October 23, 2026, 1:42 pm
----------- Advertisement -----------
HomeNewsEntertainment'ਕੋਈ ਮਿਲ ਗਿਆ' ਦੇ ਕੋ-ਸਟਾਰ ਮਿਥਿਲੇਸ਼ ਚਤੁਰਵੇਦੀ ਨੂੰ ਯਾਦ ਕਰ ਭਾਵੁਕ ਹੋਏ...

‘ਕੋਈ ਮਿਲ ਗਿਆ’ ਦੇ ਕੋ-ਸਟਾਰ ਮਿਥਿਲੇਸ਼ ਚਤੁਰਵੇਦੀ ਨੂੰ ਯਾਦ ਕਰ ਭਾਵੁਕ ਹੋਏ ਰਿਤਿਕ ਰੋਸ਼ਨ, ਲਿਖਿਆ …

Published on

----------- Advertisement -----------

ਬਾਲੀਵੁੱਡ ਦੇ ਦਿੱਗਜ ਅਦਾਕਾਰ ਮਿਥਿਲੇਸ਼ ਚਤੁਰਵੇਦੀ 4 ਅਗਸਤ ਨੂੰ ਅਲਵਿਦਾ ਕਹਿ ਕੇ ਚਲੇ ਗਏ ਹਨ। ਮਿਥਿਲੇਸ਼ ਚਤੁਰਵੇਦੀ ਦੀ ਮੌਤ ਤੋਂ ਬਾਅਦ ਬਾਲੀਵੁੱਡ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ ‘ਕੋਈ ਮਿਲ ਗਿਆ’, ‘ਗਦਰ’, ‘ਬੰਟੀ ਔਰ ਬਬਲੀ’ ਵਰਗੀਆਂ ਕਈ ਫਿਲਮਾਂ ‘ਚ ਕੰਮ ਕੀਤਾ ਹੈ। ਕੋਈ ਮਿਲ ਗਿਆ ‘ਚ ਮਿਥਿਲੇਸ਼ ਚਤੁਰਵੇਦੀ ਨਾਲ ਕੰਮ ਕਰ ਚੁੱਕੇ ਰਿਤਿਕ ਰੋਸ਼ਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਰਿਤਿਕ ਨੇ ਸੋਸ਼ਲ ਮੀਡੀਆ ‘ਤੇ ਮਿਥਿਲੇਸ਼ ਚਤੁਰਵੇਦੀ ਨੂੰ ਸ਼ਰਧਾਂਜਲੀ ਦਿੱਤੀ ਹੈ। ਰਿਤਿਕ ਰੋਸ਼ਨ ਨੇ ਮਿਥਿਲੇਸ਼ ਚਤੁਰਵੇਦੀ ਨੂੰ ਯਾਦ ਕਰਦੇ ਹੋਏ ਟਵੀਟ ਕੀਤਾ ਹੈ। ਰਿਤਿਕ ਰੋਸ਼ਨ ਨੇ ਟਵੀਟ ਕੀਤਾ- ਦਿੱਗਜ ਅਭਿਨੇਤਾ ਮਿਥਿਲੇਸ਼ ਚਤੁਰਵੇਦੀ ਸਰ ਦੇ ਪਰਿਵਾਰ ਪ੍ਰਤੀ ਸੰਵੇਦਨਾ। ਜਿਨ੍ਹਾਂ ਨਾਲ ਮੈਨੂੰ ਕਈ ਵਾਰ ਕੰਮ ਕਰਨ ਦਾ ਮੌਕਾ ਮਿਲਿਆ। ਤੁਸੀ ਬਹੁਤ ਯਾਦ ਆਉਗੇ . RIP.

ਮਿਥਿਲੇਸ਼ ਚਤੁਰਵੇਦੀ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਜਵਾਈ ਆਸ਼ੀਸ਼ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਕੀਤੀ। ਉਨ੍ਹਾਂ ਨੇ ‘ਏਬੀਪੀ ਨਿਊਜ਼’ ਨਾਲ ਖਾਸ ਗੱਲਬਾਤ ‘ਚ ਕਿਹਾ ਸੀ ਕਿ ਬਾਬੂ ਜੀ ਨੂੰ 10 ਦਿਨ ਪਹਿਲਾਂ ਦਿਲ ਦਾ ਦੌਰਾ ਪਿਆ ਸੀ, ਜਿਸ ਕਾਰਨ ਅਸੀਂ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਦਾਖਲ ਕਰਵਾਇਆ ਸੀ। ਉਹ ਪਿਛਲੇ 2-3 ਵਜੇ ਤੋਂ ਠੀਕ ਮਹਿਸੂਸ ਕਰ ਰਹੇ ਸਨ ਪਰ ਅੱਜ ਤੜਕੇ 4.00 ਵਜੇ ਦੇ ਕਰੀਬ ਉਨ੍ਹਾਂ ਨੂੰ ਮੁੜ ਦਿਲ ਦਾ ਦੌਰਾ ਪਿਆ ਅਤੇ ਉਹ ਸਾਨੂੰ ਸਭ ਨੂੰ ਛੱਡ ਗਏ। ਮਿਥਿਲੇਸ਼ ਚਤੁਰਵੇਦੀ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਆਸ਼ੀਸ਼ ਨੇ ਲਿਖਿਆ- ਤੁਸੀਂ ਦੁਨੀਆ ਦੇ ਸਭ ਤੋਂ ਵਧੀਆ ਪਿਤਾ ਸੀ, ਤੁਸੀਂ ਮੈਨੂੰ ਜਵਾਈ ਨਹੀਂ, ਬੇਟੇ ਵਾਂਗ ਆਪਣਾ ਪਿਆਰ ਦਿੱਤਾ ਸੀ। ਪ੍ਰਮਾਤਮਾ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ। ਰਿਤਿਕ ਰੋਸ਼ਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਸੈਫ ਅਲੀ ਖਾਨ ਦੇ ਨਾਲ ਵਿਕਰਮ ਵੇਧਾ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਦੀਪਿਕਾ ਪਾਦੁਕੋਣ ਨਾਲ ਫਾਈਟਰ ‘ਚ ਨਜ਼ਰ ਆਉਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...