June 4, 2026, 7:06 pm
----------- Advertisement -----------
HomeNewsLatest Newsਰਾਘਵ ਚੱਢਾ ਨੇ MSP ਨੂੰ ਕਾਨੂੰਨੀ ਗਰੰਟੀ ਬਣਾਉਣ ਲਈ ਰਾਜ ਸਭਾ ਵਿੱਚ...

ਰਾਘਵ ਚੱਢਾ ਨੇ MSP ਨੂੰ ਕਾਨੂੰਨੀ ਗਰੰਟੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤਾ ਪ੍ਰਾਈਵੇਟ ਮੈਂਬਰ ਬਿੱਲ

Published on

----------- Advertisement -----------

ਚੰਡੀਗੜ੍ਹ, 5 ਅਗਸਤ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਦਨ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ, 2022 ਨੂੰ ਯਕੀਨੀ ਬਣਾਉਣ ਲਈ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਗਾਰੰਟੀਸ਼ੁਦਾ ਸਮਰਥਨ ਮੁੱਲ ਦੇਣ ਨੂੰ ਪ੍ਰਸਤਾਵਿਤ ਕਰਦਾ ਹੈ। ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਸਾਲ ਕਿਸਾਨ ਅੰਦੋਲਨ ਦੌਰਾਨ ਖੇਤੀ ਉਤਪਾਦਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ। ਪਰ ਹੁਣ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਅਦਾ ਖ਼ਿਲਾਫੀ ਕਰ ਰਹੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਭੱਜ ਰਹੀ ਹੈ।

ਰਾਘਵ ਚੱਢਾ ਨੇ ਕਿਹਾ, “ਮੈਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੀ ਨੁਮਾਇੰਦਗੀ ਕਰਦਾ ਹਾਂ ਅਤੇ ਸੰਸਦ ਵਿੱਚ ਉਹਨਾਂ ਲਈ ਆਪਣੀ ਆਵਾਜ਼ ਬੁਲੰਦ ਕਰਾਂਗਾ। ਮੈਂ ਰਾਜ ਸਭਾ ਵਿੱਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਸਰਕਾਰ ਨੂੰ ਐੱਮ ਐੱਸ ਪੀ ਦੇ ਮੁੱਦੇ ‘ਤੇ ਬਹਿਸ ਕਰਨ ਲਈ ਮਜਬੂਰ ਕਰੇਗਾ। ਮੈਂ ਆਪਣੇ ਆਖਰੀ ਸਾਹ ਤੱਕ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ।” ਕੇਂਦਰ ਸਰਕਾਰ ਵੱਲੋਂ ਐੱਮ ਐੱਸ ਪੀ ‘ਤੇ ਬਣਾਈ ਕਮੇਟੀ ਵਿੱਚ ਪੰਜਾਬ ਦੇ ਮਾਹਿਰਾਂ ਅਤੇ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਦਿਆਂ, ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਕਮੇਟੀਆਂ, ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਲਈ ਗਣਨਾਵਾਂ ਅਤੇ ਪ੍ਰਕਿਰਿਆ ਵਿੱਚ ਸੋਧ ਕੀਤੇ ਜਾਣ ਦੀ ਲੋੜ ਹੈ।

ਚੱਢਾ ਦੇ ਬਿਆਨ ਅਨੁਸਾਰ, “ਸਵਾਮੀਨਾਥਨ ਕਮੇਟੀ ਦੀਆਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਏ2+ਐੱਫ ਐੱਲ ਫਾਰਮੂਲੇ ਦੀ ਥਾਂ ਸੀ2+ 50% ਸੀ2 ਫਾਰਮੂਲਾ ਵਰਤਿਆ ਜਾਣਾ ਚਾਹੀਦਾ ਹੈ। ਵਿਆਪਕ ਲਾਗਤ (ਸੀ 2) ਉਤਪਾਦਨ ਦੀ ਅਸਲ ਲਾਗਤ ਹੈ ਕਿਉਂਕਿ ਇਹ ਏ2+ਐੱਫ ਐੱਲ ਦਰ ਦੇ ਨਾਲ, ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਅਤੇ ਮਸ਼ੀਨਰੀ ‘ਤੇ ਕਿਰਾਏ ਅਤੇ ਵਿਆਜ ਨੂੰ ਵੀ ਹਿਸਾਬ ਵਿੱਚ ਲੈਂਦੀ ਹੈ। ਸਵਾਮੀਨਾਥਨ ਕਮੇਟੀ ਦੇ ਅਨੁਸਾਰ, ਐਮਐਸਪੀ ਦੀ ਗਣਨਾ ਕਰਨ ਲਈ ਆਦਰਸ਼ ਫਾਰਮੂਲਾ ਇਹ ਹੋਣਾ ਚਾਹੀਦਾ ਹੈ: ਐਮਐਸਪੀ = ਸੀ2 + ਸੀ2 ਦਾ 50%।” ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਨ ਅਤੇ ਸੰਸਦ ‘ਚ ਲੋਕ ਪੱਖੀ ਮੁੱਦੇ ਉਠਾਉਂਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...