June 4, 2026, 7:02 pm
----------- Advertisement -----------
HomeNewsLatest Newsਰਾਘਵ ਚੱਢਾ ਨੇ ਕੇਂਦਰ ਨੂੰ ਕੀਤਾ ਸਵਾਲ, ਪੁੱਛਿਆ- 'ਗੁਰਦੁਆਰਾ ਸਰਕਟ ਟ੍ਰੇਨ' ਚਲਾਉਣ...

ਰਾਘਵ ਚੱਢਾ ਨੇ ਕੇਂਦਰ ਨੂੰ ਕੀਤਾ ਸਵਾਲ, ਪੁੱਛਿਆ- ‘ਗੁਰਦੁਆਰਾ ਸਰਕਟ ਟ੍ਰੇਨ’ ਚਲਾਉਣ ‘ਚ ਸਰਕਾਰ ਨਾਕਾਮ ਕਿਉਂ?

Published on

----------- Advertisement -----------

ਚੰਡੀਗੜ੍ਹ, 5 ਅਗਸਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਕੇਂਦਰੀ ਰੇਲਵੇ ਮੰਤਰੀ ਨੂੰ ਸਵਾਲ ਕੀਤਾ ਕਿ ਇੱਕ ਸਾਲ ਪਹਿਲਾਂ ਐਲਾਨ ਹੋ ਚੁੱਕਿਆ ‘ਗੁਰਦੁਆਰਾ ਸਰਕਟ ਟ੍ਰੇਨ’ ਪ੍ਰੋਜੈਕਟ ਹਲੇ ਤੱਕ ਸ਼ੁਰੂ ਕਿਉਂ ਨਹੀਂ ਹੋਇਆ। ਉਹਨਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਵਾਲੀ ਟ੍ਰੇਨ ਅਜੇ ਵੀ ਹਕੀਕਤ ਨਹੀਂ ਬਣੀ। ਰਾਘਵ ਚੱਢਾ ਨੇ ਕਿਹਾ ਕਿ ਸਿੱਖ ਸੰਗਤ ਨੇ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕੀਤਾ ਸੀ ਅਤੇ ਉਹਨਾਂ ਨੂੰ ਇਸ ਪ੍ਰੋਜੈਕਟ ਤੋਂ ਕਾਫੀ ਉਮੀਦਾਂ ਸਨ। ਪਰ, ਦੁੱਖ ਦੀ ਗੱਲ ਹੈ ਕਿ ਹੁਣ ਪਤਾ ਕਰਨ ‘ਤੇ ਇਹ ਸਾਹਮਣੇ ਆਇਆ ਹੈ ਕਿ ਪਿਛਲੇ ਸਾਲ ਐਲਾਨ ਤੋਂ ਬਾਅਦ ਇਸ ਪ੍ਰੋਜੈਕਟ ‘ਤੇ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੋਈ ਰੂਪ ਰੇਖਾ ਤਿਆਰ ਕੀਤੀ ਗਈ ਹੈ।

ਆਪ ਸਾਂਸਦ ਨੇ ਭਾਜਪਾ ਸਰਕਾਰ ਦਾ ਧਿਆਨ ਸਿੱਖ ਸੰਗਤ ਦੀਆਂ ਭਾਵਨਾਵਾਂ ਤੇ ਉਮੀਦਾਂ ਵੱਲ ਦਿਵਾਉਂਦੇ ਹੋਏ ਅੱਜ ਰਾਜ ਸਭਾ ‘ਚ ਕੇਂਦਰੀ ਮੰਤਰੀ ਨੂੰ ਪੁੱਛਿਆ ਕਿ ਉਹ ਸਿੱਖ ਸ਼ਰਧਾਲੂਆਂ ਨੂੰ ਦਸਣ ਕਿ ਇਸ ਐਲਾਨ ਨੂੰ ਹਕੀਕਤ ਬਣਾਉਣ ਲਈ ਹੁਣ ਤੱਕ ਕਿੰਨਾ ਕੰਮ ਕੀਤਾ ਗਿਆ ਹੈ ਅਤੇ ਕਦੋਂ ਤੱਕ ਇਹ ਪ੍ਰੋਜੈਕਟ ਪੂਰਾ ਹੋਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੇਸ਼ ਵਿੱਚ ਇੱਕ ‘ਗੁਰਦੁਆਰਾ ਸਰਕਟ ਟ੍ਰੇਨ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਜਿਸ ਨਾਲ ਸਿੱਖ ਧਰਮ ਦੇ ਤਖ਼ਤਾਂ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਹਜ਼ੂਰ ਸਾਹਿਬ ਅਤੇ ਗੁਰਦੁਆਰਾ ਪਟਨਾ ਸਾਹਿਬ ਨੂੰ ਜੋੜਿਆ ਜਾਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...