July 30, 2026, 1:17 am
----------- Advertisement -----------
HomeNewsLatest Newsਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ 'ਚ ਕੀਤੀ ਜਾਵੇਗੀ ਪ੍ਰਮੁੱਖ...

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ‘ਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

Published on

----------- Advertisement -----------

ਚੰਡੀਗੜ੍ਹ, 13 ਅਗਸਤ: ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖਰੀਦ ਲਈ ਉਪਲਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵੱਲੋਂ ਇਸ ਮਹੀਨੇ ਤੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾ ਰਹੀ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਅਨੁਸਾਰ ਈ-ਨਿਲਾਮੀ ਵਾਲੀਆਂ ਜਾਇਦਾਦਾਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓ., ਦੁਕਾਨਾਂ, ਬੂਥ ਆਦਿ ਦੇ ਨਾਲ-ਨਾਲ ਅੰਮ੍ਰਿਤਸਰ, ਜਲੰਧਰ, ਬਟਾਲਾ, ਗੁਰਦਾਸਪੁਰ, ਕਪੂਰਥਲਾ ਅਤੇ ਫਗਵਾੜਾ ਦੇ ਪ੍ਰਮੁੱਖ ਖੇਤਰਾਂ ਵਿੱਚ ਸਥਿਤ ਵੱਡੀਆਂ ਥਾਵਾਂ ਜਿਵੇਂ ਸਕੂਲ ਅਤੇ ਗਰੁੱਪ ਹਾਊਸਿੰਗ ਜਿਹੀਆਂ ਮਹਿੰਗੇ ਭਾਅ ਦੀਆਂ ਜਾਇਦਾਦਾਂ ਵੀ ਸ਼ਾਮਲ ਹਨ।

ਜਲੰਧਰ ਵਿਕਾਸ ਅਥਾਰਟੀ ਵੱਲੋਂ ਰਿਹਾਇਸ਼ੀ ਪਲਾਟਾਂ, ਵਪਾਰਕ ਸਾਈਟਾਂ ਜਿਵੇਂ ਐਸ.ਸੀ.ਓ, ਬੂਥ, ਐਸ.ਸੀ.ਐਸ, ਦੋ ਮੰਜ਼ਿਲਾ ਦੁਕਾਨਾਂ, ਐਸ.ਸੀ.ਐਫ. ਤੋਂ ਇਲਾਵਾ ਕਪੂਰਥਲਾ ਰੋਡ, ਜਲੰਧਰ ‘ਤੇ ਸਥਿਤ 919.74 ਵਰਗ ਮੀਟਰ ਖੇਤਰ ਅਤੇ 11.73 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਥਾਂ, ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ 3398.84 ਵਰਗ ਮੀਟਰ ਅਤੇ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਦੀ ਥਾਂ, ਛੋਟੀ ਬਰਾਦਰੀ, ਭਾਗ-2, ਜਲੰਧਰ ਵਿੱਚ ਸਥਿਤ 12017.33 ਵਰਗ ਮੀਟਰ ਖੇਤਰ ਅਤੇ 97.75 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਗਰੁੱਪ ਹਾਊਸਿੰਗ ਥਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਜਲੰਧਰ ਵਿਕਾਸ ਅਥਾਰਟੀ ਵੱਲੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 15 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਕੀਤੀ ਜਾਵੇਗੀ, ਜੋ 26 ਅਗਸਤ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

ਇਸੇ ਤਰ੍ਹਾਂ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਅੰਮ੍ਰਿਤਸਰ, ਬਟਾਲਾ ਅਤੇ ਗੁਰਦਾਸਪੁਰ ਵਿੱਚ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਐਸ.ਸੀ.ਓਜ਼ ਦੀ ਨਿਲਾਮੀ ਕੀਤੀ ਜਾ ਰਹੀ ਹੈ। ਇਨ੍ਹਾਂ ਜਾਇਦਾਦਾਂ ਲਈ ਈ-ਨਿਲਾਮੀ 22 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ 2 ਸਤੰਬਰ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਨਿਲਾਮੀ ਵਾਲੀਆਂ ਥਾਵਾਂ ਦਾ ਕਬਜ਼ਾ ਅਲਾਟਮੈਂਟ ਪੱਤਰ ਜਾਰੀ ਹੋਣ ਤੋਂ 90 ਦਿਨਾਂ ਦੇ ਅੰਦਰ-ਅੰਦਰ ਸਫ਼ਲ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਸਾਈਟਾਂ ਦਾ ਕਬਜ਼ਾ ਛੇਤੀ ਸੌਂਪਣ ਨਾਲ ਅਲਾਟੀ ਜਲਦ ਤੋਂ ਜਲਦ ਉਸਾਰੀ ਸ਼ੁਰੂ ਕਰਨ ਦੇ ਨਾਲ-ਨਾਲ ਸਾਈਟ ਨੂੰ ਰਿਹਾਇਸ਼ੀ ਜਾਂ ਵਪਾਰਕ ਮੰਤਵ ਲਈ ਵਰਤ ਸਕਣਗੇ। ਉਨ੍ਹਾਂ ਕਿਹਾ ਕਿ ਰਾਖਵੀਂ ਕੀਮਤ, ਵਾਤਾਵਰਨ, ਜਗ੍ਹਾ ਦਾ ਪਲਾਨ, ਭੁਗਤਾਨ ਅਤੇ ਹੋਰ ਨਿਯਮ ਤੇ ਸ਼ਰਤਾਂ ਸਮੇਤ ਜਾਇਦਾਦਾਂ ਨਾਲ ਸਬੰਧਤ ਹੋਰ ਵੇਰਵੇ ਨਿਲਾਮੀ ਪੋਰਟਲ www.puda.e-auctions.in ‘ਤੇ ਅਪਲੋਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਦੇ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ ‘ਤੇ ਸਾਈਨ-ਅਪ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ਆਰ.ਟੀ.ਜੀ.ਐਸ./ਐਨ.ਈ.ਐਫ.ਟੀ. ਰਾਹੀਂ ਯੋਗਤਾ ਫੀਸ ਜਮ੍ਹਾਂ ਕਰਾਉਣੀ ਹੋਵੇਗੀ, ਜੋ ਮੁੜਨਯੋਗ/ਅਡਜਸਟੇਬਲ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...