September 6, 2026, 11:12 am
----------- Advertisement -----------
HomeNewsEntertainmentਅਜੇ ਦੇਵਗਨ ਨੇ ਕਾਜੋਲ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ...

ਅਜੇ ਦੇਵਗਨ ਨੇ ਕਾਜੋਲ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਜਨਮਦਿਨ ਦੀ ਵਧਾਈ ਵੀਡੀਓ ਸ਼ੇਅਰ ਕਰ ਲਿਖਿਆ …

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਾਜੋਲ ਅੱਜ ਆਪਣਾ 48ਵਾਂ ਜਨਮਦਿਨ ਮਨਾ ਰਹੀ ਹੈ। ਸਾਲ 1974 ਵਿੱਚ ਜਨਮੀ ਕਾਜੋਲ ਬਾਲੀਵੁੱਡ ਦੀ ਇੱਕ ਖੂਬਸੂਰਤ ਅਦਾਕਾਰਾ ਹੈ ਜਿਸ ਨੇ ਇਸ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਉਹ ਪਤਨੀ ਅਤੇ ਮਾਂ ਵੀ ਹੈ। ਕਾਜੋਲ ਅਤੇ ਅਜੇ ਦੇਵਗਨ ਦੀ ਜੋੜੀ ਬਾਲੀਵੁੱਡ ‘ਚ ਕਾਫੀ ਮਸ਼ਹੂਰ ਹੈ ਅਤੇ ਅੱਜ ਅਜੈ ਦੇਵਗਨ ਨੇ ਆਪਣੀ ਖੂਬਸੂਰਤ ਪਤਨੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅਜੇ ਦੇਵਗਨ ਨੇ ਇੰਸਟਾਗ੍ਰਾਮ ‘ਤੇ ਠੀਕ 12 ਵਜੇ ਇਕ ਖੂਬਸੂਰਤ ਵੀਡੀਓ ਸ਼ੇਅਰ ਕੀਤੀ ਹੈ, ਜੋ ਕਾਜੋਲ ਦੀਆਂ ਤਸਵੀਰਾਂ ਤੋਂ ਤਿਆਰ ਕੀਤੀ ਗਈ ਹੈ। ਵੀਡੀਓ ਦੀ ਸ਼ੁਰੂਆਤ ਇੱਕ ਫ਼ੋਨ ਕਾਲ ਨਾਲ ਹੁੰਦੀ ਹੈ। ਦੇਖਿਆ ਜਾ ਸਕਦਾ ਹੈ ਕਿ ਕਾਜੋਲ ਦੇ ਮੋਬਾਇਲ ਤੋਂ ਫੋਨ ਆ ਰਿਹਾ ਹੈ ਅਤੇ ਫਿਰ ਅਚਾਨਕ ਕਾਜੋਲ ਦੀਆਂ ਕਈ ਤਸਵੀਰਾਂ ਸਾਹਮਣੇ ਆਉਣ ਲੱਗਦੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਭਿਨੇਤਰੀ ਲਾਲ ਰੰਗ ਦੀ ਥਾਈ ਹਾਈ ਸਲਿਟ ਡਰੈੱਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਅਜੇ ਦੇਵਗਨ ਨੇ ਆਪਣੀ ਪੋਸਟ ਦੇ ਨਾਲ ਇੱਕ ਕਿਊਟ ਕੈਪਸ਼ਨ ਦਿੱਤਾ ਹੈ। ਉਸ ਨੇ ਲਿਖਿਆ, ‘ਜਦੋਂ ਉਹ ਕਾਲ ਕਰਦੀ ਹੈ, ਤਾਂ ਮੈਂ ਹਮੇਸ਼ਾ ਚੁੱਕਦਾ ਹਾਂ । ਜਨਮਦਿਨ ਮੁਬਾਰਕ ਪਿਆਰੀ ਕਾਜੋਲ।’ ਅਜੇ ਦੇਵਗਨ ਦੀ ਇਸ ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਕਈ ਲੋਕਾਂ ਨੇ ਕਾਜੋਲ ਦੀ ਤਾਰੀਫ ਕੀਤੀ ਹੈ, ਉਥੇ ਹੀ ਕੁਝ ਲੋਕ ਕਾਜੋਲ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਹੈਪੀ ਬਰਥਡੇ ਗੋਰਜਿਅਸ।’ ਇਕ ਹੋਰ ਨੇ ਲਿਖਿਆ, ‘ਜਨਮਦਿਨ ਮੁਬਾਰਕ ਮੈਡਮ।’ ਕਾਜੋਲ ਦੇ ਕਰੀਅਰ ‘ਤੇ ਨਜ਼ਰ ਮਾਰੀਏ ਤਾਂ ਅਭਿਨੇਤਰੀ ਸਿਰਫ 16 ਸਾਲ ਦੀ ਸੀ ਜਦੋਂ ਉਸਨੇ ਫਿਲਮੀ ਦੁਨੀਆ ਵਿੱਚ ਕਦਮ ਰੱਖਿਆ ਸੀ। ਕਾਜੋਲ ਦੀ ਪਹਿਲੀ ਫਿਲਮ ‘ਬੇਖੁਦੀ’ ਸੀ, ਜੋ ਬਾਕਸ ਆਫਿਸ ‘ਤੇ ਖਾਸ ਕਮਾਲ ਨਹੀਂ ਕਰ ਸਕੀ ਸੀ। ਹਾਲਾਂਕਿ ਕਾਜੋਲ ਦੀ ਐਕਟਿੰਗ ਨੂੰ ਸਾਰਿਆਂ ਨੇ ਪਸੰਦ ਕੀਤਾ ਸੀ, ਜਿਸ ਤੋਂ ਬਾਅਦ ਉਸ ਕੋਲ ਫਿਲਮਾਂ ਦੀ ਲਾਈਨ ਲੱਗ ਗਈ ਸੀ। ਕਾਜੋਲ ਨੇ ‘ਬਾਜ਼ੀਗਰ’, ‘ਕਭੀ ਖੁਸ਼ੀ ਕਭੀ ਗਮ’, ‘ਦਿਲ ਵਾਲੇ ਦੁਲਹਨੀਆ ਲੇ ਜਾਏਂਗੇ’, ‘ਫਨਾ’, ‘ਪਿਆਰ ਕਿਆ ਤੋ ਡਰਨਾ ਕਯਾ’ ਸਮੇਤ ਕਈ ਹਿੱਟ ਫਿਲਮਾਂ ‘ਚ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...