ਜਿਸਦਾ ‘ਆਪ’ ਨੇ ਵਾਅਦਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...