August 6, 2026, 2:04 am
----------- Advertisement -----------
HomeNewsHealthਕੇਰਲ,ਦਿੱਲੀ ਤੋਂ ਬਾਅਦ ਮੱਧ ਪ੍ਰਦੇਸ਼ 'ਚ ਵੀ ਮੰਕੀਪਾਕਸ ਨੇ ਦਿੱਤੀ ਦਸਤਕ

ਕੇਰਲ,ਦਿੱਲੀ ਤੋਂ ਬਾਅਦ ਮੱਧ ਪ੍ਰਦੇਸ਼ ‘ਚ ਵੀ ਮੰਕੀਪਾਕਸ ਨੇ ਦਿੱਤੀ ਦਸਤਕ

Published on

----------- Advertisement -----------

ਕੇਰਲ,ਦਿੱਲੀ ਤੋਂ ਬਾਅਦ ਮੱਧ ਪ੍ਰਦੇਸ਼ ‘ਚ ਵੀ ਮੰਕੀਪਾਕਸ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮੱਧ ਪ੍ਰਦੇਸ਼ ਦੇ ਇੰਦੌਰ ‘ਚ ਮੰਕੀਪਾਕਸ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇੰਦੌਰ ਦੀ ਇੱਕ ਔਰਤ ਵਿੱਚ ਮੰਕੀਪਾਕਸ ਦੇ ਲੱਛਣ ਪਾਏ ਗਏ ਹਨ। ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਔਰਤ ਨੂੰ ਘਰ ‘ਚ ਹੀ ਆਈਸੋਲੇਟ ਕਰ ਦਿੱਤਾ ਗਿਆ ਹੈ। ਮਹਿਲਾ ਦੇ ਸੈਂਪਲ ਜਾਂਚ ਲਈ ਪੁਣੇ ਭੇਜ ਦਿੱਤੇ ਗਏ। ਜਾਣਕਾਰੀ ਮੁਤਾਬਕ ਔਰਤ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ।
ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਖੰਘ-ਜ਼ੁਕਾਮ ਅਤੇ ਸਰੀਰ ‘ਚ ਦਰਦ ਦੀ ਸ਼ਿਕਾਇਤ ਸੀ ਜਿਸ ਦੇ ਇਲਾਜ ਲਈ ਉਹ ਨਿੱਜੀ ਕਲੀਨਿਕ ਗਈ ਸੀ। ਇਸ ਦੌਰਾਨ ਡਾਕਟਰ ਨੂੰ ਉਸ ਦੇ ਸਰੀਰ ‘ਤੇ ਲਾਲ ਧੱਬੇ ਨਜ਼ਰ ਆਏ, ਜਿਸ ਤੋਂ ਬਾਅਦ ਡਾਕਟਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਔਰਤ ਨੂੰ ਹੋਮ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ।
ਦੱਸ ਦਈਏ ਕਿ ਮੰਕੀਪਾਕਸ ਇੱਕ ਛੂਤ ਦੀ ਬਿਮਾਰੀ ਹੈ ਜਿਸ ਵਿੱਚ ਬੁਖਾਰ ਦੇ ਨਾਲ-ਨਾਲ ਸਰੀਰ ‘ਤੇ ਲਾਲ ਧੱਫੜ ਦਿਖਾਈ ਦਿੰਦੇ ਹਨ। ਇਸ ਨਾਲ ਸੰਕਰਮਿਤ ਹੋਣ ਤੋਂ ਬਾਅਦ 6 ਤੋਂ 13 ਦਿਨਾਂ ਵਿੱਚ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ। ਕੁਝ ਮਾਮਲਿਆਂ ਵਿੱਚ ਇਸ ਵਿੱਚ 5 ਤੋਂ 21 ਦਿਨ ਲੱਗ ਸਕਦੇ ਹਨ। ਮੰਕੀਪਾਕਸ ਦੇ ਲੱਛਣ-ਮਾਸਪੇਸ਼ੀਆਂ ਅਤੇ ਸਰੀਰ ਵਿੱਚ ਦਰਦ, ਸਿਰ ਦਰਦ, ਬੁਖਾਰ, ਲਾਲ ਦਾਣੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...