ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਰਾਜੂ ਸ਼੍ਰੀਵਾਸਤਵ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪਿਆ ਹੈ। ਅਚਾਨਕ ਸਿਹਤ ਵਿਗੜਨ ਕਾਰਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਦੇ ਕਰੀਬੀ ਰਿਸ਼ਤੇਦਾਰਾਂ ਨੇ ਪੁਸ਼ਟੀ ਕੀਤੀ ਹੈ ਕਿ ਕਾਮੇਡੀਅਨ ਨੂੰ ਦਿਲ ਦਾ ਦੌਰਾ ਪਿਆ ਸੀ।
ਉਨ੍ਹਾਂ ਦੱਸਿਆ ਕਿ ਰਾਜੂ ਸ਼੍ਰੀਵਾਸਤਵ ਸਵੇਰੇ ਹੋਟਲ ਦੇ ਜਿਮ ‘ਚ ਵਰਕਆਊਟ ਕਰ ਰਹੇ ਸਨ। ਇਸ ਦੌਰਾਨ ਟਰੇਡਮਿਲ ‘ਤੇ ਰਨਿੰਗ ਕਰਦੇ ਸਮੇਂ ਉਨ੍ਹਾਂ ਦੀ ਛਾਤੀ ‘ਚ ਦਰਦ ਹੋਇਆ ਅਤੇ ਉਹ ਹੇਠਾਂ ਡਿੱਗ ਗਏ। ਇਸ ਤੋਂ ਬਾਅਦ ਰਾਜੂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਕਾਮੇਡੀਅਨ ਦੇ ਸਾਰੇ ਪ੍ਰਸ਼ੰਸਕਾਂ ਨੂੰ ਰਾਜੂ ਦੀ ਤੰਦਰੁਸਤੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਹੈ।
----------- Advertisement -----------
ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ,ਦਿੱਲੀ ਦੇ ਏਮਜ਼ ‘ਚ ਭਰਤੀ
Published on
----------- Advertisement -----------
----------- Advertisement -----------












