May 3, 2026, 9:44 am
----------- Advertisement -----------
HomeNewsPunjabਬਿਜਲੀ ਸੋਧ ਬਿੱਲ-2022 ਨੂੰ ਮੁੱਖ ਮੰਤਰੀ ਮਾਨ ਦੇ ਦੱਸਿਆ ਰਾਜਾਂ ਦੇ ਅਧਿਕਾਰਾਂ...

ਬਿਜਲੀ ਸੋਧ ਬਿੱਲ-2022 ਨੂੰ ਮੁੱਖ ਮੰਤਰੀ ਮਾਨ ਦੇ ਦੱਸਿਆ ਰਾਜਾਂ ਦੇ ਅਧਿਕਾਰਾਂ ‘ਤੇ ਇੱਕ ਹੋਰ ਹਮਲਾ

Published on

----------- Advertisement -----------

ਚੰਡੀਗੜ੍ਹ, 8 ਅਗਸਤ: ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਆਪਹੁਦਰੇ ਢੰਗ ਨਾਲ ਬਿਜਲੀ ਸੋਧ ਬਿੱਲ-2022 ਸੰਸਦ ਵਿਚ ਪੇਸ਼ ਕਰਨ ਦੀ ਜੋਰਦਾਰ ਮੁਖਾਲਫ਼ਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ।”
ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਪੇਸ਼ ਕਰਕੇ ਇਕ ਵਾਰ ਫੇਰ ਕਾਲੇ ਖੇਤੀ ਕਾਨੂੰਨਾਂ ਵਾਲੀ ਗਲਤੀ ਦੁਹਰਾਉਣ ਜਾ ਰਹੀ ਹੈ ਅਤੇ ਲੋਕ ਅਜਿਹੀ ਇਕਪਾਸੜ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਬਿਜਲੀ ਸੈਕਟਰ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਉਣ ਲਈ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦੇਣ ਦੀ ਮੰਗ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਪਰ ਉਸ ਨੇ ਇਸ ਗੱਲ ਦੀ ਭੋਰਾ ਪ੍ਰਵਾਹ ਨਹੀਂ ਕੀਤੀ ਜੋ ਸਿੱਧੇ ਤੌਰ ਉਤੇ ਸੰਘੀ ਢਾਂਚੇ ਉਤੇ ਹਮਲਾ ਹੈ। ਮੁੱਖ ਮੰਤਰੀ ਨੇ ਸਵਾਲ ਕਰਦੇ ਹੋਏ ਕਿਹਾ ਕਿ ਜਦੋਂ ਸੂਬੇ ਆਪਣੇ ਨਾਗਰਿਕਾਂ ਲਈ ਬਿਜਲੀ ਦੀ ਵਿਵਸਥਾ ਆਪਣੇ ਪੱਧਰ ਉਤੇ ਕਰਦੇ ਹਨ ਤਾਂ ਫੇਰ ਉਨ੍ਹਾਂ ਦਾ ਪੱਖ ਕਿਉਂ ਨਹੀਂ ਸੁਣਿਆ ਜਾ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...