November 19, 2026, 11:56 am
----------- Advertisement -----------
HomeNewsEntertainmentਆਮਿਰ ਖਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਬਾਈਕਾਟ ਦੌਰਾਨ 'ਲਾਲ ਸਿੰਘ ਚੱਢਾ'...

ਆਮਿਰ ਖਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਬਾਈਕਾਟ ਦੌਰਾਨ ‘ਲਾਲ ਸਿੰਘ ਚੱਢਾ’ ਭਲਕੇ ਹੋਵੇਗੀ ਰਿਲੀਜ਼

Published on

----------- Advertisement -----------

ਵਿਵਾਦਾਂ ‘ਚ ਘਿਰੀ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ। ਬੁੱਧਵਾਰ ਤੜਕੇ 5.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਦੀ ਇਹ ਫਿਲਮ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਇਕ ਪੁਰਾਣੇ ਬਿਆਨ ਕਾਰਨ ਵਿਵਾਦਾਂ ‘ਚ ਘਿਰੀ ਹੋਈ ਹੈ, ਜਿਸ ਦਾ ਪੂਰੇ ਦੇਸ਼ ‘ਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਮਿਰ ਖਾਨ ਨੇ ਇਸ ਯਾਤਰਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਸੀ। ਉਨ੍ਹਾਂ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਦੇ ਮੈਂਬਰ ਵੀ ਮੌਜੂਦ ਸਨ। ਦਰਅਸਲ, ਆਮਿਰ ਖਾਨ ਦੀ ਇਸ ਫਿਲਮ ਦਾ ਵਿਰੋਧ ਕਰਨ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਹੈ, ਜੋ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਦਿੱਤਾ ਸੀ। ਉਸ ਸਮੇਂ ਆਮਿਰ ਖਾਨ ਨੇ ਕਿਹਾ ਸੀ ਕਿ ‘ਭਾਰਤ ‘ਚ ਵਧਦੀ ਅਸਹਿਣਸ਼ੀਲਤਾ ਦੀਆਂ ਕਈ ਘਟਨਾਵਾਂ ਕਾਰਨ ਉਹ ਚੌਕਸ ਹੋ ਗਏ ਹਨ। ਉਸ ਸਮੇਂ ਪਤਨੀ ਕਿਰਨ ਰਾਓ ਨੇ ਉਨ੍ਹਾਂ ਨੂੰ ਦੇਸ਼ ਛੱਡਣ ਦਾ ਸੁਝਾਅ ਦਿੱਤਾ ਸੀ। ਆਮਿਰ ਖਾਨ ਦੇ ਉਸ ਬਿਆਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਇਹ ਪਹਿਲੀ ਫਿਲਮ ਹੈ ਅਤੇ ਇਹ ਫਿਲਮ ਵੀ ਉਦੋਂ ਰਿਲੀਜ਼ ਹੋ ਰਹੀ ਹੈ, ਜਦੋਂ ਦੇਸ਼ 75ਵਾਂ ਸੁਤੰਤਰਤਾ ਉਤਸਵ ਮਨਾਉਣ ਦੀ ਤਿਆਰੀ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...