June 15, 2026, 10:51 pm
----------- Advertisement -----------
HomeNewsLatest Newsਲੰਪੀ ਸਕਿਨ ਬੀਮਾਰੀ: ਗੋਟ ਪੌਕਸ ਦਵਾਈ ਦੀਆਂ ਹੋਰ ਡੋਜ਼ਿਜ਼ ਭਲਕੇ ਪਹੁੰਚਣਗੀਆਂ ਪੰਜਾਬ-...

ਲੰਪੀ ਸਕਿਨ ਬੀਮਾਰੀ: ਗੋਟ ਪੌਕਸ ਦਵਾਈ ਦੀਆਂ ਹੋਰ ਡੋਜ਼ਿਜ਼ ਭਲਕੇ ਪਹੁੰਚਣਗੀਆਂ ਪੰਜਾਬ- ਲਾਲਜੀਤ ਭੁੱਲਰ

Published on

----------- Advertisement -----------

ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਲੰਪੀ ਸਕਿੱਨ ਬੀਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨਿਰੰਤਰ ਜੀਅ-ਤੋੜ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਗੋਟ ਪੌਕਸ ਦਵਾਈ ਦੀ 1,67,000 ਹੋਰ ਡੋਜ਼ਿਜ਼ ਦੀ ਦੂਜੀ ਖੇਪ ਕੱਲ੍ਹ ਸਵੇਰੇ (9 ਅਗਸਤ) ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਤੋਂ ਪੰਜਾਬ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਇਹ ਦਵਾਈ ਭਾਰਤੀ ਪਸ਼ੂ ਖੋਜ ਸੰਸਥਾ ਇੱਜ਼ਤ ਨਗਰ (ਉਤਰ ਪ੍ਰਦੇਸ਼) ਵੱਲੋਂ ਪ੍ਰਮਾਣਿਤ ਹੈ, ਜੋ 9 ਅਗਸਤ, 2022 ਦੀ ਸਵੇਰ ਤੱਕ ਚੰਡੀਗੜ੍ਹ ਪਹੁੰਚ ਜਾਵੇਗੀ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਸੇ ਦਿਨ ਸ਼ਾਮ ਤੋਂ ਪਹਿਲਾਂ-ਪਹਿਲਾਂ ਇਹ ਦਵਾਈ ਹਰ ਹੀਲੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਬੀਮਾਰੀ ਪ੍ਰਭਾਵਤ ਖੇਤਰਾਂ ਵਿੱਚ ਪੁੱਜਦੀ ਕੀਤੀ ਜਾਵੇ ਤਾਂ ਜੋ ਸਿਹਤਮੰਦ ਪਸ਼ੂਆਂ ਨੂੰ ਲਾਗ ਤੋਂ ਪਹਿਲਾਂ ਹੀ ਬਚਾਇਆ ਜਾ ਸਕੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸਰਕਾਰ ਵੱਲੋਂ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ਿਜ਼ ਸਮੂਹ ਜ਼ਿਲ੍ਹਿਆਂ ਵਿੱਚ ਵੰਡੀਆ ਜਾ ਚੁੱਕੀਆਂ ਹਨ। ਸਰਕਾਰ ਵੱਲੋਂ ਇਹ ਦਵਾਈ ਸਿਹਤਮੰਦ ਪਸ਼ੂਆਂ ਨੂੰ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...