ਭੈਣ-ਭਰਾ ਦੇ ਅਟੁੱਟ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਭੈਣ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੇ ਇਸ ਤਿਉਹਾਰ ਦੇ ਮੌਕੇ ‘ਤੇ ਭੈਣਾਂ ਆਪਣੇ ਭਰਾ ਦੇ ਗੁੱਟ ‘ਤੇ ਪ੍ਰੇਮ ਰੂਪੀ ਧਾਗਾ ਬੰਨਦੀਆਂ ਨੇ ਅਤੇ ਆਪਣੇ ਭਰਾ ਦੇ ਲੰਬੀ ਜ਼ਿੰਦਗੀ ਦੀ ਦੁਆ ਕਰਦੀਆਂ ਹਨ। ਪਰ ਅਫਸਾਨਾ ਖ਼ਾਨ ਜੋ ਕਿ ਆਪਣੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਗਈ। ਗਾਇਕਾ ਅਫਸਾਨਾ ਖ਼ਾਨ ਨੂੰ ਕੀ ਪਤਾ ਸੀ ਕਿ ਪਿਛਲੇ ਸਾਲ ਜਿੱਥੇ ਮੂਸਾ ਪਿੰਡ ਪਹੁੰਚ ਕੇ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਰੱਖੜੀ ਬੰਨੀ ਸੀ, ਇਸ ਸਾਲ ਉਹ ਉਸੇ ਭਰਾ ਨੂੰ ਯਾਦ ਕਰਕੇ ਰੋਂਵੇਗੀ।
ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਲਿਖਿਆ ਹੈ- ‘ਰੱਬਾਂ ਕਿਸੇ ਵੀ ਭੈਣ ਤੋਂ ਉਸਦਾ ਭਰਾ ਨਾ ਖੋਹੀ, #rakhi2022 #RakshaBandhan #sidhumoosewala’। ਉਨ੍ਹਾਂ ਨੇ ਨਾਲ ਹੀ ਪਿੱਛਲੇ ਸਾਲ ਸਿੱਧੂ ਮੂਸੇਵਾਲਾ ਨਾਲ ਸੈਲੀਬ੍ਰੇਟ ਕੀਤੀ ਰੱਖੜੀ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਸਿੱਧੂ ਮੂਸੇਵਾਲਾ ਨੇ ਯਾਦ ਕਰ ਰਹੇ ਹਨ। ਦੱਸ ਦਈਏ ਬਾਜ਼ਾਰਾਂ ‘ਚ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਰੱਖੜੀਆਂ ਵੀ ਵਿਕਨ ਲਈ ਆਈਆਂ ਸਨ। ਦੱਸ ਦਈਏ 29 ਮਈ ਨੂੰ ਜਵਾਹਰਕੇ ਪਿੰਡ ‘ਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਨੂੰ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ।












