June 15, 2026, 8:25 pm
----------- Advertisement -----------
HomeNewsLatest Newsਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ...

ਪਸ਼ੂਆਂ ‘ਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ ਮੰਤਰੀ ਨੂੰ ਲਿਖਿਆ ਪੱਤਰ

Published on

----------- Advertisement -----------

ਪੰਜਾਬ ਦੇ ਜ਼ਿਆਦਾਤਰ ਪਸ਼ੂ ਲੰਪੀ ਸਕਿਨ ਦੀ ਬਿਮਾਰੀ ਦੀ ਲਪੇਟ ਵਿੱਚ ਆ ਗਏ ਹਨ। ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਣਾ ਨੂੰ ਪੱਤਰ ਲਿਖ ਕੇ ਪਸ਼ੂਆਂ ਦੇ ਲੰਪੀ ਚਮੜੀ ਦੀ ਬਿਮਾਰੀ ਤੋਂ ਪ੍ਰਭਾਵਿਤ ਹੋਣ ਦੇ ਵੱਧ ਰਹੇ ਮਾਮਲਿਆਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਪ੍ਰਨੀਤ ਕੌਰ ਨੇ ਆਪਣੇ ਪੱਤਰ ਵਿੱਚ ਲਿਖਦਿਆਂ ਕਿਹਾ ਕਿ, “ਇਸ ਬਿਮਾਰੀ ਕਾਰਨ ਬਦਕਿਸਮਤੀ ਨਾਲ 400 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ 20,000 ਤੋਂ ਵੱਧ ਗਾਵਾਂ ਸਿਰਫ਼ ਪੰਜਾਬ ਵਿੱਚ ਹੀ ਪ੍ਰਭਾਵਿਤ ਹੋਈਆਂ ਹਨ।”

ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, “ਹਾਲ ਹੀ ਵਿੱਚ ਆਈ ਇੱਕ ਖਬਰ ਅਨੁਸਾਰ ਸਿਰਫ਼ ਪਟਿਆਲਾ ਜ਼ਿਲ੍ਹੇ ਵਿੱਚ ਹੀ 4 ਲੱਖ ਤੋਂ ਵੱਧ ਪਸ਼ੂ ਹਨ ਅਤੇ ਪੰਜਾਬ ਸਰਕਾਰ ਨੇ ਹੁਣ ਤੱਕ ਸਿਰਫ਼ 3500 ਦੇ ਕਰੀਬ ਵੈਕਸੀਨ ਦੀਆਂ ਖੁਰਾਕਾਂ ਹੀ ਭੇਜੀਆਂ ਹਨ। ਸਰਕਾਰ ਜੰਗੀ ਪੱਧਰ ‘ਤੇ ਪੰਜਾਬ ਵਿੱਚ ਟੀਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੁਝ ਠੋਸ ਰੋਕਥਾਮ ਕਦਮ ਚੁੱਕ ਕੇ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...