June 2, 2026, 11:35 am
----------- Advertisement -----------
HomeNewsLatest Newsਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ 4 ਖਿਡਾਰਨਾਂ ਪੁੱਜੀਆਂ ਮੁਹਾਲੀ; ਖਿਡਾਰਨਾਂ ਦਾ ਭਰਵਾਂ...

ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ 4 ਖਿਡਾਰਨਾਂ ਪੁੱਜੀਆਂ ਮੁਹਾਲੀ; ਖਿਡਾਰਨਾਂ ਦਾ ਭਰਵਾਂ ਸਵਾਗਤ

Published on

----------- Advertisement -----------

ਮੋਹਾਲੀ, 11 ਅਗਸਤ : – ਭਾਰਤੀ ਮਹਿਲਾ ਕ੍ਰਿਕਟ ਟੀਮ ਜਿਸ ਨੇ ਕਾਮਨਵੈਲਥ ਖੇਡਾਂ ਵਿਚ ਚਾਂਦੀ ਦਾ ਤਗਮਾ ਹਾਸਿਲ ਕੀਤਾ , ਦਾ ਮੋਹਾਲੀ ਏਅਰਪੋਰਟ ਪੁੱਜਣ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਅਤੇ ਖਿਡਾਰਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ । ਮੋਹਾਲੀ ਏਅਰਪੋਰਟ ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਮੈਂਬਰ ਹਰਲੀਨ ਦਿਓਲ ਅਤੇ ਕੈਪਟਨ ਹਰਮਨਪ੍ਰੀਤ ਕੌਰ ਦੇ ਮਾਤਾ -ਪਿਤਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਆਪ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਸਭਨਾਂ ਨੇ ਢੋਲ ਦੀ ਤਾਲ ਤੇ ਭੰਗੜਾ ਪਾ ਕੇ ਅਤੇ ਖਿਡਾਰਨਾਂ ਦੇ ਸਵਾਗਤ ਵਿੱਚ ਫੁੱਲਾਂ ਦੀ ਵਰਖਾ ਕਰਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ 4 ਖਿਡਾਰਨਾਂ ਦਾ ਮੁਹਾਲੀ ਪੁੱਜਣ ਤੇ ਖੁਸ਼ੀ ਮਨਾਈ । ਇਸ ਮੌਕੇ ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਦਾ ਸਵਾਗਤ ਕਰਨ ਦੌਰਾਨ ਖੁਸ਼ੀ ਵਿੱਚ ਖੀਵੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ 4 ਕੁੜੀਆਂ ਨੇ ਅਤੇ ਖਾਸ ਕਰਕੇ ਮੁਹਾਲੀ ਵਾਸੀ ਹਰਲੀਨ ਕੌਰ ਦਿਓਲ ਤੇ ਆਧਾਰਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਮਾਤਾ- ਪਿਤਾ ਦਾ ਹੀ ਨਹੀਂ, ਮੁਹਾਲੀ ਅਤੇ ਪੰਜਾਬ ਦਾ ਨਾਂ ਪੂਰੇ ਦੁਨੀਆਂ ਭਰ ਵਿੱਚ ਹੋਰ ਉੱਚਾ ਕਰ ਦਿੱਤਾ ਹੈ । ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਕੁੜੀਆਂ ਦੀ ਜਿੱਤ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ- ਮੁੰਡਿਆਂ ਦੇ ਮੁਕਾਬਲੇ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ । ਕੁਲਵੰਤ ਸਿੰਘ ਨੇ ਕਿਹਾ ਕਿ ਉਹ ਹਰਲੀਨ ਕੌਰ ਦਿਓਲ ਦੇ ਮਾਤਾ -ਪਿਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਹਰਲੀਨ ਕੌਰ ਦੀ ਖੇਡਾਂ ਪ੍ਰਤੀ ਦਿਲਚਸਪੀ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਬਾਰੇ ਗੱਲਬਾਤ ਕਰਦੇ ਰਹਿੰਦੇ ਸਨ ।


ਇਸ ਮੌਕੇ ਤੇ ਮੋਹਾਲੀ ਏਅਰਪੋਰਟ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਕ੍ਰਿਕਟ ਟੀਮ ਵਿੱਚ ਆਪਣੀ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਦੇ ਵਿਚ ਚਾਂਦੀ ਦਾ ਤਗ਼ਮਾ ਪੂਰੀ ਟੀਮ ਦੀ ਮਿਹਨਤ ਦਾ ਨਤੀਜਾ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਮੈਂਬਰ ਹਰਲੀਨ ਕੌਰ ਦਿਓਲ ਦੇ ਮਾਤਾ ਚਰਨਜੀਤ ਕੌਰ ਨੇ ਕਿਹਾ ਕਿ ਜਦੋਂ ਉਹ ਯਾਦਵਿੰਦਰਾ ਪਬਲਿਕ ਸਕੂਲ ਦੀ ਵਿਦਿਆਰਥਣ ਰਹੀ, ਖੇਡਾਂ ਵਿੱਚ ਹਿੱਸਾ ਲੈਣ ਵਿਚ ਬਹੁਤ ਦਿਲਚਸਪੀ ਰੱਖਦੀ ਸੀ । ਚਰਨਜੀਤ ਕੌਰ ਨੇ ਦੱਸਿਆ ਕਿ ਅੱਜ ਸਾਰੀ ਟੀਮ ਕੁਲਵੰਤ ਸਿੰਘ ਵਿਧਾਇਕ ਦੀ ਅਗਵਾਈ ਹੇਠ ਕੁੜੀਆਂ ਦਾ ਸਵਾਗਤ ਕਰਨ ਲਈ ਮੋਹਾਲੀ ਏਅਰਪੋਰਟ ਪੁੱਜੀ ਹੈ । ਚਰਨਜੀਤ ਕੌਰ ਨੇ ਕਿਹਾ ਕਿ ਕੁੜੀਆਂ ਵੰਡਾਉਣ ਦੁੱਖ ਮੁੰਡੇ ਜ਼ਮੀਨਾਂ – ਵੰਡਾਉਂਦੇ ਨੇ ,ਗੱਲ ਕੀ ਅੱਜ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਚਰਨਜੀਤ ਕੌਰ ਨੇ ਕਿਹਾ ਕਿ ਹਰ ਮਾਂ -ਬਾਪ ਨੂੰ ਆਪਣੀਆਂ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਹੀ ਦਰਜਾ ਦੇਣਾ ਚਾਹੀਦਾ ਹੈ । ਚਰਨਜੀਤ ਕੌਰ ਨੇ ਕਿਹਾ ਕਿ ਯਾਦਵਿੰਦਰਾ ਪਬਲਿਕ ਸਕੂਲ ਵਿੱਚ ਉਨ੍ਹਾਂ ਨੇ 80 ਤੋਂ ਵੱਧ ਮੈਡਲ ਜਿੱਤੇ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...