September 10, 2026, 11:02 pm
----------- Advertisement -----------
HomeNewsLatest Newsਸਿਹਤ ਵਿਭਾਗ ਵਲੋਂ ਖਰੜ ਅਤੇ ਜ਼ੀਰਕਪੁਰ ਵਿਖੇ ਦੁਕਾਨਾਂ ’ਚ ਚੈਕਿੰਗ, ਖਾਣ ਵਾਲੇ...

ਸਿਹਤ ਵਿਭਾਗ ਵਲੋਂ ਖਰੜ ਅਤੇ ਜ਼ੀਰਕਪੁਰ ਵਿਖੇ ਦੁਕਾਨਾਂ ’ਚ ਚੈਕਿੰਗ, ਖਾਣ ਵਾਲੇ ਤੇਲ ਦੇ ਲਏ ਸੈਂਪਲ

Published on

----------- Advertisement -----------

ਐਸ.ਏ.ਐਸ. ਨਗਰ , 9 ਅਗਸਤ : ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਬ੍ਰਾਂਚ ਨੇ ਖਰੜ ਅਤੇ ਜ਼ੀਰਕਪੁਰ ਵਿਖੇ ਦੁਕਾਨਾਂ ਵਿਚ ਚੈਕਿੰਗ ਕੀਤੀ ਅਤੇ ਖਾਣ ਵਾਲੇ ਤੇਲ ਦੇ 4 ਸੈਂਪਲ ਲਏ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਕਮਿਸ਼ਨਰ ਫ਼ੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਅਭਿਨਵ ਤਿ੍ਰਖਾ ਦੇ ਨਿਰਦੇਸ਼ਾਂ ’ਤੇ ਖਾਣ ਵਾਲੇ ਤੇਲ ਦੀ ਵਿਸ਼ੇਸ਼ ਜਾਂਚ ਮੁਹਿੰਮ 1 ਅਗਸਤ ਤੋਂ ਸ਼ੁਰੂ ਕੀਤੀ ਗਈ ਹੈ ਜਿਹੜੀ 14 ਅਗਸਤ ਤਕ ਚੱਲੇਗੀ। ਇਸੇ ਮੁਹਿੰਮ ਤਹਿਤ ਚਾਰ ਦੁਕਾਨਾਂ ’ਚੋਂ ਖਾਣ ਵਾਲੇ ਤੇਲ ਦੇ ਸੈਂਪਲ ਲਏ ਗਏ ਜਿਹੜੇ ਖਰੜ ਦੀ ਜਾਂਚ ਲੈਬ ਵਿਚ ਭੇਜੇ ਗਏ ਹਨ।

ਉਨ੍ਹਾਂ ਦਸਿਆ ਕਿ ਇਸ ਮੁਹਿੰਮ ਦਾ ਮਕਸਦ ਮੁੱਖ ਤੌਰ ’ਤੇ ਖਾਣ ਵਾਲੇ ਤੇਲ ਵਿਚ ਟਰਾਂਸਫ਼ੈਟ ਅਤੇ ਹੋਰ ਨੁਕਸਾਨਦੇਹ ਤੱਤਾਂ ਦਾ ਪਤਾ ਲਾਉਣਾ ਹੈ। ਜੇ ਕੋਈ ਨੁਕਸਾਨਦਾਇਕ ਤੱਤ ਮਿਲਦਾ ਹੈ ਤਾਂ ਸਬੰਧਤ ਦੁਕਾਨਦਾਰ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਤੇ ਬੇਮਿਲਾਵਟੀ ਖਾਧ ਪਦਾਰਥਾਂ ਦੀ ਉਪਲਭਧਤਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦਿਸ਼ਾ ਵਿਚ ਫ਼ੂਡ ਸੇਫ਼ਟੀ ਟੀਮ ਵਲੋਂ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ ਅਤੇ ਜਿਥੇ ਕਿਤੇ ਵੀ ਕੋਈ ਖ਼ਾਮੀ ਮਿਲਦੀ ਹੈ, ਉਥੇ ਕਾਰਵਾਈ ਕੀਤੀ ਜਾਂਦੀ ਹੈ।

ਡਾ. ਸੁਭਾਸ਼ ਕੁਮਾਰ ਨੇ ਮਠਿਆਈ ਦੁਕਾਨਦਾਰਾਂ ਨੂੰ ਇਕ ਵਾਰ ਫਿਰ ਚੇਤਾਵਨੀ ਦਿੰਦਿਆਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁਲੀਆਂ ਮਠਿਆਈਆਂ ਕਿਹੜੀ ਤਰੀਕ ਤਕ ਖਾਣ ਯੋਗ ਹਨ। ਹਰ ਦੁਕਾਨਦਾਰ ਨੂੰ ਟਰੇਅ ਉਤੇ ‘ਇਸ ਤਰੀਕ ਤੋਂ ਪਹਿਲਾਂ ਖਾਣਯੋਗ’ ਵਾਲੀ ਪਰਚੀ ਲਗਾਉਣੀ ਪਵੇਗੀ ਤੇ ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰਨਗੇ, ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ। ਇਹ ਨਿਯਮ ਦੇਸ਼ ਭਰ ’ਚ 1 ਅਕਤੂਬਰ, 2020 ਤੋਂ ਲਾਗੂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...