November 20, 2026, 1:42 pm
----------- Advertisement -----------
HomeNewsEntertainmentਬ੍ਰੇਕਅੱਪ ਤੋਂ ਬਾਅਦ ਰਿਲੀਜ਼ ਹੋਇਆ ਸ਼ਮਿਤਾ ਸ਼ੈੱਟੀ ਅਤੇ ਰਾਕੇਸ਼ ਬਾਪਟ ਦਾ ਰੋਮਾਂਟਿਕ...

ਬ੍ਰੇਕਅੱਪ ਤੋਂ ਬਾਅਦ ਰਿਲੀਜ਼ ਹੋਇਆ ਸ਼ਮਿਤਾ ਸ਼ੈੱਟੀ ਅਤੇ ਰਾਕੇਸ਼ ਬਾਪਟ ਦਾ ਰੋਮਾਂਟਿਕ ਗੀਤ (Tere Vich Rab Disda)

Published on

----------- Advertisement -----------

ਰਾਕੇਸ਼ ਬਾਪਟ ਅਤੇ ਸ਼ਮਿਤਾ ਸ਼ੈੱਟੀ ਲੰਬੇ ਸਮੇਂ ਤੋਂ ਆਪਣੇ ਬ੍ਰੇਕਅੱਪ ਦੀਆਂ ਖਬਰਾਂ ਨੂੰ ਲੈ ਕੇ ਚਰਚਾ ਵਿੱਚ ਹਨ। ਫੈਨਜ਼ ਦੋਵਾਂ ਨੂੰ ਇਕੱਠੇ ਦੇਖਣ ਲਈ ਬੇਚੈਨ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਪਿਆਰ ਨਾਲ ‘ਸ਼ਾਰਾ’ ਵੀ ਕਹਿੰਦੇ ਹਨ ਪਰ ਹੁਣ ਦੋਵੇਂ ਵੱਖ ਹੋ ਗਏ ਹਨ। ਹਾਲ ਹੀ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ ਵੱਖ ਹੋਣ ਦੀ ਜਾਣਕਾਰੀ ਦਿੱਤੀ ਸੀ। ਇਸ ਦੌਰਾਨ ਹੁਣ ਰਾਕੇਸ਼ ਅਤੇ ਸ਼ਮਿਤਾ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ, ਜਿਸ ‘ਤੇ ਪ੍ਰਸ਼ੰਸਕ ਆਪਣਾ ਪਿਆਰ ਲੁਟਾ ਰਹੇ ਹਨ। ਸ਼ਮਿਤਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ‘(Tere Vich Rab Disda Song) ਗੀਤ ਸ਼ੇਅਰ ਕੀਤਾ ਹੈ। ਗੀਤ ‘ਚ ਦੋਵਾਂ ਦੀ ਕੈਮਿਸਟਰੀ ਜ਼ਬਰਦਸਤ ਨਜ਼ਰ ਆ ਰਹੀ ਹੈ।

YouTube player

ਗੀਤ ‘ਚ ਇਸ ਜੋੜੀ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਵੀ ਮਿਊਜ਼ਿਕ ਵੀਡੀਓ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਲੋਕ ਇਸ ਗੀਤ ‘ਤੇ ਹਾਰਟ ਐਂਡ ਫਾਇਰ ਇਮੋਜੀ ਵੀ ਦੇ ਰਹੇ ਹਨ। ਮੀਤ ਬ੍ਰਦਰਜ਼ ਦੇ ਨਾਲ ਸਚੇਤ ਅਤੇ ਪਰੰਪਰਾ ਨੇ ਇਸ ਗੀਤ ਨੂੰ ਆਪਣੀ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਮਨੋਜ ਮੁੰਤਸ਼ੀਰ ਨੇ ਦਿੱਤੇ ਹਨ। ਰਾਕੇਸ਼ ਬਾਪਟ ਅਤੇ ਸ਼ਮਿਤਾ ਸ਼ੈੱਟੀ ਨਾਲ ਇਸ ਗੀਤ ‘ਚ ਪਰੰਪਰਾ ਵੀ ਨਜ਼ਰ ਆ ਰਹੀ ਹੈ। ਕੁਝ ਹੀ ਸਮੇਂ ਵਿੱਚ ਇਸ ਗੀਤ ਨੂੰ 2 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਮਿਤਾ ਸ਼ੈੱਟੀ ਅਤੇ ਰਾਕੇਸ਼ ਬਾਪਟ ਦੀ ਮੁਲਾਕਾਤ ‘ਬਿੱਗ ਬੌਸ ਓਟੀਟੀ’ ਵਿੱਚ ਹੋਈ ਸੀ। ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਦੋਹਾਂ ਨੇ ਇਕ-ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਹੁਣ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਵੱਖ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੇ ਬ੍ਰੇਕਅੱਪ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...