September 21, 2026, 10:35 pm
----------- Advertisement -----------
HomeNewsPunjabਸ੍ਰੀ ਅਕਾਲ ਤਖਤ ਵਿਖੇ 16 ਅਗਸਤ ਨੂੰ ਕਰਵਾਈ ਜਾ ਰਹੀ ਸਮੂਹਿਕ ਅਰਦਾਸ...

ਸ੍ਰੀ ਅਕਾਲ ਤਖਤ ਵਿਖੇ 16 ਅਗਸਤ ਨੂੰ ਕਰਵਾਈ ਜਾ ਰਹੀ ਸਮੂਹਿਕ ਅਰਦਾਸ ਦੀ ਪੁਰਜ਼ੋਰ ਹਮਾਇਤ: ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ, 9 ਅਗਸਤ (2022) 75 ਸਾਲਾਂ ਬਾਅਦ, ਪਹਿਲੀ ਵਾਰ ਸ਼੍ਰੀ ਅਕਾਲ ਤਖਤ ਵਿਖੇ ਸੰਤਾਲੀ ਦੀ ਵੰਡ ਵਿੱਚ ਮਾਰੇ ਗਏ ਪੰਜਾਬੀਆਂ ਦੀ ਯਾਦ ਵਿੱਚ 16 ਅਗਸਤ ਨੂੰ ਹੋ ਰਹੀ ਅਰਦਾਸ ਦੀ ਕੇਂਦਰੀ ਸਿੰਘ ਸਭਾ ਵੱਲੋਂ ਪੁਰਜ਼ੋਰ ਹਮਾਇਤ ਕੀਤੀ ਗਈ ਹੈ। ਕੇਂਦਰੀ ਸਿੰਘ ਸਭਾ ਵੱਲੋਂ ਦੁਨੀਆਂ ਭਰ ਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਿੱਖ ਪੰਥ ਦੇ ਨਾਮ ਜਾਰੀ ਸੱਦੇ ਉੱਤੇ ਗੁਰਦਵਾਰਿਆਂ ਵਿੱਚ ਵੰਡ ਦੀ ਭੇਟ ਚੜ੍ਹੇ 10 ਲੱਖ ਪੰਜਾਬੀਆਂ ਦੀ ਸਿਮਰਤੀ ਵਿੱਚ ਵਿਸ਼ੇਸ਼ ਤੌਰ ਤੇ ਪਾਠ ਅਤੇ ਅਰਦਾਸਾਂ ਕਰਵਾਈਆਂ ਜਾਣ। ਪਿਛਲੇ ਪੰਜ ਸਾਲਾਂ ਤੋਂ ਕੇਂਦਰੀ ਸਿੰਘ ਸਭਾ ਹਰ ਸਾਲ 15 ਅਗਸਤ ਨੂੰ ‘ਪਸਚਾਤਾਪ ਦਿਵਸ’ ਮਨਾਕੇ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਅਤੇ ਵਿਸ਼ੇਸ਼ ਸੈਮੀਨਾਰ ਕਰਵਾਉਦੀ ਆ ਰਹੀ ਹੈ। ਇਸ ਸਾਲ ਵੀਂ ਸਿੱਖ/ਹਿੰਦੂ/ਮੁਸਲਮਾਨ ਦੇ ਪ੍ਰਤੀਨਿਧ 15 ਅਗਸਤ ਨੂੰ ਸਿੰਘ ਸਭਾ ਦੇ ਕੈਂਪਸ ਵਿੱਚ ਮਾਰੇ ਗਏ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਇੱਕਠੇ ਹੋ ਰਹੇ ਹਨ।

