June 28, 2026, 6:30 pm
----------- Advertisement -----------
HomeNewsਅਨੁਸ਼ਕਾ ਤੇ ਵਿਰਾਟ ਦੀ ਧੀ ਵਾਮਿਕਾ ਦਾ ਪਹਿਲੀ ਵਾਰ ਨਜ਼ਰ ਆਇਆ ਚਿਹਰਾ,...

ਅਨੁਸ਼ਕਾ ਤੇ ਵਿਰਾਟ ਦੀ ਧੀ ਵਾਮਿਕਾ ਦਾ ਪਹਿਲੀ ਵਾਰ ਨਜ਼ਰ ਆਇਆ ਚਿਹਰਾ, ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਮੁੰਬਈ : ਕਪਤਾਨ ਵਿਰਾਟ ਕੋਹਲੀ ਵੀਰਵਾਰ ਸਵੇਰੇ ਆਪਣੇ ਸਾਥੀਆਂ ਨਾਲ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ। ਰਵਾਨਗੀ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆ ਰਹੇ ਹਨ, ਜਿਨ੍ਹਾਂ ‘ਚੋਂ ਸਭ ਤੋਂ ਜ਼ਿਆਦਾ ਵਿਰਾਟ ਕੋਹਲੀ ਦੀ ਧੀ ਵਾਮਿਕਾ ਦੀ ਤਸਵੀਰ ਨੂੰ ਕੀਤਾ ਜਾ ਰਿਹਾ ਹੈ, ਕਿਉਂਕਿ ਪਹਿਲੀ ਵਾਰ ਉਸ ਦਾ ਚਿਹਰਾ ਦੁਨੀਆ ਸਾਹਮਣੇ ਆਇਆ ਹੈ। ਹੁਣ ਤੱਕ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਆਪਣੀ ਧੀ ਦਾ ਚਿਹਰਾ ਸਾਹਮਣੇ ਨਹੀਂ ਆਉਣ ਦਿੱਤਾ ਸੀ। ਟੀਮ ਦੇ ਜਾਣ ਦੇ ਸਮੇਂ ਵੀ ਵਿਰੁਸ਼ਕਾ ਦੀ ਕੋਸ਼ਿਸ਼ ਸੀ ਕਿ ਕੋਈ ਵੀ ਧੀ ਦੀ ਤਸਵੀਰ ਨਾ ਲਵੇ।

ਅਨੁਸ਼ਕਾ ਆਪਣੀ ਧੀ ਦਾ ਚਿਹਰਾ ਲੁਕਾਉਂਦੀ ਰਹੀ ਅਤੇ ਵਿਰਾਟ ਫੋਟੋਗ੍ਰਾਫਰਾਂ ਨੂੰ ਬੇਨਤੀ ਕਰਦੇ ਰਹੇ ਕਿ ਬੱਚੇ ਦੀ ਤਸਵੀਰ ਨਾ ਖਿੱਚੋ ਪਰ ਇਸ ਵਾਰ ਪਾਪਰਾਜ਼ੀ ਸਫ਼ਲ ਰਹੇ। ਵਿਰਾਟ ਅਤੇ ਅਨੁਸ਼ਕਾ ਹਮੇਸ਼ਾ ਹੀ ਆਪਣੀ ਧੀ ਦਾ ਚਿਹਰਾ ਲੁਕਾਉਂਦੇ ਰਹੇ ਹਨ। 11 ਜਨਵਰੀ ਨੂੰ ਵਾਮਿਕਾ ਦਾ ਪਹਿਲਾ ਜਨਮਦਿਨ ਹੈ ਪਰ ਹੁਣ ਤੱਕ ਉਸ ਦੀ ਕੋਈ ਵੀ ਤਸਵੀਰ ਕਿਧਰੋਂ ਵੀ ਨਹੀਂ ਖਿੱਚੀ ਗਈ। ਵਿਰਾਟ ਅਤੇ ਅਨੁਸ਼ਕਾ ਦੀ ਕਿਸੇ ਵੀ ਸੋਸ਼ਲ ਮੀਡੀਆ ਪੋਸਟ ਜਾਂ ਜਨਤਕ ਰੂਪ ‘ਚ ਵਾਮਿਕਾ ਦਾ ਚਿਹਰਾ ਸਾਹਮਣੇ ਨਹੀਂ ਆ ਸਕਿਆ।ਵਿਰਾਟ ਨੇ ਖ਼ੁਦ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਧੀ ਦੇ ਜਨਮ ਦੀ ਜਾਣਕਾਰੀ ਦਿੱਤੀ ਸੀ। ਇਸ ਪੋਸਟ ‘ਚ ਉਨ੍ਹਾਂ ਨੇ ਸਿਰਫ਼ ਕੈਪਸ਼ਨ ਲਿਖਿਆ, ਧੀ ਦਾ ਚਿਹਰਾ ਨਹੀਂ ਦਿਖਾਇਆ।

