June 6, 2026, 6:42 am
----------- Advertisement -----------
HomeNewsLatest Newsਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ...

ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਕੀਤੀ ਅਪੀਲ

Published on

----------- Advertisement -----------

ਨਵੀਂ ਦਿੱਲੀ/ਚੰਡੀਗੜ੍ਹ, 8 ਅਗਸਤ : – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਨਿਊਯਾਰਕ ਵਿੱਚ ਇੱਕ 30 ਸਾਲਾ ਭਾਰਤੀ ਮੂਲ ਦੀ ਔਰਤ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਤੁਰੰਤ ਦਖਲ ਦੇਣ, ਪੀੜਤਾਂ ਅਤੇ ਦੁਖੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਉਨ੍ਹਾਂ ਕੇਂਦਰੀ ਮੰਤਰੀ ਨੂੰ ਵੀ ਮਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਦੀ ਵੀ ਅਪੀਲ ਕੀਤੀ।

ਆਪਣੇ ਪਤੀ ਰਣਜੋਧਬੀਰ ਸਿੰਘ ਸੰਧੂ ਦੁਆਰਾ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹੋਈ ਮਨਦੀਪ ਕੌਰ ਨੇ 3 ਅਗਸਤ ਨੂੰ ਨਿਊਯਾਰਕ, ਅਮਰੀਕਾ ਵਿੱਚ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਉਹਨਾਂ ਦੁਆਰਾ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਸਾਲਾਂ ਤੋਂ ਆਪਣੇ ਨਾਲ ਹੋ ਰਹੇ ਸਰੀਰਕ ਅਤੇ ਮਾਨਸਿਕ ਤਸ਼ੱਦਦ ਬਾਰੇ ਦੱਸਿਆ।

ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮਨਦੀਪ ਕੌਰ ਜੋ ਕਿ ਆਪਣੇ ਪਿੱਛੇ ਇੱਕ ਦੁਖੀ ਪਰਿਵਾਰ ਅਤੇ ਦੋ ਬੱਚੇ ਛੱਡ ਗਈ ਹੈ, ਦੀ ਦੁਖਦਾਈ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। ਚੱਢਾ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ਵਿੱਚ ਕਿਹਾ, “ਅਸੀਂ ਉਹਨਾਂ ਨੂੰ ਵਾਪਸ ਨਹੀਂ ਲਿਆ ਸਕਦੇ। ਪਰ ਮੈਂ ਵਿਦੇਸ਼ ਮੰਤਰਾਲੇ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਦੋਸ਼ੀਆਂ ਨੂੰ ਇਨਸਾਫ਼ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਬਾਰੇ ਉਸਦੇ ਪਰਿਵਾਰ ਦੀਆਂ ਮੰਗਾਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ।”

ਇਸ ਘਟਨਾ ‘ਤੇ ਅਫਸੋਸ ਜ਼ਾਹਰ ਕਰਦਿਆਂ ਚੱਢਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਮਨਦੀਪ ਕੌਰ ਨੇ ਆਪਣੇ ਅਪਮਾਨਜਨਕ ਵਿਆਹ ਤੋਂ ਬਚਣ ਲਈ ਕਈ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਅਤੇ ਇਹ ਸੋਚ ਕੇ ਦਿਲ ਕੰਬ ਜਾਂਦਾ ਹੈ ਕਿ ਅਜਿਹੀਆਂ ਕਿੰਨੀਆਂ ਹੀ ਹੋਰ ਭਾਰਤੀ ਮਹਿਲਾਵਾਂ ਵਿਦੇਸ਼ਾਂ ‘ਚ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹਨ।

ਉਨ੍ਹਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਵਿਦੇਸ਼ਾਂ ਵਿੱਚ ਰਹਿ ਰਹੀਆਂ ਭਾਰਤੀ ਔਰਤਾਂ ਨੂੰ ਅਜਿਹੇ ਸੋਸ਼ਣ ਅਤੇ ਹਿੰਸਕ ਸਥਿਤੀਆਂ ਤੋਂ ਨਿਕਲਣ ਲਈ ਰਸਤਾ ਅਤੇ ਸਾਧਨ ਮੁਹੱਈਆ ਕਰਵਾਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...