ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।
----------- Advertisement -----------
----------- Advertisement -----------









