November 17, 2026, 10:50 am
----------- Advertisement -----------
HomeNewsBreaking Newsਗਰਮ ਖਿਆਲੀਆਂ ਦੇ 15 ਅਗਸਤ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਸੱਦੇ ਤੇ...

ਗਰਮ ਖਿਆਲੀਆਂ ਦੇ 15 ਅਗਸਤ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਸੱਦੇ ਤੇ ਰਾਜਾ ਵੜਿੰਗ ਨੇ ਦਿੱਤੀ ਚੇਤਾਵਨੀ

Published on

----------- Advertisement -----------

ਚੰਡੀਗੜ੍ਹ, 7 ਅਗਸਤ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਰਮ ਖਿਆਲੀ ਲੀਡਰਸ਼ਿਪ ਦੇ ਇੱਕ ਹਿੱਸੇ ਵੱਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਨੇ ਹਾਲ ਹੀ ਵਿੱਚ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ, ਸਮੇਤ ਇਨ੍ਹਾਂ ਆਗੂਆਂ ਵੱਲੋਂ 15 ਅਗਸਤ ਨੂੰ ਆਪਣੇ ਘਰਾਂ ਵਿੱਚ ਕੌਮੀ ਤਿਰੰਗਾ ਲਹਿਰਾਉਣ ਦੀ ਬਜਾਏ ਕੇਸਰੀ ਝੰਡੇ ਲਾਉਣ ਦੇ ਦਿੱਤੇ ਗਏ ਸੱਦੇ ’ਤੇ ਪ੍ਰਤੀਕਰਮ ਦਿੰਦਿਆਂ, ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਪੱਸ਼ਟ ਤੌਰ ‘ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਤਿਰੰਗਾ ਸਾਡਾ ਰਾਸ਼ਟਰੀ ਚਿੰਨ੍ਹ ਹੈ ਅਤੇ ਹਰ ਭਾਰਤੀ ਨੂੰ ਇਸਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ‘ਤੇ ਕੇਸਰੀ ਝੰਡੇ ਲਗਾਉਣ ਤੋਂ ਕੋਈ ਨਹੀਂ ਰੋਕਦਾ ਅਤੇ ਹਰ ਕਿਸੇ ਨੂੰ ਖਾਲਸਾ ਪੰਥ ਦੀ ਮਹਾਨਤਾ ਦੇ ਪ੍ਰਤੀਕ ਕੇਸਰੀ ਰੰਗ ‘ਤੇ ਮਾਣ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਤਿਰੰਗਾ ਭਾਰਤ ਦੀ ਆਜ਼ਾਦੀ ਦਾ ਰਾਸ਼ਟਰੀ ਪ੍ਰਤੀਕ ਹੈ ਅਤੇ ਇਸਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਦੀ ਇੱਜ਼ਤ ਦੀ ਰਾਖੀ ਲਈ ਹਜ਼ਾਰਾਂ ਲੋਕਾਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬੀਆਂ ਅਤੇ ਸਿੱਖਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਜੋ ਲੋਕ ਇਸਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ।
ਇਸ ਦੌਰਾਨ ਵੜਿੰਗ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਵਿਘਨਕਾਰੀ ਨੀਤੀਆਂ ਅਤੇ ਜਿਸ ਤਰ੍ਹਾਂ ਦੇਸ਼ ਵਿੱਚ ਬਹੁਗਿਣਤੀਵਾਦ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ, ਉਸਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਭਾਜਪਾ ਵੱਲੋਂ ਸੁਤੰਤਰਤਾ ਦਿਵਸ ਵਰਗੇ ਪਵਿੱਤਰ ਮੌਕੇ ਮਨਾਉਣ ਵਿੱਚ ਪੱਖਪਾਤ ਦੀ ਰਾਜਨੀਤੀ ਕਰਨ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ।
ਉਨ੍ਹਾਂ ਸਵਾਲ ਕੀਤਾ ਕਿ ਸੁਤੰਤਰਤਾ ਦਿਵਸ ‘ਤੇ ਸਾਨੂੰ ਘਰਾਂ ‘ਤੇ ਤਿਰੰਗਾ ਲਹਿਰਾਉਣ ਲਈ ਕਹਿਣ ਵਾਲੇ ਭਾਜਪਾ ਕੌਣ ਹੈ? ਕਾਂਗਰਸ ਪਾਰਟੀ ਦਾ ਤਿਰੰਗੇ ਦੀ ਰੱਖਿਆ ਅਤੇ ਸਨਮਾਨ ਲਈ ਕੁਰਬਾਨੀਆਂ ਕਰਨ ਦਾ ਇਤਿਹਾਸ ਰਿਹਾ ਹੈ ਅਤੇ ਅਸੀਂ ਹਮੇਸ਼ਾ ਆਪਣੇ ਆਖਰੀ ਸਾਹ ਅਤੇ ਖੂਨ ਦੀ ਆਖਰੀ ਬੂੰਦ ਤੱਕ ਅਜਿਹਾ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...