August 23, 2026, 3:24 pm
----------- Advertisement -----------
HomeNewsLatest Newsਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਬੇਅਦਬੀ ਲਈ ਕਮੇਟੀ ਪ੍ਰਬੰਧਕ ਸੰਗਤਾਂ ਕੋਲੋਂ ਮੁਆਫ਼ੀ...

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਬੇਅਦਬੀ ਲਈ ਕਮੇਟੀ ਪ੍ਰਬੰਧਕ ਸੰਗਤਾਂ ਕੋਲੋਂ ਮੁਆਫ਼ੀ ਮੰਗਣ : ਸਰਨਾ

Published on

----------- Advertisement -----------

ਨਵੀਂ ਦਿੱਲੀ, 12 ਅਗਸਤ : – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਲੱਖੀ ਸ਼ਾਹ ਵਣਜ਼ਾਰਾ ਦੇ 444ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੀ ਇਕ ਵਾਰ ਫਿਰ ਬੇਅਦਬੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਦਸਿਆ ਕਿ ਇਸ ਸਬੰਧ ਵਿੱਚ ਕੁਝ ਵੀਡੀਓ ਵਾਇਰਲ ਹੋਈ ਹੈ ਜੋ ਸਿੱਖ ਹਿਰਦਿਆਂ ਨੂੰ ਤੰਗ ਕਰਨ ਵਾਲੀਆਂ ਹਨ । ਗੁਰਦੁਆਰਾ ਸਾਹਿਬ ਦੇ ਅੰਦਰ ਕੁਝ ਲੋਕ ਸਿਗਰਟ ਪੀਂਦੇ ਹੋਏ ਸਾਫ਼ ਵੇਖੇ ਜਾ ਸਕਦੇ ਹਨ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ।

ਉਨ੍ਹਾਂ ਨੇ ਇਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਵੀਡੀਓ ‘ਚ ਸਿਗਰਟ ਪੀਣ, ਪਾਨ ਦੇ ਦਾਗ ਸਮੇਤ ਪਾਬੰਦੀਸ਼ੁਦਾ ਪਦਾਰਥ ਦਿਖਾਏ ਗਏ ਹਨ, ਜੋ ਕਿ ਸਿੱਖ ਧਾਰਮਿਕ ਅਸਥਾਨ ਦੀ ਘੋਰ ਬੇਅਦਬੀ ਹੈ। ਸਰਨਾ ਨੇ ਕਿਹਾ ਕਿ ਜੇਕਰ ਕੋਈ ਇਸ ਲਈ ਜ਼ਿੰਮੇਵਾਰ ਹੈ ਤਾਂ ਉਹ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਹਨ। ਕਿਉਂਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਇਨ੍ਹਾਂ ਦੋਵਾਂ ਦੀ ਦੇਖ-ਰੇਖ ਹੇਠ ਕਿਸੇ ਇਤਿਹਾਸਕ ਗੁਰਦੁਆਰੇ ਵਿੱਚ ਪ੍ਰੋਗਰਾਮ ਦੌਰਾਨ ਸਿਗਰਟ ਪੀਣ ਵਾਲਿਆਂ ਅਤੇ ਸੁਪਾਰੀ ਖਾਣ ਵਾਲਿਆਂ ਦੀ ਐਂਟਰੀ ਹੋਈ ਹੋਵੇ। ਇਸ ਤੋਂ ਪਹਿਲਾਂ ਵੀ ਬੰਗਲਾ ਸਾਹਿਬ ਗੁਰਦੁਆਰਾ ਕੰਪਲੈਕਸ ਸਥਿਤ ਸਰੋਵਰ ‘ਤੇ ਕਰਵਾ ਚੌਥ ਦੇ ਜਸ਼ਨ ਮਨਾਂਦੇ ਹੋਏ ਕਈ ਵੀਡੀਓ ਵਾਇਰਲ ਹੋਏ ਸਨ। ਸਰੋਵਰ ਤੇ ਹੀ ਕੁਝ ਜੋੜੇ ਸਪੱਸ਼ਟ ਤੌਰ ‘ਤੇ ਕੁਝ ਅਸ਼ਲੀਲ ਵੀਡੀਓਜ਼ ਦੇ ਨਾਲ ਸੈਲਫੀ ਅਤੇ ਟਿਕਟੋਕ ਬਣਾਉਂਦੇ ਹੋਏ ਕੈਮਰੇ ਵਿਚ ਕੈਦ ਹੋਣ ਦੀ ਵੀਂ ਵੀਡੀਓ ਵਾਇਰਲ ਹੋਈਆਂ ਸਨ । ਸਰਨਾ ਨੇ ਅਪੀਲ ਕੀਤੀ ਕਿ ਸਿਰਸਾ ਅਤੇ ਕਾਲਕਾ ਨੂੰ ਇਸ ਘਟਨਾ ਲਈ ਸਮੂਹ ਸਿੱਖ ਸੰਗਤ ਤੋਂ ਨਾ ਸਿਰਫ਼ ਮੁਆਫ਼ੀ ਮੰਗਣੀ ਚਾਹੀਦੀ ਹੈ ਸਗੋਂ ਪਵਿੱਤਰ ਰਕਾਬਗੰਜ ਸਾਹਿਬ ਕੰਪਲੈਕਸ ਦੀ ਪੂਰੀ ਤਰ੍ਹਾਂ ਸਫ਼ਾਈ ਕਰਨ ਦੇ ਹੁਕਮ ਵੀ ਜਾਰੀ ਕਰਨੇ ਚਾਹੀਦੇ ਹਨ।