ਉਨ੍ਹਾਂ ਨੇ ਲਿਖਿਆ, “ਸਾਨੂੰ ਦੋਵਾਂ ਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਕਿ ਅੱਜ ਦੁਪਹਿਰ ਨੂੰ ਸਾਡੇ ਘਰ ਧੀ ਹੋਈ ਹੈ। ਅਸੀਂ ਤੁਹਾਡੇ ਪਿਆਰ ਅਤੇ ਸ਼ੁਭਕਾਮਨਾਵਾਂ ਲਈ ਤਹਿ ਦਿਲੋਂ ਧੰਨਵਾਦੀ ਹਾਂ।”ਅਨੁਸ਼ਕਾ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ, ‘ਉਸ ਦੀ ਇਕ ਮੁਸਕਾਨ ਸਾਡੀ ਪੂਰੀ ਦੁਨੀਆ ਨੂੰ ਬਦਲ ਸਕਦੀ ਹੈ। ਮੈਨੂੰ ਉਮੀਦ ਹੈ ਕਿ ਅਸੀਂ ਦੋਵੇਂ ਉਸ ਪਿਆਰ ’ਤੇ ਖਰ੍ਹੇ ਉਤਰ ਸਕਦੇ ਹਾਂ, ਜਿਸ ਦੀ ਤੁਸੀਂ ਸਾਡੇ ਤੋਂ ਉਮੀਦ ਕਰਦੇ ਹੋ ਨੰਨ੍ਹੀ ਵਾਮਿਕਾ। ਸਾਨੂੰ ਤਿੰਨਾਂ ਨੂੰ 6 ਮਹੀਨੇ ਮੁਬਾਰਕ।’ ਹਾਲਾਂਕਿ ਤਸਵੀਰਾਂ ਵਿਚ ਵਾਮਿਕਾ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਅਨੁਸ਼ਕਾ ਨੇ 4 ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਹਿਲੀ ਤਸਵੀਰ ਵਿਚ ਅਨੁਸ਼ਕਾ ਵਾਮਿਕਾ ਨੂੰ ਆਸਮਾਨ ਦਿਖਾ ਰਹੀ ਹੈ। ਦੂਜੀ ਤਸਵੀਰ ਵਿਚ ਵਿਰਾਟ ਕੋਹਲੀ ਆਪਣੀ ਧੀ ਨੂੰ ਗੋਦ ਵਿਚ ਚੁੱਕ ਕੇ ਉਸ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਤੀਜੀ ਤਸਵੀਰ ਵਿਚ ਅਨੁਸ਼ਕਾ ਅਤੇ ਵਾਮਿਕਾ ਦੋਵਾਂ ਦੇ ਪੈਰ ਦਿਖਾਈ ਦੇ ਰ ਹੇ ਹਨ। ਚੌਥੀ ਤਸਵੀਰ ਵਿਚ ਕੇਕ ਨਜ਼ਰ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...