November 15, 2026, 4:31 pm
----------- Advertisement -----------
HomeNewsLatest NewsCWG ਸਿਲਵਰ ਮੈਡਲਿਸਟ ਵਿਕਾਸ ਪਹੁੰਚਿਆ ਲੁਧਿਆਣਾ: ਭੰਗੜੇ ਨਾਲ FANS ਤੇ ਪਰਿਵਾਰ ਨੇ...

CWG ਸਿਲਵਰ ਮੈਡਲਿਸਟ ਵਿਕਾਸ ਪਹੁੰਚਿਆ ਲੁਧਿਆਣਾ: ਭੰਗੜੇ ਨਾਲ FANS ਤੇ ਪਰਿਵਾਰ ਨੇ ਕੀਤਾ ਸੁਆਗਤ

Published on

----------- Advertisement -----------

ਲੁਧਿਆਣਾ, (ਸੌਰਵ ਅਰੋੜਾ): ਬਰਮਿੰਘਮ, ਇੰਗਲੈਂਡ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ (CWG-2022) ਵਿੱਚ ਭਾਰਤ ਨੂੰ ਚਾਂਦੀ ਦਾ ਤਗਮਾ ਜਿੱਤਣ ਵਾਲੇ ਵੇਟ ਲਿਫਟਰ ਵਿਕਾਸ ਠਾਕੁਰ ਦਾ ਲੁਧਿਆਣਾ ਵਾਸੀਆਂ ਵੱਲੋਂ ਖੁੱਲ੍ਹੇਆਮ ਸਵਾਗਤ ਕੀਤਾ ਗਿਆ। ਵਿਕਾਸ ਦਾ ਚਿਹਰਾ ਇਸ ਮੈਡਲ ਲਈ ਕੀਤੀ ਮਿਹਨਤ ਨੂੰ ਬਿਆਨ ਕਰਦਾ ਨਜ਼ਰ ਆ ਰਿਹਾ ਸੀ। ਵਿਕਾਸ ਸ਼ੁਭਦੀਪ ਸਿੱਧੂ ਮੂਸੇਵਾਲਾ ਦਾ ਪ੍ਰਸ਼ੰਸਕ ਹੈ, ਇਸ ਲਈ ਉਸ ਨੇ ਵੀ ਮੰਗ ਕੀਤੀ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਵਿਕਾਸ ਠਾਕੁਰ ਲੁਧਿਆਣਾ ਪੁੱਜੇ। ਸ਼ਹਿਰ ਵਾਸੀਆਂ ਨੇ ਵਿਕਾਸ ਠਾਕੁਰ ਦਾ ਦੋਰਾਹਾ ਤੋਂ ਜਲੰਧਰ ਬਾਈਪਾਸ ਤੱਕ ਰੋਡ ਸ਼ੋਅ ਕੱਢਿਆ।

ਉਨ੍ਹਾਂ ਦੇ ਪਹੁੰਚਦਿਆਂ ਹੀ ਸ਼ਹਿਰ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਐਲਡੀਕੋ ਦੇ ਬਾਹਰ ਢੋਲ ਦੀ ਤਾਜ ‘ਤੇ ਭੰਗੜਾ ਵੀ ਪਾਇਆ | ਜਿੱਥੇ ਐਲਡੀਕੋ ਭਾਰਤ ਮਾਤਾ ਦੀ ਜੈ ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ, ਉੱਥੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵੀ ਵਿਕਾਸ ਠਾਕੁਰ ਦੀ ਇੱਕ ਝਲਕ ਪਾਉਣ ਲਈ ਆਪਣੀਆਂ ਪਲਕਾਂ ਵਿਛਾਇਆ। ਵਿਕਾਸ ਲਈ ਕਲੋਨੀ ਵਾਸੀਆਂ ਨੇ ਵਿਸ਼ੇਸ਼ ਸਮਾਗਮ ਕਰਵਾਇਆ।

ਸਮਾਗਮ ਵਿੱਚ ਵਿਕਾਸ ਠਾਕੁਰ ਦੇ ਮੈਚ ਦੀ ਵੀਡੀਓ ਬਣਾਈ ਗਈ ਅਤੇ ਲੋਕਾਂ ਨੇ ਮੂਸੇਵਾਲਾ ਦੇ ਗੀਤਾਂ ’ਤੇ ਵਿਕਾਸ ਦੀ ਜਿੱਤ ਦਾ ਜਸ਼ਨ ਮਨਾਇਆ। ਵਿਕਾਸ ਦੀ ਮਾਂ ਆਸ਼ਾ ਠਾਕੁਰ ਅਤੇ ਭੈਣ ਅਭਿਲਾਸ਼ਾ ਨੇ ਉਨ੍ਹਾਂ ਦੀ ਆਰਤੀ ਕੀਤੀ। ਬੇਟੇ ਵਿਕਾਸ ਨੂੰ ਦੇਖ ਕੇ ਉਸ ਦੀ ਮਾਂ ਆਸ਼ਾ ਭਾਵੁਕ ਹੋ ਗਈ। ਵਿਕਾਸ ਨੇ ਆਪਣੇ ਗਲੇ ‘ਚੋਂ ਮੈਡਲ ਲਾਹ ਕੇ ਮਾਂ ਦੇ ਗਲੇ ‘ਤੇ ਪਾ ਦਿੱਤਾ। ਮਾਂ ਨੇ ਵੀ ਵਿਕਾਸ ਨੂੰ ਜੱਫੀ ਪਾ ਕੇ ਆਸ਼ੀਰਵਾਦ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...