ਉਨ੍ਹਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜਨਮ ਦਿਨ ਦੇ ਰੰਗਾਰੰਗ ਪ੍ਰੋਗਰਾਮ ‘ਤੇ ਵੀਂ ਕੁਝ ਸਵਾਲ ਉਠਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਤਾਲਕਟੋਰਾ ਸਟੇਡੀਅਮ ‘ਚ ਭਾਈ ਲੱਖੀ ਸ਼ਾਹ ਵਣਜਾਰਾ ਦੇ ਜਨਮ ਦਿਹਾੜੇ ‘ਤੇ ਰੰਗਾਰੰਗ ਪ੍ਰੋਗਰਾਮ ਕਰਵਾਏ ਉਹ ਨਿੰਦਣਯੋਗ ਹੈ । ਉਨ੍ਹਾਂ ਕਮੇਟੀ ਪ੍ਰਬੰਧਕਾਂ ਨੂੰ ਪੁੱਛਿਆ ਕੀ ਹੁਣ ਇਹ ਲੋਕ ਸਟੇਜਾਂ ਤੋਂ ਗੁਰੂਆਂ ਅਤੇ ਮਹਾਨ ਯੋਧਿਆਂ ਨੂੰ ਸਮਰਪਿਤ ਪ੍ਰੋਗਰਾਮ ਵੀ ਇਸੇ ਤਰ੍ਹਾਂ ਦੀਆਂ ਫਿਲਮੀ ਧੁਨਾਂ ‘ਤੇ ਕਰਨਗੇ.? ਕਾਲਕਾ ਅਤੇ ਸਿਰਸਾ ‘ਤੇ ਚੁਟਕੀ ਲੈਂਦਿਆਂ ਸਰਨਾ ਨੇ ਕਿਹਾ ਕਿ ਸੱਤਾ ਅਤੇ ਪੀਆਰ ਦੇ ਭੁੱਖੇ ਇਹ ਲੋਕ ਬਿਨਾਂ ਕਿਸੇ ਯੋਜਨਾ, ਤਿਆਰੀ ਅਤੇ ਸਲਾਹ-ਮਸ਼ਵਰੇ ਤੋਂ ਪ੍ਰੋਗਰਾਮ ਉਲੀਕਦੇ ਹਨ। ਜਿਸ ਦੇ ਸਿੱਟੇ ਵਜੋਂ ਕੇਵਲ ਅਤੇ ਕੇਵਲ ਪੰਥ ਦੀ ਮਰਿਆਦਾ ਨੂੰ ਠੇਸ ਪਹੁੰਚਦੀ ਹੈ। ਅਸਲ ਵਿੱਚ ਇਹ ਸਭ ਕੁਝ ਧਾਰਮਿਕ ਅਨਪੜ੍ਹਤਾ ਕਾਰਨ ਹੁੰਦਾ ਹੈ। ਇਸ ਲਈ ਸੰਗਤਾਂ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...