September 20, 2026, 2:36 am
----------- Advertisement -----------
HomeNewsEntertainmentਫ਼ਿਲਮ Bhool Bhulaiyaa 2 ਦੇਖ ਤੈਮੂਰ ਅਲੀ ਖਾਨ ਦਾ ਆਇਆ ਅਜਿਹਾ ਰਿਐਕਸ਼ਨ,ਕਰੀਨਾ...

ਫ਼ਿਲਮ Bhool Bhulaiyaa 2 ਦੇਖ ਤੈਮੂਰ ਅਲੀ ਖਾਨ ਦਾ ਆਇਆ ਅਜਿਹਾ ਰਿਐਕਸ਼ਨ,ਕਰੀਨਾ ਨੇ ਕਿਹਾ –

Published on

----------- Advertisement -----------

ਕਰੀਨਾ ਕਪੂਰ ਖਾਨ ਦਾ ਵੱਡਾ ਬੇਟਾ ਤੈਮੂਰ ਅਲੀ ਖਾਨ ਬਚਪਨ ਤੋਂ ਹੀ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ। 20 ਦਸੰਬਰ 2016 ਨੂੰ ਜਨਮੇ ਤੈਮੂਰ ਅਕਸਰ ਆਪਣੀ ਕਿਊਟਨੈੱਸ ਨਾਲ ਸਾਰਿਆਂ ਦਾ ਦਿਲ ਜਿੱਤ ਲੈਂਦੇ ਹਨ। ਤੈਮੂਰ ਹੁਣ ਸਾਢੇ ਪੰਜ ਸਾਲ ਦਾ ਹੈ। ਕਰੀਨਾ ਕਪੂਰ ਨੇ ਹਾਲ ਹੀ ‘ਚ ‘ਲਾਲ ਸਿੰਘ ਚੱਢਾ’ ਦੇ ਪ੍ਰਮੋਸ਼ਨ ਦੌਰਾਨ ਆਪਣੇ ਪਰਿਵਾਰ ਅਤੇ ਦੋਹਾਂ ਪੁੱਤਰਾਂ ਤੈਮੂਰ ਅਤੇ ਜੇਹ ਅਲੀ ਖਾਨ ਬਾਰੇ ਕਾਫੀ ਗੱਲਾਂ ਕੀਤੀਆਂ। ਕਰੀਨਾ ਨੇ ਹਾਲ ਹੀ ‘ਚ ਆਪਣੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਪੰਜ ਸਾਲ ਦੇ ਤੈਮੂਰ ਨੇ ਪਹਿਲੀ ਵਾਰ ਕਿਸੇ ਬਾਲੀਵੁੱਡ ‘ਚ ਦੇਖਿਆ ਹੈ। ਉਹ ਵੀ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦਾ ਨਹੀਂ, ਸਗੋਂ ਕਾਰਤਿਕ ਆਰੀਅਨ ਦਾ।

ਕਰੀਨਾ ਕਪੂਰ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਹਾਲ ਹੀ ‘ਚ ਤੈਮੂਰ ਪਿਤਾ ਸੈਫ ਅਲੀ ਖਾਨ ਨਾਲ ਆਪਣੀ ਪਹਿਲੀ ਹਿੰਦੀ ਫਿਲਮ ਦੇਖਣ ਲਈ ਥੀਏਟਰ ਗਿਆ ਸੀ ਅਤੇ ਉਸ ਨੇ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਸਟਾਰਰ ਫਿਲਮ ‘ਭੂਲ ਭੁਲਾਇਆ 2’ ਦੇਖੀ ਸੀ। ਕਰੀਨਾ ਨੇ ਅੱਗੇ ਦੱਸਿਆ ਕਿ ਤੈਮੂਰ ਅਲੀ ਖਾਨ ਨੂੰ ਉਹ ਫਿਲਮ ਬਹੁਤ ਪਸੰਦ ਆਈ ਸੀ। ਇਸ ਦੇ ਨਾਲ ਹੀ ਬੇਬੋ ਨੇ ਇਹ ਵੀ ਖੁਲਾਸਾ ਕੀਤਾ ਕਿ ਛੋਟੇ ਤੈਮੂਰ ਨੂੰ ਡਰਾਉਣੀਆਂ ਫਿਲਮਾਂ ਦੇਖਣਾ ਪਸੰਦ ਹੈ। ਬੇਬੋ ਨੇ ਇਹ ਵੀ ਦੱਸਿਆ ਕਿ ਤੈਮੂਰ ਵਾਰ-ਵਾਰ ਉਸ ਕੋਲ ਆਉਂਦਾ ਹੈ ਅਤੇ ਉਸ ਨੂੰ ਕਹਾਣੀਆਂ ਸੁਣਾਉਣ ਲਈ ਕਹਿੰਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕਾਰਤਿਕ ਆਰੀਅਨ ਦੀ ਫਿਲਮ ‘ਭੂਲ ਭੁਲੱਈਆ 2’ ਦੀ ਸਫਲਤਾ ਤੋਂ ਬਾਅਦ ਹੁਣ ਮੇਕਰਸ ‘ਭੂਲ ਭੁਲਈਆ 3’ ਲਿਆਉਣ ਦੀ ਤਿਆਰੀ ਕਰ ਰਹੇ ਹਨ। ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਇਸ ਫਿਲਮ ਨੇ ਬਾਕਸ ਆਫਿਸ ‘ਤੇ ਲਗਭਗ 266 ਕਰੋੜ ਦੀ ਕਮਾਈ ਕੀਤੀ ਸੀ। ਹੁਣ ਜੇਕਰ ਖਬਰਾਂ ਦੀ ਮੰਨੀਏ ਤਾਂ ‘ਭੂਲ ਭੁਲਈਆ 2’ ਤੋਂ ਬਾਅਦ ਮੇਕਰਸ ‘ਭੂਲ ਭੁਲਈਆ 3’ ਨੂੰ ਵੱਡੇ ਬਜਟ ‘ਚ ਲਿਆਉਣਾ ਚਾਹੁੰਦੇ ਹਨ, ਇਸ ਤੋਂ ਇਲਾਵਾ ਖਬਰਾਂ ਇਹ ਵੀ ਆ ਰਹੀਆਂ ਹਨ ਕਿ ਫਿਲਮ ‘ਚ ਕਿਆਰਾ ਅਡਵਾਨੀ ਨੂੰ ਨਹੀਂ ਸਗੋਂ ਦੀਪਿਕਾ ਪਾਦੂਕੋਣ ਨੂੰ ਕਾਸਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...