September 12, 2026, 6:32 am
----------- Advertisement -----------
HomeNewsEntertainmentRana Daggubati ਨੇ ਇੰਸਟਾਗ੍ਰਾਮ ਨੂੰ ਕਿਹਾ ਅਲਵਿਦਾ , ਸਾਰੀਆਂ ਪੋਸਟਾਂ ਕੀਤੀਆਂ ਡਿਲੀਟ

Rana Daggubati ਨੇ ਇੰਸਟਾਗ੍ਰਾਮ ਨੂੰ ਕਿਹਾ ਅਲਵਿਦਾ , ਸਾਰੀਆਂ ਪੋਸਟਾਂ ਕੀਤੀਆਂ ਡਿਲੀਟ

Published on

----------- Advertisement -----------

ਫਿਲਮ ‘ਬਾਹੂਬਲੀ’ ‘ਚ ਨੈਗੇਟਿਵ ਕਿਰਦਾਰ ਨਾਲ ਲੋਕਾਂ ‘ਤੇ ਆਪਣੀ ਛਾਪ ਛੱਡਣ ਵਾਲੇ ਅਦਾਕਾਰ ਰਾਣਾ ਡੱਗੂਬਾਤੀ ਨੇ ਇੰਸਟਾਗ੍ਰਾਮ ਤੋਂ ਦੂਰੀ ਬਣਾ ਲਈ ਹੈ। ਅਦਾਕਾਰ ਨੇ ਆਪਣੀਆਂ ਸਾਰੀਆਂ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ। ਹਾਲਾਂਕਿ, ਉਸਨੇ ਆਪਣੀਆਂ ਰੀਲਾਂ ਨੂੰ ਨਹੀਂ ਹਟਾਇਆ ਹੈ। ਰਾਣਾ ਨੇ ਇਹ ਕਦਮ ਕਿਉਂ ਚੁੱਕਿਆ, ਇਸ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਦਾਕਾਰ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੈ। ਉਸ ਨੂੰ ਇੰਸਟਾ ‘ਤੇ ਕਰੀਬ 47 ਲੱਖ ਲੋਕ ਫਾਲੋ ਕਰਦੇ ਹਨ। ਰਾਣਾ ਡੱਗੂਬਾਤੀ ਨੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਛੱਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਤੋਂ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਹਾਲਾਂਕਿ ਇਸ ਪੋਸਟ ‘ਚ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਹ ਅਜਿਹਾ ਕਦੋਂ ਕਰਨ ਜਾ ਰਹੇ ਹਨ। ਟਵਿੱਟਰ ‘ਤੇ ਉਨ੍ਹਾਂ ਨੇ ਲਿਖਿਆ, ‘ਕੰਮ ਚੱਲ ਰਿਹਾ ਹੈ।

ਫਿਲਹਾਲ ਮੈਂ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਕੇ ਰੱਖ ਰਿਹਾ ਹਾਂ। ਮੈਂ ਤੁਹਾਨੂੰ ਫਿਲਮਾਂ ਵਿੱਚ ਦੇਖਾਂਗਾ। ਸਾਰਿਆਂ ਨੂੰ ਬਹੁਤ ਸਾਰਾ ਪਿਆਰ ਅਤੇ ਆਸ਼ੀਰਵਾਦ।’ ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਰਾਣਾ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀਆਂ। ਇਨ੍ਹਾਂ ਤਸਵੀਰਾਂ ‘ਚ ਰਾਣਾ ਆਪਣੀ ਪਤਨੀ ਨਾਲ ਆਈਫਲ ਟਾਵਰ ਕੋਲ ਮੋਮਬੱਤੀ ਲਾਈਟ ਡਿਨਰ ਕਰਦੇ ਨਜ਼ਰ ਆਏ। ਪ੍ਰਸ਼ੰਸਕਾਂ ਨੂੰ ਅਦਾਕਾਰ ਦਾ ਇਹ ਅੰਦਾਜ਼ ਕਾਫੀ ਪਸੰਦ ਆਇਆ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਾ ਨੂੰ ਆਖਰੀ ਵਾਰ ਤੁਲੁਗੂ ਫਿਲਮ ‘ਵਿਰਾਟਪਰਵਮ’ ‘ਚ ਦੇਖਿਆ ਗਿਆ ਸੀ। ਇਸ ਫਿਲਮ ‘ਚ ਉਨ੍ਹਾਂ ਨਾਲ ਸਾਈ ਪੱਲਵੀ ਨੇ ਵੀ ਕੰਮ ਕੀਤਾ ਸੀ। ਫਿਲਮਾਂ ਤੋਂ ਇਲਾਵਾ ਉਹ ਨਾਇਡੂ ਨਾਂ ਦੀ ਸੀਰੀਜ਼ ‘ਚ ਵੀ ਰੁੱਝੇ ਹੋਏ ਹਨ। ਇਹ ਮਸ਼ਹੂਰ ਅਮਰੀਕੀ ਸ਼ੋਅ ਡੋਨੋਵਨ ਦਾ ਹਿੰਦੀ ਰੀਮੇਕ ਹੈ। ਇਸ ਸੀਰੀਜ਼ ‘ਚ ਦੱਖਣੀ ਸੁਪਰਸਟਾਰ ਵੈਂਕਟੇਸ਼ ਵੀ ਨਜ਼ਰ ਆਉਣ ਵਾਲੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਚਾਚਾ ਨਾਲ ਕੰਮ ਕਰਨ ‘ਤੇ ਸੋਸ਼ਲ ਮੀਡੀਆ ‘ਤੇ ਖੁਸ਼ੀ ਜ਼ਾਹਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...