ਤਰਨਤਾਰਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਦੱਸ ਦਈਏ ਕਿ ਤਰਨਤਾਰਨ ਪੁਲਿਸ ਵੱਲੋਂ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਅਪਰਾਧੀ ਕਾਬੂ ਕੀਤੇ ਗਏ ਹਨ ਤਰਨਤਾਰਨ ਪੁਲਿਸ ਵੱਲੋਂ ਕਾਬੂ ਕੀਤੇ ਅਪਰਾਧੀਆਂ ਦਾ ਨਾਮ ਗੁਰਵਿੰਦਰ ਅਤੇ ਸੰਦੀਪ ਹੈ। ਦੋਵਾਂ ਕੋਲੋਂ ਹੈਂਡ ਗਰਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਬਲਵਿੰਦਰ ਸੰਧੂ ਕਤਲਕਾਂਡ ‘ਚ ਵੀ ਸ਼ਾਮਲ ਸੀ।

ਡੀਜੀਪੀ ਪੰਜਾਬ ਆਈਪੀਐਸ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦੇ ਕਰੀਬੀ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਦੋਸ਼ੀਆਂ ਕੋਲੋਂ ਹੈਂਡ ਗਰਨੇਡ , 635 ਗ੍ਰਾਮ ਹੈਰੋਇਨ, 2 ਲੋਡਡ ਪਿਸਤੌਲ, 2 ਮੈਗਜ਼ੀਨ, 13 ਜਿੰਦਾ ਕਾਰਤੂਸ, 100 ਗ੍ਰਾਮ ਅਫੀਮ, 1 ਲਾਂਸਰ ਕਾਰ ਅਤੇ 3.95 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਪਾਕਿਸਤਾਨ ਤੋਂ ਹੈਰੋਇਨ, ਹਥਿਆਰ ਅਤੇ ਵਿਸਫੋਟਕ ਸਮੱਗਰੀ ਲਿਆਉਂਦੇ ਸਨ।













