November 17, 2026, 10:58 am
----------- Advertisement -----------
HomeNewsLatest Newsਵੜਿੰਗ ਨੇ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ

ਵੜਿੰਗ ਨੇ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ

Published on

----------- Advertisement -----------

ਚੰਡੀਗੜ੍ਹ, 4 ਅਗਸਤ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਦਾਸਪੁਰ-ਪਠਾਨਕੋਟ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੈਦਾ ਹੋਣ ਵਾਲੇ ਸੁਰੱਖਿਆ ਸਬੰਧੀ ਖਤਰਿਆਂ ਦੀ ਚਿਤਾਵਨੀ ਦਿੱਤੀ ਹੈ, ਜਿਸਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਬੀਐਸਐਫ ਨੇ ਖੁਲਾਸਾ ਕੀਤਾ ਹੈ।
ਬੀ.ਐਸ.ਐਫ ਵੱਲੋਂ ਹਾਈਕੋਰਟ ਵਿੱਚ ਕੀਤੇ ਗਏ ਖੁਲਾਸਿਆਂ ‘ਤੇ ਪ੍ਰਤੀਕਰਮ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਅੱਖਾਂ ਅਤੇ ਕੰਨ ਖੋਲ੍ਹਣੇ ਚਾਹੀਦੇ ਹਨ, ਜੋ ਇਹ ਦਾਅਵਾ ਕਰ ਰਹੀ ਹੈ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕ ਦਿੱਤਾ ਗਿਆ ਹੈ, ਜਦੋਂ ਕਿ ਇਹ ਅਸਲ ਵਿੱਚ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਇਹ ਮਸਲਾ ਸਿਰਫ਼ ਗ਼ੈਰ-ਕਾਨੂੰਨੀ ਮਾਈਨਿੰਗ ਕਰਕੇ ਸੂਬੇ ਦੇ ਵਸੀਲਿਆਂ ਦੀ ਲੁੱਟ ਤੇ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਾਉਣ ਦਾ ਨਹੀਂ ਹੈ, ਸਗੋਂ ਇਹ ਕੌਮੀ ਸੁਰੱਖਿਆ ਦਾ ਮਸਲਾ ਹੈ, ਜਿਸ ਦਾ ਜ਼ਿਕਰ ਬੀ.ਐਸ.ਐਫ. ਨੇ ਕੀਤਾ ਹੈ, ਪਰ ‘ਆਪ’ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਤੋਂ ਪਤਾ ਲੱਗਦਾ ਹੈ ਕਿ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ‘ਚ ਉਨ੍ਹਾਂ ਦੇ ਤਜ਼ਰਬੇ ਅਤੇ ਯੋਗਤਾ ਦੀ ਘਾਟ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਪਾਸੇ ‘ਆਪ’ ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਗੈਰ-ਕਾਨੂੰਨੀ ਮਾਈਨਿੰਗ ਘੁਟਾਲਿਆਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰ ਰਹੀ ਹੈ, ਦੂਜੇ ਪਾਸੇ ਇਸਦੇ ਆਪਣੇ ਹੀ ਨੱਕ ਹੇਠ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
ਉਨ੍ਹਾਂ ‘ਆਪ’ ਸਰਕਾਰ ਨੂੰ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈ ਮਾਈਨਿੰਗ ਦੀ ਜਾਂਚ ਕਰਨ ਤੋਂ ਤੁਹਾਨੂੰ ਕੋਈ ਨਹੀਂ ਰੋਕਦਾ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਫਾਂਸੀ ਦਿਓ ਪਰ ਘੱਟੋ-ਘੱਟ ਆਪਣੀ ਗੱਲ ‘ਤੇ ਕਾਇਮ ਰਹੋ। ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਰੇਤ ਦੀ ਨਾਜਾਇਜ਼ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਕੌਮੀ ਸੁਰੱਖਿਆ ਪ੍ਰਤੀ ਅਜਿਹੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਬੀਐਸਐਫ ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਨੂੰ ਸਾਰੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਬੀ ਐੱਸ ਐਫ ਨੂੰ ਸਾਨੂੰ ਕਾਰਵਾਈ ਕਰਨ ਲਈ ਕਹਿਣ ਦੀ ਕੀ ਲੋੜ ਹੈ? ਇਹ ਸੂਬੇ ਅਤੇ ਇਸਦੀ ਸਰਕਾਰ ਲਈ ਉਚਿਤ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...