ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਕ ਵਾਰ ਫਿਰ ਕੋਰੋਨਾ ਪਾਜ਼ੀਟਿਵ ਹੋ ਗਈ ਹੈ। ਸ਼ਨੀਵਾਰ ਨੂੰ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਸੰਕਰਮਿਤ ਪਾਈ ਗਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ ਵਿੱਚ ਰਹਿਣਗੇ। ਦੱਸ ਦਈਏ ਕਿ ਸੋਨੀਆ ਇਸ ਤੋਂ ਪਹਿਲਾਂ 2 ਜੂਨ ਨੂੰ ਕੋਰੋਨਾ ਨਾਲ ਸੰਕਰਮਿਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਅਜੈ ਮਾਕਨ ਵੀ ਕੋਰੋਨਾ ਨਾਲ ਸੰਕਰਮਿਤ ਹੋ ਗਏ ਸਨ। ਇਸ ਤੋਂ ਇਲਾਵਾ ਬੁੱਧਵਾਰ ਨੂੰ ਪ੍ਰਿਅੰਕਾ ਗਾਂਧੀ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਈ। ਉਹ ਵੀ ਫਿਲਹਾਲ ਆਈਸੋਲੇਸ਼ਨ ‘ਚ ਹੈ। ਇਸ ਤੋਂ ਪਹਿਲਾਂ ਵੀ ਪ੍ਰਿਅੰਕਾ ਗਾਂਧੀ ਕੋਰੋਨਾ ਸੰਕਰਮਿਤ ਪਾਈ ਗਈ ਸੀ। ਉਸ ਵਿੱਚ 3 ਜੂਨ ਨੂੰ ਕੋਰੋਨਾ ਸੰਕਰਮਣ ਦੀ ਪੁਸ਼ਟੀ ਹੋਈ ਸੀ।












