ਰਾਜਸਥਾਨ ਦੇ ਸੀਕਰ ਦੇ ਖਾਟੂਸ਼ਿਆਮ ਮੰਦਰ ‘ਚ ਸੋਮਵਾਰ ਸਵੇਰੇ ਭਗਦੜ ਮੱਚ ਗਈ। ਇਸ ਹਾਦਸੇ ‘ਚ 3 ਔਰਤਾਂ ਦੀ ਮੌਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਟਵੀਟ ਕੀਤਾ ਕਿ “ਰਾਜਸਥਾਨ ਦੇ ਸੀਕਰ ਵਿਖੇ ਸਥਿਤ ਖਾਟੂ ਸ਼ਿਆਮ ਜੀ ਮੰਦਰ ਵਿੱਚ ਮਚੀ ਭਗਦੜ ਦੌਰਾਨ ਹੋਏ ਜਾਨੀ ਨੁਕਸਾਨ ਬਾਰੇ ਜਾਣ ਕੇ ਬੜਾ ਦੁੱਖ ਲੱਗਿਆ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ, ਅਕਾਲ ਪੁਰਖ ਦੇ ਚਰਨਾਂ ‘ਚ ਮੈਂ ਸਾਰੇ ਜ਼ਖਮੀਆਂ ਦੀ ਛੇਤੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ।”

ਦੱਸ ਦਈਏ ਕਿ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਖੱਟੂਸ਼ਿਆਮਜੀ ਦੇ ਮਾਸਿਕ ਮੇਲੇ ਵਿੱਚ ਅੱਜ ਸਵੇਰੇ ਮਚੀ ਭਗਦੜ ਵਿੱਚ ਤਿੰਨ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ। ਹਾਲਾਂਕਿ ਜ਼ਖਮੀਆ ਨੂੰ ਇਲਾਜ ਲਈ ਜੈਪੁਰ ਭੇਜਿਆ ਗਿਆ ਹੈ। ਭਗਦੜ ਵਿੱਚ ਸ਼ਿਵਚਰਨ (50), ਮਨੋਹਰ (40), ਕਰਨਾਲ ਦੀ ਇੰਦਰਾ ਦੇਵੀ (55), ਅਲਵਰ ਦੇ ਅਨੋਜੀ (40) ਜ਼ਖ਼ਮੀ ਹੋ ਗਏ। ਮਨੋਹਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ।












