June 15, 2026, 10:52 pm
----------- Advertisement -----------
HomeNewsLatest Newsਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਲੰਪੀ ਸਕਿਨ ਰੋਗ ਤੋਂ ਬਚਾਅ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਲੰਪੀ ਸਕਿਨ ਰੋਗ ਤੋਂ ਬਚਾਅ ਲਈ 76 ਲੱਖ ਰੁਪਏ ਜਾਰੀ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Published on

----------- Advertisement -----------

ਚੰਡੀਗੜ੍ਹ, 6 ਅਗਸਤ: ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ‘ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ ਕੀਤੇ ਗਏ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਲੰਪੀ ਸਕਿਨ ਰੋਗ ਤੋਂ ਪਸ਼ੂਆਂ ਨੂੰ ਬਚਾਉਣ ਲਈ ਫੌਰੀ ਤੌਰ ’ਤੇ 76 ਲੱਖ ਰੁਪਏ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿਵੇਂ ਪਿਛਲੇ ਕੁਝ ਦਿਨਾਂ ਵਿੱਚ ਇਹ ਵਾਇਰਸ ਗਊ ਵੰਸ਼ ਲਈ ਘਾਤਕ ਸਿੱਧ ਹੋਇਆ ਹੈ, ਉਸ ਲਿਹਾਜ਼ ਨਾਲ ਇਸ ਦੀ ਰੋਕਥਾਮ ਕਰਨਾ ਅਤੇ ਕਾਰਨਾਂ ਦਾ ਪਤਾ ਲਗਾਉਣਾ ਬਹੁਤ ਜ਼ਰੂਰੀ ਸੀ, ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ। ਬੀਮਾਰੀ ਦੀ ਰੋਕਥਾਮ ਲਈ ਫ਼ੰਡ ਜਾਰੀ ਕਰਨ ਤੋਂ ਇਲਾਵਾ ਸਰਕਾਰ ਵੱਲੋਂ ਹੈੱਡਕੁਆਰਟਰ ਦੇ ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤੈਨਾਤ ਕਰਨਾ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਖੇਤਰਾਂ ਦੇ ਲਗਾਤਾਰ ਦੌਰੇ ਕਰਨ ਦੀ ਹਦਾਇਤ ਕਰਨਾ ਵੀ ਸ਼ਲਾਘਾਯੋਗ ਹੈ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਊ ਪਾਲਕਾਂ ਅਤੇ ਡੇਅਰੀ ਨਾਲ ਜੁੜੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੱਖੀ/ਮੱਛਰ ਇਸ ਰੋਗ ਦੇ ਫੈਲਣ ਦਾ ਕਾਰਨ ਹਨ, ਇਸ ਲਈ ਪੀੜਤ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਦੂਰ ਰੱਖਿਆ ਜਾਵੇ। ਜੇਕਰ ਕਿਤੇ ਵੀ ਇਸ ਬੀਮਾਰੀ ਦੇ ਲੱਛਣ ਦਿੱਸਣ ਤਾਂ ਨਜ਼ਦੀਕੀ ਪਸ਼ੂ ਹਸਪਤਾਲ ਨਾਲ ਤੁਰੰਤ ਸੰਪਰਕ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...