June 9, 2026, 10:19 am
----------- Advertisement -----------
HomeNewsLatest Newsਚੰਡੀਗੜ੍ਹ 'ਚ ਸੋਸ਼ਲ ਮੀਡੀਆ ਰਾਹੀਂ ਹੋ ਰਹੇ ਚਲਾਨ! ਟ੍ਰੈਫਿਕ ਨਿਯਮਾਂ ਦੀ ਉਲੰਘਣਾ...

ਚੰਡੀਗੜ੍ਹ ‘ਚ ਸੋਸ਼ਲ ਮੀਡੀਆ ਰਾਹੀਂ ਹੋ ਰਹੇ ਚਲਾਨ! ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਫੋਟੋ ਪੁਲਸ ਨੂੰ ਹੋ ਰਹੀ ਟੈਗ

Published on

----------- Advertisement -----------

ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਅਤੇ ਚਲਾਨ ਕੀਤੇ ਜਾ ਰਹੇ ਹਨ। ਹੁਣ ਇਹ ਟ੍ਰੈਫਿਕ ਚਲਾਨ ਨਾ ਤਾਂ ਸਮਾਰਟ ਕੈਮਰਿਆਂ ਰਾਹੀਂ ਕੀਤੇ ਜਾ ਰਹੇ ਹਨ ਅਤੇ ਨਾ ਹੀ ਪੁਲਸ ਕਰ ਰਹੀ ਹੈ। ਸਮਾਰਟ ਸ਼ਹਿਰ ਦੇ ਜਾਗਰੂਕ ਲੋਕ ਅਜਿਹੇ ਵਾਹਨ ਚਾਲਕਾਂ ਦੀਆਂ ਫੋਟੋਆਂ ਆਪਣੇ ਮੋਬਾਇਲਾਂ ‘ਤੇ ਕਲਿੱਕ ਕਰਕੇ ਸੋਸ਼ਲ ਮੀਡੀਆ ਰਾਹੀਂ ਟ੍ਰੈਫਿਕ ਪੁਲਸ ਨੂੰ ਭੇਜ ਰਹੇ ਹਨ। ਦੱਸ ਦੇਈਏ ਕਿ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਸੋਸ਼ਲ ਮੀਡੀਆ (ਫੇਸਬੁੱਕ, ਵਟਸਐਪ, ਟਵਿਟਰ) ਦੇ ਹਰ ਪਲੇਟਫਾਰਮ ‘ਤੇ ਅਕਾਊਂਟ ਬਣਾਏ ਹੋਏ ਹਨ, ਜਿਨ੍ਹਾਂ ‘ਤੇ ਲੋਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੀਆਂ ਤਸਵੀਰਾਂ ਅਪਲੋਡ ਕਰ ਰਹੇ ਹਨ ਅਤੇ ਇਨ੍ਹਾਂ ਵਾਹਨਾਂ ਦੇ ਟ੍ਰੈਫਿਕ ਪੁਲਸ ਵੱਲੋਂ ਆਨਲਾਈਨ ਚਲਾਨ ਕੱਟੇ ਗਏ ਹਨ। ਲੋਕ ਟਵਿੱਟਰ ‘ਤੇ ਟ੍ਰੈਫਿਕ ਵਾਇਲਟ ਦੀਆਂ ਸਭ ਤੋਂ ਜ਼ਿਆਦਾ ਤਸਵੀਰਾਂ ਸ਼ੇਅਰ ਕਰਕੇ ਚੰਡੀਗੜ੍ਹ ਟ੍ਰੈਫਿਕ ਪੁਲਸ ਨੂੰ ਟੈਗ ਕਰ ਰਹੇ ਹਨ।
ਸਮਾਰਟ ਸਿਟੀ ਦੇ ਲੋਕ ਸਮਾਰਟ ਤਰੀਕੇ ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੀ ਜਾਣਕਾਰੀ ਦੇ ਰਹੇ ਹਨ। ਜ਼ਿਆਦਾਤਰ ਚਲਾਨ ਟ੍ਰੈਫਿਕ ਲਾਈਟ ਪੁਆਇੰਟ ‘ਤੇ ਕੀਤੇ ਜਾ ਰਹੇ ਹਨ। ਜਿਸ ਵਿੱਚ ਬਿਨਾਂ ਹੈਲਮੇਟ ਦੋਪਹੀਆ ਵਾਹਨ ਸਵਾਰਾਂ, ਜ਼ੈਬਰਾ ਕਰਾਸਿੰਗ ਅਤੇ ਰੈੱਡ ਲਾਈਟ ਜੰਪਿੰਗ ਕਰਦੇ ਹੋਏ ਲੋਕ ਆਪਣੇ ਮੋਬਾਈਲਾਂ ‘ਤੇ ਫੋਟੋਆਂ ਕਲਿੱਕ ਕਰ ਕੇ ਚੰਡੀਗੜ੍ਹ ਟਰੈਫਿਕ ਪੁਲਿਸ ਨੂੰ ਸੋਸ਼ਲ ਮੀਡੀਆ ‘ਤੇ ਟੈਗ ਕਰ ਰਹੇ ਹਨ ਅਤੇ ਇਨ੍ਹਾਂ ਚਾਲਕਾਂ ਦੇ ਚਲਾਨ ਕੱਟ ਰਹੇ ਹਨ। ਇਸ ਕਾਰਨ ਸ਼ਹਿਰ ਵਿੱਚ ਰੋਜ਼ਾਨਾ ਲੱਖਾਂ ਰੁਪਏ ਦੇ ਚਲਾਨ ਕੱਟੇ ਜਾ ਰਹੇ ਹਨ। ਅਜਿਹੇ ‘ਚ ਸਮਝਦਾਰੀ ਦੀ ਗੱਲ ਹੈ ਕਿ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਭਾਰੀ ਚਾਲਾਨ ਤੋਂ ਬਚਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...