June 29, 2026, 3:14 pm
----------- Advertisement -----------
HomeNewsLatest Newsਪਾਕਿਸਤਾਨ ਦੇ ਅਰਸ਼ਦ ਨੇ ਰਾਸ਼ਟਰਮੰਡਲ ਖੇਡਾਂ ਵਿੱਚ 90.18 ਮੀ. ਥਰੋਅ ਕਰ ਜਿੱਤਿਆ...

ਪਾਕਿਸਤਾਨ ਦੇ ਅਰਸ਼ਦ ਨੇ ਰਾਸ਼ਟਰਮੰਡਲ ਖੇਡਾਂ ਵਿੱਚ 90.18 ਮੀ. ਥਰੋਅ ਕਰ ਜਿੱਤਿਆ ਸੋਨ ਤਮਗਾ

Published on

----------- Advertisement -----------

ਪਾਕਿਸਤਾਨ ਦੇ ਜੈਵਲਿਨ ਥ੍ਰੋਅਰ ਅਰਸ਼ਦ ਨਦੀਮ ਨੇ ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਰਿਕਾਰਡ ਤੋੜ ਪ੍ਰਦਰਸ਼ਨ ਕੀਤਾ ਹੈ। ਲਹਿੰਦੇ ਪੰਜਾਬ (ਪਾਕਿਸਤਾਨ) ਦੇ ਖਾਨੇਵਾਲ ਦੇ ਅਰਸ਼ਦ ਨਦੀਮ ਨੇ ਕਾਮਨਵੈਲਥ ਖੇਡਾਂ ਵਿੱਚ ਐਤਵਾਰ ਰਾਤ ਨੂੰ ਜੈਵਲਿਨ ਥਰੋਅ ਵਿੱਚ 90.18 ਮੀਟਰ ਦੀ ਥਰੋਅ ਨਾਲ ਨਵਾਂ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗਾ ਜਿੱਤਿਆ। ਅਰਸ਼ਦ ਦਾ ਇਹ ਵੱਡੇ ਖੇਡ ਮੰਚ ਉੱਤੇ ਪਹਿਲਾ ਗੋਲਡ ਮੈਡਲ ਹੈ। ਇਸ ਤੋਂ ਪਹਿਲਾ ਉਸ ਨੇ ਸੈਫ਼ ਖੇਡਾਂ ਵਿੱਚ ਸੋਨੇ ਅਤੇ ਏਸ਼ੀਅਨ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।

25 ਵਰ੍ਹਿਆਂ ਦੇ ਅਰਸ਼ਦ ਨੇ ਬਾਂਹ ਦੇ ਦਰਦ ਦੇ ਬਾਵਜੂਦ ਆਪਣੇ ਕਰੀਅਰ ਦੀ ਬਿਹਤਰੀਨ ਥਰੋਅ ਸੁੱਟ ਕੇ ਗ੍ਰਨੇਡਾ ਦੇ ਵਿਸ਼ਵ ਚੈਂਪੀਅਨ ਐਂਡਰਸਨ ਪੀਟਰਜ਼ ਨੂੰ ਪਛਾੜਿਆ। ਪੀਟਰਜ਼ ਨੇ 88.64 ਮੀਟਰ ਥਰੋਅ ਨਾਲ ਚਾਂਦੀ ਦਾ ਤਮਗਾ ਜਿੱਤਿਆ। ਭਾਰਤ ਦੇ ਓਲੰਪਿਕ ਚੈਂਪੀਅਨ ਤੇ ਵਿਸ਼ਵ ਚੈਂਪੀਅਨਸ਼ਿਪ ਦੇ ਮੈਡਲਿਸਟ ਅਤੇ 2018 ਕਾਮਨਵੈਲਥ ਖੇਡਾਂ ਦੇ ਚੈਂਪੀਅਨ ਨੀਰਜ ਚੋਪੜਾ ਦੀ ਗੈਰਹਾਜਰੀ ਵਿੱਚ ਡੀਪੀ ਮਨੂ ਪੰਜਵੇਂ ਤੇ ਰੋਹਿਤ ਯਾਦਵ ਛੇਵੇਂ ਸਥਾਨ ਉੱਤੇ ਆਏ।
ਇਸ ਤੋਂ ਪਹਿਲਾ ਹਰ ਵੱਡੇ ਮੰਚ ਉੱਤੇ ਅਰਸ਼ਦ ਨਦੀਮ ਤੇ ਨੀਰਜ ਚੋਪੜਾ ਆਹਮੋ-ਸਾਹਮਣੇ ਰਹੇ ਹਨ। ਜਿੱਤ ਭਾਵੇਂ ਨੀਰਜ ਦੀ ਹੁੰਦੀ ਰਹੀ ਪਰ ਦੋਵੇਂ ਅਥਲੀਟਾਂ ਵਿਚਾਲੇ ਆਪਸੀ ਸਬੰਧ ਦੋਸਤੀ ਵਾਲੇ ਰਹੇ। ਨਦੀਮ ਦੀ ਇਹ ਜਿੱਤ ਇਸ ਲਈ ਵੀ ਖ਼ਾਸ ਹੈ ਕਿਉਂਕਿ ਜਿਹੜੇ ਔਖੇ ਹਾਲਾਤਾਂ ਵਿੱਚ ਉਹ ਤਿਆਰੀ ਕਰਦਾ ਰਿਹਾ, ਉਸ ਲਈ ਵੱਡੇ ਖੇਡ ਮੰਚ ਉੱਤੇ ਜਿੱਤਣਾ ਅਤੇ ਬਾਂਹ ਦੇ ਦਰਦ ਦੇ ਬਾਵਜੂਦ 90 ਮੀਟਰ ਜੈਵਲਿਨ ਪਾਰ ਕਰਨੀ ਵੱਡੀ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...