June 6, 2026, 8:19 pm
----------- Advertisement -----------
HomeNewsEntertainmentਆਮਿਰ ਖ਼ਾਨ ਖਿਲਾਫ਼ ਦਰਜ਼ ਹੋਈ ਸ਼ਿਕਾਇਤ,ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ...

ਆਮਿਰ ਖ਼ਾਨ ਖਿਲਾਫ਼ ਦਰਜ਼ ਹੋਈ ਸ਼ਿਕਾਇਤ,ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਦੋਸ਼

Published on

----------- Advertisement -----------

ਨਵੀਂ ਦਿੱਲੀ— ਆਮਿਰ ਖਾਨ ਅਤੇ ਉਨ੍ਹਾਂ ਦੀ ਫਿਲਮ ‘ਲਾਲ ਸਿੰਘ ਚੱਢਾ’ ਨਾਲ ਜੁੜੇ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਬਾਈਕਾਟ ਤੋਂ ਸ਼ੁਰੂ ਹੋਇਆ ਇਹ ਚੱਕਰ ਅਦਾਲਤੀ ਕੇਸ ਤੱਕ ਪੁੱਜਦਾ ਜਾ ਰਿਹਾ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਫਿਲਮ ‘ਪੀਕੇ’ ‘ਚ ਵਰਤੇ ਗਏ ਹਿੰਦੂ ਵਿਰੋਧੀ ਡਾਇਲਾਗ ਅਤੇ ਧਰਮ ਦਾ ਮਜ਼ਾਕ ਉਡਾਉਣ ਕਾਰਨ ਆਮਿਰ ਖਾਨ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਫਿਲਮ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਵੀ ਦੋਸ਼ ਲਗਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੱਲ੍ਹ ਆਮਿਰ ਖਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਦਿੱਲੀ ਦੇ ਰਹਿਣ ਵਾਲੇ ਐਡਵੋਕੇਟ ਵਿਨੀਤ ਜਿੰਦਲ ਨੂੰ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਪਸੰਦ ਨਹੀਂ ਆਈ।

ਉਸ ਨੂੰ ਫਿਲਮ ਦੇ ਕੁਝ ਦ੍ਰਿਸ਼ ਇਤਰਾਜ਼ਯੋਗ ਲੱਗੇ। ਉਨ੍ਹਾਂ ਨੇ ਆਮਿਰ ਖਾਨ ਦੀ ਫਿਲਮ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਭਾਰਤੀ ਫੌਜ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ। ਦੱਸ ਦੇਈਏ ਕਿ ਐਡਵੋਕੇਟ ਵਿਨੀਤ ਜਿੰਦਲ ਨੇ ਆਮਿਰ ਖਾਨ ਦੇ ਖਿਲਾਫ ਧਾਰਾ 153, 153ਏ, 298 ਅਤੇ 505 ਦੇ ਤਹਿਤ ਮਾਮਲਾ ਦਰਜ ਕਰਵਾਇਆ ਹੈ। ਇਸ ਮਾਮਲੇ ‘ਚ ਉਨ੍ਹਾਂ ਨੇ ਆਮਿਰ ਖਾਨ ਤੋਂ ਇਲਾਵਾ ਫਿਲਮ ਦੇ ਨਿਰਦੇਸ਼ਕ ਅਦਵੈਤ ਚੰਦਨ ਦੀ ਵੀ ਖਿਚਾਈ ਕੀਤੀ ਹੈ। ਪ੍ਰੋਡਕਸ਼ਨ ਹਾਊਸ ਪੈਰਾਮਾਉਂਟ ਪਿਕਚਰਜ਼ ਖਿਲਾਫ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ‘ਚ ਵਿਨੀਤ ਦਾ ਕਹਿਣਾ ਹੈ ਕਿ ਫਿਲਮ ਦੀ ਸਮੱਗਰੀ ਕਈ ਥਾਵਾਂ ‘ਤੇ ਕਾਫੀ ਇਤਰਾਜ਼ਯੋਗ ਹੈ। ਇਸ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...