September 27, 2026, 11:47 am
----------- Advertisement -----------
HomeNewsLatest Newsਜੇਲ੍ਹ ਵਿਭਾਗ 'ਚ ਤਰਸ ਦੇ ਅਧਾਰ 'ਤੇ 24 ਉਮੀਦਵਾਰਾਂ ਨੂੰ ਦਿੱਤੇ ਗਏ...

ਜੇਲ੍ਹ ਵਿਭਾਗ ‘ਚ ਤਰਸ ਦੇ ਅਧਾਰ ‘ਤੇ 24 ਉਮੀਦਵਾਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ੍, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੇਲ੍ਹ ਵਿਭਾਗ ਨੇ ਤਰਸ ਦੇ ਆਧਾਰ ‘ਤੇ 24 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਲ੍ਹ ਸਾਡੇ ਸਮਾਜ ਦਾ ਅਹਿਮ ਭਾਗ ਹੈ ਜੋ ਕਿ ਰਾਹ ਤੋਂ ਭਟਕ ਗਏ ਲੋਕਾਂ ਨੂੰ ਮੁੜ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੰਦੀ ਹੈ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ।

ਜੇਲ੍ਹ ਮੰਤਰੀ ਬੈਂਸ ਨੇ ਕਿਹਾ ਕਿ ਅਸੀ ਜੇਲ੍ਹਾਂ ਵਿਚ ਸੁਧਾਰ ਤਾਂ ਹੀ ਕਰ ਸਕਦੇ ਹਾਂ ਜੇਕਰ ਅਸੀ ਇਕ ਟੀਮ ਵਜੋਂ ਕੰਮ ਕਰੀਏ ਅਤੇ ਇਸ ਗੱਲ ਨੂੰ ਯਕੀਨੀ ਬਣਾਈਏ ਕਿ ਹਰ ਕੰਮ ਕਰਨ ਤੋਂ ਪਹਿਲਾਂ ਇਹ ਸੋਚੀਏ ਕਿ ਕੀਤੇ ਜਾਣ ਵਾਲੇ ਕੰਮ ਨਾਲ ਵਿਭਾਗ ਦੇ ਅਕਸ ਨੂੰ ਢਾਹ ਤਾਂ ਨਹੀ ਲੱਗੇਗੀ ਅਤੇ ਹਮੇਸ਼ਾਂ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਲੋਕ ਪੱਖੀ ਕੰਮ ਕਰਨਾ ਹੈ। ਇਸ ਮੌਕੇ ਉਨ੍ਹਾਂ 07 ਵਾਰਡਰ , 08 ਕਲਰਕ ਅਤੇ 09 ਸੇਵਾਦਾਰਾਂ ਨੂੰ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਪੈਸ਼ਲ ਡੀ.ਜੀ ਹਰਪ੍ਰੀਤ ਸਿੰਘ ਸਿੱਧੂ ਅਤੇ ਆਈ.ਜੀ.ਜੇਲ੍ਹ ਰੂਪ ਕੁਮਾਰ ਅਰੋੜਾ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...