July 29, 2026, 9:04 pm
----------- Advertisement -----------
HomeNewsPoliticsਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀਆਂ...

ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

Published on

----------- Advertisement -----------

ਲੁਧਿਆਣਾ, 16 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ ‘ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਹਨਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆ ਦੀ ਲੀਗ ਵਿੱਚ ਖੜ੍ਹਾ ਕਰ ਦਿੱਤਾ ਹੈ।

ਰੇਹੜੀ/ਫੜੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮਿਹਨਤਕਸ਼ਾਂ ਨੂੰ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਤੋਂ ਮੁੱਖ ਮੰਤਰੀ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਨ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ਼ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ ‘ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ ‘ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਮੇਅਰ ਸ੍ਰੀ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...