August 3, 2026, 11:10 am
----------- Advertisement -----------
HomeNewsLatest Newsਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ 'ਚ ਪਸ਼ੂ ਮੇਲਿਆਂ...

ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ‘ਚ ਪਸ਼ੂ ਮੇਲਿਆਂ ‘ਤੇ 30 ਦਿਨਾਂ ਲਈ ਪਾਬੰਦੀ ਦੇ ਹੁਕਮ ਜਾਰੀ

Published on

----------- Advertisement -----------

ਐਸਏਐਸ ਨਗਰ 13 ਅਗਸਤ : ਜਿਲ੍ਹਾ ਐਸ.ਏ.ਐਸ ਨਗਰ ਵਿੱਚ ਲੰਪੀ ਸਕਿੰਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪਸ਼ੂ ਪਾਲਣ ਵਿਭਾਗ ਦੀ ਐਡਵਾਈਜ਼ਰੀ ਅਨੁਸਾਰ ਜ਼ਿਲ੍ਹੇ ਵਿਚ ਲੱਗਣ ਵਾਲੇ ਪਸ਼ੂ ਮੇਲਿਆਂ ਤੇ 30 ਦਿਨਾਂ ਲਈ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ,ਜਿਨ੍ਹਾਂ ਤੇ ਸੰਪਰਕ ਕਰਕੇ ਪਸ਼ੂ ਪਾਲਕ ਆਪਣੀ ਪਸ਼ੂਆਂ ਵਿੱਚ ਬਿਮਾਰੀ ਦੇ ਰੋਕਥਾਮ ਅਤੇ ਇਲਾਜ ਲਈ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਜੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾ ਕਰਣ ਕੀਤਾ ਜਾ ਰਿਹਾ ਹੈ ਅਤੇ ਬਿਮਾਰ ਪਸ਼ੂਆਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋ ਜਾਰੀ ਕੀਤੀ ਐਡਵਾਈਜ਼ਰੀ ਤਹਿਤ ਪਸ਼ੂਆਂ ਦਾ ਬਚਾਅ ਕਰਨ ਦੀ ਅਪੀਲ ਕਰਦਿਆਂ ਕਿਹ ਕਿ ਕੁਝ ਸਾਵਧਾਨੀਆਂ ਵਰਤ ਕੇ ਪਸ਼ੂ ਪਾਲਕ ਲੰਪੀ ਸਕਿੰਨ ਬਿਮਾਰੀ ਦੇ ਫੈਲਾਅ ਨੂੰ ਰੋਕ ਸਕਦੇ ਹਨ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਐਸ.ਏ.ਐਸ. ਨਗਰ ਦੇ ਡਿਪਟੀ ਡਾਇਰੈਕਟਰ ਡਾ ਸੰਗੀਤਾ ਤੁਰ ਨੇ ਦੱਸਿਆ ਕਿ ਲੰਪੀ ਸਕਿੰਨ ਦੀ ਰੋਕਥਾਮ ਲਈ, ਜਿਲੇ ਅੰਦਰ 18 ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਿਭਾਗ ਵੱਲੋ ਪਸ਼ੂਆਂ ਨੂੰ ਮੁਫਤ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਹੁਣ ਤੱਕ 1090 ਪਸ਼ੂਆਂ ਦਾ ਟੀਕਾ ਕਰਣ ਕੀਤਾ ਜਾ ਚੁੱਕਾ ਹੈ, ਬਿਮਾਰੀ ਤੋਂ ਪੀੜਤ ਪਸ਼ੂਆਂ ਦਾ ਵੀ ਮੁਫਤ ਇਲਾਜ ਕੀਤਾ ਜਾ ਰਿਹਾ ਹੈ, ਉਹਨਾਂ ਅੱਗੇ ਦੱਸਿਆ ਕਿ ਇਹ ਇੱਕ ਚਮੜੀ ਰੋਗ ਹੈ , ਜਿਸ ਤੋਂ ਘਬਰਾਉਣ ਦੀ ਲੌੜ ਨਹੀਂ ਅਤੇ ਸਹੀ ਇਲਾਜ ਅਤੇ ਦੇਖ-ਭਾਲ ਨਾਲ ਪਸ਼ੂ ਦੋ- ਤਿੰਨ ਹਫਤਿਆ ਦੌਰਾਨ ਪੂਰੀ ਤਰ੍ਹਾਂ ਸਿਹਤਮੰਦ ਹੋ ਜਾਂਦਾ ਹੈ। ਲੰਪੀ ਸਕਿੰਨ ਬਿਮਾਰੀ ਤੋਂ ਗ੍ਰਸਤ ਆਵਾਰਾ ਪਸ਼ੂਆਂ ਲਈ ਨਗਰ ਨਿਗਮ ਮੋਹਾਲੀ ਵੱਲੋ ਫੇਜ-1 ਵਿਖੇ ਸੈਲਟਰ ਤਿਆਰ ਕੀਤਾ ਗਿਆ ਹੈ, ਤਾਂ ਜੋ ਬੀਮਾਰੀ ਨੂੰ ਅਵਾਰਾ ਪਸ਼ੂਆਂ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਡਾਇਰੈਕਟਰ ਡਾ ਸੰਗੀਤਾ ਤੁਰ ਨੇ ਕਿਹਾ ਕਿ ਜੇਕਰ ਕਿਸੇ ਪਸ਼ੂ ਵਿੱਚ ਲੰਪੀ ਸਕਿੰਨ ਬਿਮਾਰੀ ਲੱਛਣ ਨਜ਼ਰ ਆਉਂਦੇ ਹਨ ਤਾਂ ਪਸ਼ੂ ਪਾਲਕਾਂ ਨੂੰ ਅਜਿਹੇ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਅਲੱਗ ਕਰਕੇ ਤੁਰੰਤ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਲਈ ਤਹਿਸੀਲ ਖਰੜ ਦੇ ਪਸ਼ੂ ਪਾਲਕ ਤਾਂ ਨਿਤਿਨ ਗੌਤਮ(ਮੋਬਾਇਲ ਨੰ 98720-20045)ਤਹਿਸੀਲ ਮੋਹਾਲੀ ਦੇ ਪਸ਼ੂ ਪਾਲਕ ਡਾ ਅਬਦੁਲ ਮਾਜਿਦ (98152-54200) ਅਤੇ ਤਹਿਸੀਲ ਡੇਰਾ ਬੱਸੀ ਦੇ ਪਸ਼ੂ ਪਾਲਕ ਡਾ ਅਭਿਸ਼ੇਕ ਅਰੋੜਾ( ਮੋਬਾਇਲ ਨੰ: 8437932244) ਅਤੇ ਜਿਲ੍ਹਾ ਪੱਧਰ ਤੇ ਡਾ ਹਰਪ੍ਰੀਤ ਸਿੰਘ (9815662299) ਤੇ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...