ਚੇਤੇ ਰਵੇ ਕਿ 1940 ਵੇ ਵਿੱਚ ਚੰਦ-ਕੁ ਸਿਆਸਤਦਾਨਾਂ ਨੇ ਆਪਣੇ ਰਾਜਨੀਤਿਕ ਹਿੱਤਾਂ ਨੂੰ ਪੂਰਾ ਕਰਨ ਲਈ ਫਿਰਕਾਪ੍ਰਸਤੀ ਦਾ ਮਾਹੌਲ ਖੜ੍ਹਾ ਕਰਕੇ ਪੰਜਾਬ ਦੀ ਹਿੱਕ ਉੱਤੇ ਵੰਡ ਦੀ ਸਿਆਸੀ ਤੇ ਗੈਰ-ਕੁਦਰਤੀ ਲੀਕ ਵਾਹ ਦਿੱਤੀ ਸੀ। ਦਸ ਲੱਖ ਲਾਸ਼ਾਂ ਉੱਤੇ ਖਿੱਚੀ ਵਾਹਗੇ ਦੀ ਲਾਈਨ ਨੇ ਸਦੀਆਂ ਤੋਂ ਵੱਸਦੇ ਕਰੋੜਾਂ ਲੋਕਾਂ ਨੂੰ ਘਰੋਂ ਬੇਘਰ ਕਰ ਦਿੱਤਾ ਅਤੇ ਤਿੰਨ ਲੱਖ ਔਰਤਾਂ ਦੀ ਬੇਪਤੀ ਹੋਈ। ਦੋਨਾਂ ਭਾਰਤ ਅਤੇ ਪਾਕਿਸਤਾਨ ਦੇ ਹਾਕਮਾ ਨੇ ਇੰਨੇ ਵੱਡੇ ਖੂਨ ਖਰਾਬੇ ਨੂੰ ਨਵੀਂ ਮਿਲੀ ਆਜ਼ਾਦੀ ਦੇ ਜ਼ਸਨਾਂ ਵਿੱਚ ਡੋਬਣ ਦੀ ਪੂਰੀ ਕੋਸ਼ਿਸ਼ ਕੀਤੀ। ਬਾਅਦ ਵਿੱਚ ਦੋਨਾਂ ਦੇਸ਼ਾਂ ਨੇ ਇੱਕ ਦੂਜੇ ਨਾਲ ਲੜ੍ਹਾਈ ਅਤੇ ਦੁਸ਼ਮਣੀ ਵਾਲਾ ਮਾਹੌਲ ਸਿਰਜਕੇ, ਪੰਜਾਬੀਆਂ ਦੀ ਹੋਈ ਬਰਬਾਦੀ ਨੂੰ ਦਬਾਕੇ, ਉਲੱਟਾ ਧਾਰਮਿਕ ਕੱਟੜਤਾ ਦੇ ਬਲਬੂਤੇ ਹੀ ਆਪਣੀ ਆਪਣੀ ਰਾਜਨੀਤੀ ਖੜ੍ਹੀ ਕੀਤੀ ਹੈ।

ਅਸੀਂ ਚੜ੍ਹਦੇ/ਲਹਿੰਦੇ ਪੰਜਾਬਾਂ ਦੇ ਚਿੰਤਕਾਂ ਨੂੰ ਅਪੀਲ ਕਰਦੇ ਹਾਂ ਉਹ ਆਪਣੇ ਅਤੀਤ ਨੂੰ ਮੁੜ੍ਹ ਵਿਚਰਣ ਅਤੇ ਉਪ-ਮਹਾਂਦੀਪ ਵਿੱਚ ਸ਼ਾਂਤੀ ਅਤੇ ਭਾਈਚਾਰੇ ਦਾ ਮਾਹੌਲ ਖੜਾਕੇ ਦੁਖੀ ਲੋਕਾਈ ਦੀ ਬੰਦ ਖਲਾਸੀ ਲਈ ਭਲੇ ਦੇ ਕਾਰਜਾਂ ਵਿੱਚ ਸਹਾਈ ਹੋਣ। ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ (ਪ੍ਰਧਾਨ),ਇੰਜ. ਗੁਰਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਸਲ, ਰਾਜਵਿੰਦਰ ਸਿੰਘ ਰਾਹੀ,।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...